ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> ਅਜ ਦਿਨ ਚੜਿਆ ਤੇਰੇ ਰੰਗ ਵਰਗਾ

ਅਜ ਦਿਨ ਚੜਿਆ ਤੇਰੇ ਰੰਗ ਵਰਗਾ

ਅਜ ਦਿਨ ਚੜਿਆ ਤੇਰੇ ਰੰਗ ਵਰਗਾ
ਤੇਰੇ ਚੁੰਮਣ ਪਿਛਲੀ ਸੰਗ ਵਰਗਾ
ਹੈ ਕਿਰਨਾਂ ਦੇ ਵਿਚ ਨਸ਼ਾ ਜਿਹਾ
ਕਿਸੇ ਛੀਂਬੇ ਸੱਪ ਦੇ ਡੰਗ ਵਰਗਾ
ਅਜ ਦਿਨ ਚੜਿਆ ਤੇਰੇ ਰੰਗ ਵਰਗਾ

ਮੈਂ ਚਾਹੁੰਦਾਂ ਅਜ ਦਾ ਗੋਰਾ ਦਿਨ
ਤਾਰੀਖ ਮੇਰੇ ਨਾਂ ਕਰ ਦੇਵੇ
ਇਹ ਦਿਨ ਤੇਰੇ ਅਜ ਰੰਗ ਵਰਗਾ
ਮੈਨੂੰ ਅਮਰ ਜਹਾਂ ਵਿਚ ਕਰ ਦੇਵੇ
ਮੇਰੀ ਮੌਤ ਦਾ ਜ਼ੁਰਮ ਕਬੂਲ ਕਰੇ
ਮੇਰਾ ਕਰਜ਼ ਤਲੀ ਤੇ ਧਰ ਦੇਵੇ
ਇਸ ਧੁੱਪ ਦੇ ਪੀਲੇ ਕਾਗਜ਼ ਤੇ
ਦੋ ਹਰਫ ਰਸੀਦੀ ਕਰ ਦੇਵੇ

ਮੇਰਾ ਹਰ ਦਿਹੁੰ ਦੇ ਸਿਰ ਕਰਜ਼ਾ ਹੈ
ਮੈਂ ਹਰੇ ਦਿਹੁੰ ਤੋਂ ਕੁਝ ਕੁਝ ਲੈਣਾ ਹੈ
ਜੇ ਜ਼ਰਬਾਂ ਦੇਵਾਂ ਵਹੀਆਂ ਨੂੰ
ਤਾਂ ਲੇਖਾ ਵਧਦਾ ਜਾਣਾ ਹੈ
ਮੇਰੇ ਤਨ ਦੀ ਕੱਲੀ ਕਿਰਨ ਲਈ
ਤੇਰਾ ਸੂਰਜ ਗਹਿਣੇ ਪੈਣਾ ਹੈ
ਤੇ ਚੁੱਲੇ ਅੱਗ ਨਾ ਬਲਣੀ ਹੈ
ਤੇਰੇ ਘੜੇ ਨਾ ਪਾਣੀ ਰਹਿਣਾ ਹੈ
ਇਹ ਦਿਨ ਤੇਰੇ ਅਜ ਰੰਗ ਵਰਗਾ
ਮੁੜ ਦਿਨ ਦੀਵੀਂ ਮਰ ਜਾਣਾ ਹੈ

ਮੈਂ ਚਾਹੁੰਦਾ ਅਜ ਦਾ ਗੋਰਾ ਦਿਨ
ਅਣਆਈ ਮੌਤ ਨਾ ਮਰ ਜਾਵੇ
ਮੈਂ ਚਾਹੁੰਦਾ ਇਸ ਦੇ ਚਾਨਣ ਤੋਂ
ਹਰ ਰਾਤ ਕੁਲਹਿਣੀ ਡਰ ਜਾਵੇ
ਮੈਂ ਚਾਹੁੰਦਾ ਕਿਸੇ ਤਿਜ਼ੌਰੀ ਦਾ
ਸੱਪ ਬਣ ਕੇ ਮੈਨੂੰ ਲੜ ਜਾਵੇ
ਜੋ ਕਰਜ਼ ਮੇਰਾ ਹੈ ਸਮਿਆਂ ਸਿਰ
ਉਹ ਬੇਸ਼ਕ ਸਾਰਾ ਮਰ ਜਾਵੇ
ਪਰ ਦਿਨ ਤੇਰੇ ਅਜ ਰੰਗ ਵਰਗਾ
ਤਾਰੀਖ ਮੇਰੇ ਨਾਂ ਕਰ ਜਾਵੇ
ਇਸ ਧੁੱਪ ਦੇ ਪੀਲੇ ਕਾਗਜ਼ ਤੇ
ਦੋ ਹਰਫ ਰਸੀਦੀ ਕਰ ਜਾਵੇ……….ll

ਵਿਚੋਂ : ਬਿਰਹਾ ਤੂੰ ਸੁਲਤਾਨ
ਸ਼ਿਵ ਕੁਮਾਰ ਬਟਾਲਵੀ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

  ਪੰਜਾਬੀ     English ਪੰਜਾਬੀ

Scroll To Top
Skip to toolbar