ਜੀ ਆਇਆਂ ਨੂੰ
You are here: Home >> Kavi ਕਵੀ >> Surjit Patar ਸੁਰਜੀਤ ਪਾਤਰ >> ਮੇਰੀ ਕਵਿਤਾ

ਮੇਰੀ ਕਵਿਤਾ

ਮੇਰੀ ਮਾਂ ਨੂੰ ਮੇਰੀ ਕਵਿਤਾ ਸਮਝ ਨਾ ਆਈ
ਭਾਵੇਂ ਮੇਰੀ ਮਾਂ-ਬੋਲੀ ਵਿਚ ਲਿਖੀ ਹੋਈ ਸੀ

ਉਹ ਤਾਂ ਕੇਵਲ ਏਨਾ ਸਮਝੀ
ਪੁੱਤ ਦੀ ਰੂਹ ਨੂੰ ਦੁਖ ਹੈ ਕੋਈ

ਪਰ ਇਸਦਾ ਦੁਖ ਮੇਰੇ ਹੁੰਦਿਆਂ
ਆਇਆ ਕਿੱਥੋਂ

ਨੀਝ ਲਗਾਕੇ ਦੇਖੀ
ਮੇਰੀ ਅਨਪੜ੍ਹ ਮਾਂ ਨੇ ਮੇਰੀ ਕਵਿਤਾ
ਦੇਖੋ ਲੋਕੋ!
ਕੁੱਖੋਂ ਜਾਏ
ਮਾਂ ਨੂੰ ਛੱਡ ਕੇ
ਦੁਖ ਕਾਗਤਾਂ ਨੂੰ ਦੱਸਦੇ ਨੇ

ਮੇਰੀ ਮਾਂ ਨੇ ਕਾਗ਼ਜ਼ ਚੁੱਕ ਸੀਨੇ ਨੂੰ ਲਾਇਾਅ
ਖ਼ਬਰੇ ਏਦਾਂ ਹੀ
ਕੁਝ ਮੇਰੇ ਨੇੜੇ ਹੋਵੇ
ਮੇਰਾ ਜਾਇਆ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

  ਪੰਜਾਬੀ     English ਪੰਜਾਬੀ

Scroll To Top
Skip to toolbar