ਭੇਂਟਕ ਮੰਗਦੀਆਂ ਸਾਲੀਆਂ ਚੀਚ ਛੱਲਾ ਦੁੱਧ ਦੇ ਅਨਯੱਧੜੀ ਚਿੜੀ ਦਾ ਵੇ
ਦੁੱਧ ਦੇ ਗੋਹੀਰੇ ਦਾ ਚੋ ਜੱਟਾ ਨਾਲੇ ਦੱਛਨਾ ਖੰਡ ਦੀ ਪੁੜੀ ਦਾ ਵੇ
ਲੌਂਗਾਂ ਮੰਜੜਾ ਨਦੀ ਵਿੱਚ ਕੋਟ ਕਰਦੇ ਘਟ ਘੁੱਟ ਛੱਲਾ ਕੁੜੀ ਚਿੜੀ ਦਾ ਵੇ
ਬਿਨਾਂ ਬਲਦਾਂ ਦੇ ਖੂਹ ਦੇ ਗੇੜ ਸਾਨੂੰ ਵੇਖਾਂ ਕਿੱਕਰਾਂ ਉਹ ਵੀ ਗਿੜੀ ਦਾ ਵੇ
ਤੰਬੂ ਤਾਣ ਦੇ ਖਾਂ ਸਾਨੂ ਬਾਝ ਥੰਮਾਂ ਪਹੁੰਚਾ ਦੇ ਖਾਂ ਸੋਇਨੇ ਦੀ ਚਿੜੀ ਦਾ ਵੇ
ਇੱਕ ਮੁਨਸ ਕਸੀਰੇਦਾ ਖਰੀ ਮੰਗੇ ਹਾਥੀ ਪਾਇ ਕੁੱਜੇ ਵਿੱਚ ਫੜੀ ਦਾ ਵੇ
ਸਾਡੇ ਪਿੰਡ ਦੇ ਚਾਕ ਨੂੰ ਦੇ ਅੰਮਾਂ ਲੇਖਾ ਨਾਲ ਤੇਰੇ ਇਵੇਂ ਵਰੀ ਦਾ ਵੇ
ਵਾਰਸ ਸ਼ਾਹ ਜੀਜਾ ਖਿੜਿਆ ਵਾਂਗ ਫੁੱਲਾਂ ਜਿਵੇਂ ਫੁਲ ਗੁਲਾਬ ਖੜੀ ਦਾ ਵੇ