ਜੀ ਆਇਆਂ ਨੂੰ
You are here: Home >> Kavi ਕਵੀ >> Bhai Vir Singh ਭਾਈ ਵੀਰ ਸਿੰਘ >> ਅਮਰ ਰਸ/Amar Rus

ਅਮਰ ਰਸ/Amar Rus

ਸੁਹਣੇ ਹੱਥ ਸੁਰਾਹੀ ਪਯਾਲਾ
ਦੇਖ ਦੁਖੀ ਖੁਸ਼ ਹੋਈ,
ਖੁਸ਼ ਹੋਈ ਮੁਖ ਦੇਖ ਸਜਨ ਦਾ
ਦੇਖ ਸੁਰਾਹੀ ਰੋਈ ।
ਰੋਂਦੀ ਵੇਖ ਸਜਨ ਹੱਸ ਆਖੇ,-
‘ਕਉੜੀ ਸ਼੍ਰਾਬ ਨ ਲਯਾਯਾ,-
‘ਅੰਮ੍ਰਿਤ ਏਸ ਸੁਰਾਹੀ ਭਰਿਆ,
ਪੀਏ ਤੇ ਜੀਵੇ ਮੋਈ’ ।੧੦।
ਦਿਹ ਇਕ ਬੂੰਦ ਸੁਰਾਹੀਓਂ ਸਾਨੂੰ
ਸੋਚ ਸਮੁੰਦਰ ਬੋੜੇ,
ਬੇਖ਼ੁਦੀਆਂ ਦੇ ਚਾੜ੍ਹ ਅਰਸ਼ ਤੇ
ਆਸ ਅੰਦੇਸੇ ਤੋੜੇ,
ਰੰਗ ਸੁਹਾਵੇ ਤੇ ਨੌਰੰਗੀ
ਪੀਂਘ ਘੁਕੇ ਆਨੰਦੀ,
ਆਣ ਹੁਲਾਰੇ ਅਮਰ ਸੁਖਾਂ ਦੇ,
ਮੁੜਨ ਨ,-ਐਸਾ ਜੋੜੇ ।੧੧।

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

  ਪੰਜਾਬੀ     English ਪੰਜਾਬੀ

Scroll To Top
Skip to toolbar