ਜੀ ਆਇਆਂ ਨੂੰ
You are here: Home >> Literature ਸਾਹਿਤ >> Gazals ਗਜ਼ਲਾਂ >> ਜਾਚ ਮੈਨੂੰ ਆ ਗਈ/Jaach Mainu Aa Gai

ਜਾਚ ਮੈਨੂੰ ਆ ਗਈ/Jaach Mainu Aa Gai

ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ।
ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ ।

ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ,
ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ ।

ਮਰ ਤੇ ਜਾਂ ਪਰ ਡਰ ਹੈ ਦੱਮਾਂ ਵਾਲਿਓ,
ਧਰਤ ਵੀ ਵਿਕਦੀ ਹੈ ਮੁੱਲ ਸ਼ਮਸ਼ਾਨ ਦੀ ।

ਨਾ ਦਿਓ ਮੈਨੂੰ ਸਾਹ ਉਧਾਰੇ ਦੋਸਤੋ,
ਲੈ ਕੇ ਮੁੜ ਹਿੰਮਤ ਨਹੀਂ ਪਰਤਾਣ ਦੀ ।

ਨਾ ਕਰੋ ‘ਸ਼ਿਵ’ ਦੀ ਉਦਾਸੀ ਦਾ ਇਲਾਜ,
ਰੋਣ ਦੀ ਮਰਜ਼ੀ ਹੈ ਅੱਜ ਬੇਈਮਾਨ ਦੀ ।

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

  ਪੰਜਾਬੀ     English ਪੰਜਾਬੀ

Scroll To Top
Skip to toolbar