ਜੀ ਆਇਆਂ ਨੂੰ
You are here: Home >> Literature ਸਾਹਿਤ >> Gazals ਗਜ਼ਲਾਂ >> ਰੋਗ ਬਣ ਕੇ ਰਹਿ ਗਿਆ/ Rog Ban Ke Reh Gia

ਰੋਗ ਬਣ ਕੇ ਰਹਿ ਗਿਆ/ Rog Ban Ke Reh Gia

ਰੋਗ ਬਣ ਕੇ ਰਹਿ ਗਿਆ ਹੈ ਪਿਆਰ ਤੇਰੇ ਸ਼ਹਿਰ ਦਾ
ਮੈਂ ਮਸੀਹਾ ਵੇਖਿਆ ਬਿਮਾਰ ਤੇਰੇ ਸ਼ਹਿਰ ਦਾ ।

ਇਹਦੀਆਂ ਗਲੀਆਂ ਮੇਰੀ ਚੜ੍ਹਦੀ ਜਵਾਨੀ ਖਾ ਲਈ
ਕਿਉਂ ਕਰਾਂ ਨ ਦੋਸਤਾ ਸਤਿਕਾਰ ਤੇਰੇ ਸ਼ਹਿਰ ਦਾ ।

ਸ਼ਹਿਰ ਤੇਰੇ ਕਦਰ ਨਹੀਂ ਲੋਕਾਂ ਨੂੰ ਸੁੱਚੇ ਪਿਆਰ ਦੀ
ਰਾਤ ਨੂੰ ਖੁੱਲ੍ਹਦਾ ਹੈ ਹਰ ਬਾਜ਼ਾਰ ਤੇਰੇ ਸ਼ਹਿਰ ਦਾ ।

ਫੇਰ ਮੰਜ਼ਿਲ ਵਾਸਤੇ ਇਕ ਪੈਰ ਨਾ ਪੁੱਟਿਆ ਗਿਆ
ਇਸ ਤਰ੍ਹਾਂ ਕੁਝ ਚੁਭਿਆ ਕੋਈ ਖਾਰ ਤੇਰੇ ਸ਼ਹਿਰ ਦਾ ।

ਜਿੱਥੇ ਮੋਇਆਂ ਬਾਅਦ ਵੀ ਕਫ਼ਨ ਨਹੀਂ ਹੋਇਆ ਨਸੀਬ
ਕੌਣ ਪਾਗ਼ਲ ਹੁਣ ਕਰੇ ਇਤਬਾਰ ਤੇਰੇ ਸ਼ਹਿਰ ਦਾ ।

ਏਥੇ ਮੇਰੀ ਲਾਸ਼ ਤੱਕ ਨੀਲਾਮ ਕਰ ਦਿੱਤੀ ਗਈ
ਲੱਥਿਆ ਕਰਜ਼ਾ ਨਾ ਫਿਰ ਵੀ ਯਾਰ ਤੇਰੇ ਸ਼ਹਿਰ ਦਾ ।

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

  ਪੰਜਾਬੀ     English ਪੰਜਾਬੀ

Scroll To Top
Skip to toolbar