ਜੀ ਆਇਆਂ ਨੂੰ
You are here: Home >> Tag Archives: Mahaan rachnavanਮਹਾਨ ਰਚਨਾਵਾਂ (page 10)

Tag Archives: Mahaan rachnavanਮਹਾਨ ਰਚਨਾਵਾਂ

Feed Subscription

Ik Tu Nai Si Ugmna Umara De mohr Te / ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ ‘ਤੇ

ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ ‘ਤੇ ਖਿੜਨੇ ਸੀ ਗੁਲ ਹਜ਼ਾਰ ਚੰਨ ਚੜ੍ਹਨੇ ਸੀ ਹੋਰ ‘ਤੇ ਮੈਂ ਤਾਂ ਬਹੁਤ ਸੰਭਾਲਿਆ, ਪਰ ਸ਼ਾਮ ਪੈ ਗਈ ਵਿਛੜਨ ਦਾ ਵਕਤ ਆ ਗਿਆ, ਗਰਦਿਸ਼ ਦੇ ਜ਼ੋਰ ‘ਤੇ ਇਕ ਬੰਸਰੀ ਦੀ ਹੇਕ ਕੀ ਨਦੀਆਂ ਨੂੰ ਰੋਕਦੀ ਨਦੀਆਂ ਦਾ ਕਿਹੜਾ ਜ਼ੋਰ ਸੀ ਨਦੀਆਂ ਦੀ ... Read More »

Ik Larjdda Neer Si / ਇੱਕ ਲਰਜ਼ਦਾ ਨੀਰ ਸੀ

ਇੱਕ ਲਰਜ਼ਦਾ ਨੀਰ ਸੀ, ਉਹ ਮਰ ਕੇ ਪੱਥਰ ਹੋ ਗਿਆ ਦੂਸਰਾ ਇਸ ਹਾਦਸੇ ਤੋਂ, ਡਰ ਕੇ ਪੱਥਰ ਹੋ ਗਿਆ ਤੀਸਰਾ ਇਸ ਹਾਦਸੇ ਨੂੰ ਕਰਨ, ਲੱਗਿਆ ਸੀ ਬਿਆਨ ਉਹ ਕਿਸੇ ਪੱਥਰ ਦੇ ਘੂਰਨ ਕਰਕੇ ਪੱਥਰ ਹੋ ਗਿਆ ਇੱਕ ਸ਼ਾਇਰ ਬਚ ਗਿਆ ਸੀ, ਸੰਵੇਦਨਾ ਸੰਗ ਲਰਜਦਾ ਏਨੇ ਪੱਥਰ ਉਹ ਗਿਣਤੀ ਕਰਕੇ, ਪੱਥਰ ... Read More »

Kis Kis Disha Toh Sham Nu Awaaza Ohdiya / ਕਿਸ ਕਿਸ ਦਿਸ਼ਾ ਤੋਂ ਸ਼ਾਮ ਨੂੰ ਆਵਾਜ਼ਾਂ ਆਉਂਦੀਆਂ

ਕਿਸ ਕਿਸ ਦਿਸ਼ਾ ਤੋਂ ਸ਼ਾਮ ਨੂੰ ਆਵਾਜ਼ਾਂ ਆਉਂਦੀਆਂ? ਬੰਦੇ ਨੂੰ ਬਿਹਬਲ ਕਰਦੀਆਂ ਪਾਗਲ ਬਣਾਉਂਦੀਆਂ। ਫ਼ਨੂਸ ਨੇ, ਇਹ ਸ਼ਮਾ ਹੈ, ਅਹੁ ਜੋਤ ਹੈ, ਇਹ ਲਾਟ ਤੇ ਦੂਰ ਕਿਧਰੇ ਮਾਵਾਂ ਨੇ ਦੀਵੇ ਜਗਾਉਂਦੀਆਂ। ਲੂਣਾ ਅਗਨ, ਸੁੰਦਰਾਂ ਨਦੀ ਤੇ ਧਰਤ ਇੱਛਰਾਂ ਜੋਗੀ ਨੂੰ ਵਾਰ ਵਾਰ ਨੇ ਪੂਰਨ ਬਣਾਉਂਦੀਆਂ। ਦਰਬਾਰ ਏਧਰ ਯਾਰ ਓਧਰ ਜਾਨ ... Read More »

Bahut Gul Khile Ne Nighava Toh Chori / ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ

ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ ਕਿੱਧਰ ਜਾਣ ਮਹਿਕਾਂ ਹਵਾਵਾਂ ਤੋਂ ਚੋਰੀ ਸ਼ਰੀਕਾਂ ਦੀ ਸ਼ਹਿ ‘ਤੇ ਭਰਾਵਾਂ ਤੋਂ ਚੋਰੀ ਮੈਂ ਸੂਰਜ ਜੋ ਡੁੱਬਿਆ ਦਿਸ਼ਾਵਾਂ ਤੋਂ ਚੋਰੀ ਕਿੱਧਰ ਗਏ ਓ ਪੁੱਤਰੋ ਦਲਾਲਾਂ ਦੇ ਆਖੇ ਮਰਨ ਲਈ ਕਿਤੇ ਦੂਰ ਮਾਵਾਂ ਤੋਂ ਚੋਰੀ ਕਿਸੇ ਹੋਰ ਧਰਤੀ ਤੇ ਵਰਦਾ ਰਿਹਾ ਮੈਂ ਤੇਰੇ ਧੁਖਦੇ ... Read More »

Laggi Nazar Punjab Nu / ਲੱਗੀ ਨਜ਼ਰ ਪੰਜਾਬ ਨੂੰ

ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ। ਲੈ ਕੇ ਮਿਰਚਾਂ ਕੌੜੀਆ, ਏਹਦੇ ਸਿਰ ਤੋਂ ਵਾਰੋ ਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋ ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ। ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ਸਿਰ ਸੜੀਆਂ ਕਿਧਰੋਂ ਲੈਣ ਨਾ ਜਾਣੀਆਂ, ਵਿਹੜੇ ਵਿਚ ਬੜੀਆਂ ਪਹਿਲੀ ਭਰਵੀਂ ਫਸਲ, ਇਨਾਂ ਦੀ ਓਦੋਂ ... Read More »

Ki Hai Tere Sehr Vich Mashoor Ha / ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ

ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ ਜੇ ਨਜ਼ਰ ਤੇਰੀ ‘ਚ ਨਾ-ਮਨਜ਼ੂਰ ਹਾਂ ਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂ ਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂ ਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨ ਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂ ਦਰਦ ਨੇ ਮੈਨੂੰ ਕਿਹਾ : ਐ ਅੰਧਕਾਰ ਮੈਂ ਤੇਰੇ ਸੀਨੇ ‘ਚ ਛੁਪਿਆ ... Read More »

Sir Kehksha Da Jo Taaj Si / ਸਿਰ ਕਹਿਕਸ਼ਾਂ ਦਾ ਜੋ ਤਾਜ ਸੀ

ਸਿਰ ਕਹਿਕਸ਼ਾਂ ਦਾ ਜੋ ਤਾਜ ਸੀ ਨ ਸੀ ਝੱਖੜਾਂ ‘ਚ ਵੀ ਡੋਲਿਆ ਅੱਜ ਇਹ ਕੈਸਾ ਹਉਕਾ ਹੈ ਤੂੰ ਲਿਆ ਮੇਰਾ ਤਾਜ ਮਿੱਟੀ ‘ਚ ਰੁਲ ਗਿਆ ਇਹ ਹੈ ਇਸ਼ਕ ਦੀ ਦਰਗਾਹ ਮੀਆਂ ਜੇ ਹੈ ਤਾਜ ਪਿਆਰਾ ਤਾਂ ਜਾਹ ਮੀਆਂ ਜੀਹਨੂੰ ਸਿਰ ਦੀ ਨਾ ਪਰਵਾਹ ਮੀਆਂ ਉਹਦਾ ਜਾਂਦਾ ਸਿਜਦਾ ਕਬੂਲਿਆ ਇਹ ਬੋਲ ... Read More »

Ik Pal Sirf Mile Sa Apa / ਇਕ ਪਲ ਸਿਰਫ ਮਿਲੇ ਸਾਂ ਆਪਾਂ

ਇਕ ਪਲ ਸਿਰਫ ਮਿਲੇ ਸਾਂ ਆਪਾਂ, ਤੂੰ ਉਗਮਣ ਮੈਂ ਅਸਤਣ ਲੱਗਿਆਂ ਡੁੱਬਦਾ ਚੜ੍ਹਦਾ ਸੂਰਜ ਕੋਲੋ ਕੋਲ ਖੜੇ ਸੀ ਵਿਛੜਨ ਲੱਗਿਆਂ ਸੂਰਜ ਕਿਰਨ ਮਿਲਣ ਲੱਗੀ ਸੀ, ਜਲ ਕਾ ਜਲ ਹੋ ਚੱਲਿਆ ਸਾਂ ਮੈਂ ਲੈ ਕੇ ਨਾਮ ਬੁਲਾਇਆ ਕਿਸ ਨੇ ਮੈਨੂੰ ਮੁਕਤੀ ਪਾਵਣ ਲੱਗਿਆਂ ਖੌਫਜ਼ਦਾ ਹੋ ਜਾਂਦੇ ਬੰਦੇ, ਫੇਰ ਵਫਾ ਦੀਆਂ ਕਸਮਾਂ ... Read More »

Mai Jdd Esh Disha Wal Turda / ਮੈਂ ਜਦ ਏਸ ਦਿਸ਼ਾ ਵਲ ਤੁਰਦਾਂ

ਮੈਂ ਜਦ ਏਸ ਦਿਸ਼ਾ ਵਲ ਤੁਰਦਾਂ ਮੇਰੇ ਅੰਦਰ ਬੁਝ ਬੁਝ ਜਾਂਦੇ ਪਿਆਰ ਤੇ ਵਿਸ਼ਵਾਸ ਦੇ ਦੀਵੇ ਏਸ ਦਿਸ਼ਾ ਵਿਚ ਐਸਾ ਕੀ ਏ ਬਿਨ ਝੱਖੜ ਹੀ ਡੋਲਣ ਲੱਗਦੇ ਆਸ ਅਤੇ ਧਰਵਾਸ ਦੇ ਦੀਵੇ ਭੁੱਲ ਜਾਵਾਂ ਤਾਂ ਵੱਖਰੀ ਗੱਲ ਏ ਯਾਦ ਕਰਾਂ ਤਾਂ ਅਜੇ ਵੀ ਸੱਲ ਏ ਕੌਣ ਭਰਥਰੀ ਕਿਹੜੀ ਪਿੰਗਲਾ ਕਿੱਥੇ ... Read More »

Dhukhda Jungle Sook Rhe Jungle Nu / ਧੁਖ਼ਦਾ ਜੰਗਲ-ਸ਼ੂਕ ਰਹੇ ਜੰਗਲ ਨੂੰ

ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ ‘ਕੱਲੇ ‘ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ ਜੰਗਲ ਜਿਹੜਾ ਹਰ ਮੌਸਮ ਦੇ ਕਹਿਰ ਨਾਲ ਲੜਦਾ ਸੀ ਜੰਗਲ ਜਿਹੜਾ ਹਰ ਆਫ਼ਤ ਦੇ ਰਾਹ ਵਿਚ ਅੜਦਾ ਸੀ ਜੰਗਲ ਜਿਸ ‘ਚੋਂ ਹਰ ਕੋਈ ਅਪਣੀ ਪੌੜੀ ਘੜਦਾ ਸੀ ਜੰਗਲ ਜਿਹੜਾ ਬਾਲਣ ਬਣ ਕੇ ਘਰ ... Read More »

Scroll To Top
Skip to toolbar