ਜੀ ਆਇਆਂ ਨੂੰ
You are here: Home >> Tag Archives: Mahaan rachnavanਮਹਾਨ ਰਚਨਾਵਾਂ (page 5)

Tag Archives: Mahaan rachnavanਮਹਾਨ ਰਚਨਾਵਾਂ

Feed Subscription

Kive Likha Mai Safaid Saffeya Te Nzam Apni Te Harff Kale/ਕਿਵੇਂ ਲਿੱਖਾਂ ਮੈਂ ਸਫੈਦ ਸਫਿਆਂ ‘ਤੇ ਨਜ਼ਮ ਅਪਣੀ ਦੇ ਹਰਫ ਕਾਲੇ

ਕਿਵੇਂ ਲਿੱਖਾਂ ਮੈਂ ਸਫੈਦ ਸਫਿਆਂ ‘ਤੇ ਨਜ਼ਮ ਅਪਣੀ ਦੇ ਹਰਫ ਕਾਲੇ ਸਫੈਦਪੋਸ਼ੋ ਇਹ ਮੇਰੇ ਕਿੱਸੇ ਨਹੀਂ ਤੁਹਾਨੂੰ ਸੁਣਾਉਣ ਵਾਲੇ ਚਿਰਾਗ ਮੇਰੇ, ਜਿਨ੍ਹਾਂ ‘ਚ ਮੇਰੀ ਹੀ ਰੱਤ ਸੜਦੀ ਤੇ ਸੁਆਸ ਬਲਦੇ ਅਜੇ ਨੇ ਮੇਰੇ ਵਜੂਦ ਅੰਦਰ, ਜਗਣਗੇ ਬਾਹਰ, ਤੂੰ ਠਹਿਰ ਹਾਲੇ ਇਹ ਪਹਿਲਾਂ ਤੜਪੇ ਸੀ ਸਾਗਰਾਂ ਵਿਚ ਤੇ ਫਿਰ ਹਵਾਵਾਂ ‘ਚ ... Read More »

/ਲਹੂ ਲੁਹਾਣ ਹਾਂ ਮੈਨੂੰ ਸੰਭਾਲਣਾ ਸ਼ਬਦੋ

ਲਹੂ ਲੁਹਾਣ ਹਾਂ ਮੈਨੂੰ ਸੰਭਾਲਣਾ ਸ਼ਬਦੋ ਨਹੀਂ ਹੈ ਕੋਲ ਕੋਈ ਅੱਜ ਉਠਾਲਣਾ ਸ਼ਬਦੋ ਮੇਰੇ ‘ਤੇ ਡਿਗਿਆ ਏ ਮੇਰੇ ਹੀ ਖ਼ਾਬ ਦਾ ਮਲਬਾ, ਸਿਸਕ ਰਿਹਾ ਹਾਂ ਮੈਂ ਹੇਠੋਂ ਨਿਕਾਲਣਾ ਸ਼ਬਦੋ ਸਬਰ, ਖਿਮਾ ਤੇ ਭਲਕ, ਹੌਂਸਲਾ ਸਚਾਈ ਤੇ ਆਸ, ਹਰੇਕ ਦੀਪ ਮੇਰੇ ਮਨ ‘ਚ ਬਾਲਣਾ ਸ਼ਬਦੋ ਵਿਦਾ ਦਾ ਵਕਤ, ਬੜੀ ਦੂਰ ਘਰ, ... Read More »

Mere Mann Vich Khoff Bahut Ne,Thori Thori Aas vi Hai/ਮੇਰੇ ਮਨ ਵਿਚ ਖੌਫ਼ ਬਹੁਤ ਨੇ, ਥੋੜ੍ਹੀ ਥੋੜ੍ਹੀ ਆਸ ਵੀ ਹੈ

ਮੇਰੇ ਮਨ ਵਿਚ ਖੌਫ਼ ਬਹੁਤ ਨੇ, ਥੋੜ੍ਹੀ ਥੋੜ੍ਹੀ ਆਸ ਵੀ ਹੈ ਕਾਲੀ ਰਾਤ ਹੈ ਪਰ ਇਕ ਨਿੰਮ੍ਹੇ ਦੀਵੇ ਦੀ ਧਰਵਾਸ ਵੀ ਹੈ ਮੇਰੀ ਕਵਿਤਾ ਮੇਰੇ ਮਨ ਦੇ ਹਰ ਮੌਸਮ ਦੀ ਵਿਥਿਆ ਹੈ ਬਹੁਤਾ ਮੇਰਾ, ਥੋੜ੍ਹਾ ਥੋੜ੍ਹਾ ਸਮਿਆਂ ਦਾ ਇਤਿਹਾਸ ਵੀ ਹੈ ਪਾਜ਼ੇਬਾਂ ਤੋਂ ਬੇੜੀਆਂ ਤਕ ਹਰ ਸਾਜ਼ ਤੋਂ ਕਵਿਤਾ ਵਾਕਿਫ਼ ... Read More »

Lagga Hoon Dekho Suraaj Assat Loko/ਲੱਗਾ ਹੋਣ ਦੇਖੋ ਸੂਰਜ ਅਸਤ ਲੋਕੋ

ਲੱਗਾ ਹੋਣ ਦੇਖੋ ਸੂਰਜ ਅਸਤ ਲੋਕੋ ਕਰ ਲਉ ਰੌਸ਼ਨੀ ਦਾ ਬੰਦੋਬਸਤ ਲੋਕੋ ਸਾਡੀ ਜੂਨ ਓਹੀ, ਲੰਘ ਗਏ ਏਥੋਂ ਕਿੰਨੇ ਜਨਵਰੀ ਅਤੇ ਅਗਸਤ ਲੋਕੋ ਜੀਉਂਦੇ ਲੋਕ ਵੀ ਹੁਣ ਤਾਂ ਪਥਰਾਉਣ ਲੱਗੇ ਲਉ ਮੁਬਾਰਕਾਂ ਬੁੱਤ-ਪਰਸਤ ਲੋਕੋ ਓਧਰ ਚੰਦ ਸੂਰਜ ਨਰਦਾਂ ਬਣਨ ਲੱਗੇ ਨਿੱਕੀ ਜਿਹੀ ਸ਼ਤਰੰਜ ਵਿਚ ਮਸਤ ਲੋਕੋ ਕੋਈ ਸਤਰ ਲਿਖਿਓ ਸਾਡੇ ... Read More »

Oh Mainu Raag toh Veraag Tikhan Jaanda Hai/ਉਹ ਮੈਨੂੰ ਰਾਗ ਤੋਂ ਵੈਰਾਗ ਤੀਕਣ ਜਾਣਦਾ ਹੈ

ਉਹ ਮੈਨੂੰ ਰਾਗ ਤੋਂ ਵੈਰਾਗ ਤੀਕਣ ਜਾਣਦਾ ਹੈ, ਮੇਰੀ ਆਵਾਜ਼ ਦਾ ਉਹ ਰੰਗ ਵੀ ਪਹਿਚਾਣਦਾ ਹੈ ਜ਼ਰਾ ਹਉਕਾ ਭਰਾਂ ਤਾਂ ਕੰਬ ਜਾਂਦਾ, ਡੋਲ ਜਾਂਦਾ, ਅਜੇ ਉਹ ਸਿਰਫ ਮੇਰੇ ਹਾਸਿਆਂ ਦੇ ਹਾਣ ਦਾ ਹੈ ਮੇਰਾ ਮਹਿਰਮ ਮੇਰੇ ਇਤਿਹਾਸ ਦੀ ਹਰ ਪੈੜ ਜਾਣੇ, ਮੇਰਾ ਮਾਲਕ ਸਿਰਫ ਜੁਗਜਾਫੀਆਂ ਹੀ ਜਾਣਦਾ ਹੈ ਉਹਨੂੰ ਆਖੋ ... Read More »

Udass Hovi Nirash Hovi/ਉਦਾਸ ਹੋਵੀਂ ਨਿਰਾਸ਼ ਹੋਵੀਂ

ਉਦਾਸ ਹੋਵੀਂ ਨਿਰਾਸ਼ ਹੋਵੀਂ ਜਾਂ ਦਿਲ ‘ਚ ਕੋਈ ਮਲਾਲ ਰੱਖੀਂ ਪਰ ਇਹ ਵੀ ਹੈ ਇਕ ਪੜਾਅ ਸਫਰ ਦਾ ਤੂੰ ਏਸ ਗੱਲ ਦਾ ਖਿਆਲ ਰੱਖੀਂ ਮੈਂ ਹਿਜ਼ਰ ਤੇਰੇ ਦੇ ਪੱਤਣਾਂ ਤੋਂ ਇਕ ਉਮਰ ਹੋਈ ਕਿ ਲੰਘ ਆਇਆਂ ਮੈਂ ਏਨਾ ਰੋਇਆਂ ਕਿ ਲਹਿਰ ਹੋਇਆਂ ਤੂੰ ਅਪਣੇ ਪੱਥਰ ਸੰਭਾਲ ਰੱਖੀਂ ਵਜੂਦ ਤੋਂ ਤੂੰ ... Read More »

Tu Khush Rehya Kr Aive Bahuta Socheya na Kr /ਤੂੰ ਖੁਸ਼ ਰਿਹਾ ਕਰ ਐਵੇਂ ਬਹੁਤਾ ਸੋਚਿਆ ਨ ਕਰ

ਤੂੰ ਖੁਸ਼ ਰਿਹਾ ਕਰ ਐਵੇਂ ਬਹੁਤਾ ਸੋਚਿਆ ਨ ਕਰ ਅਪਣੇ ਹੀ ਕੰਢੇ ਖੋਰ ਕੇ ਇਉਂ ਗੰਧਲਿਆ ਨ ਕਰ ਅੱਗੇ ਬਥੇਰੀ ਜ਼ਹਿਰ ਹੈ ਫੈਲੀ ਜਹਾਨ ਵਿਚ ਗੁੱਸੇ ‘ਚ ਆ ਕੇ ਬੋਲ ਕੌੜੇ ਬੋਲਿਆ ਨ ਕਰ ਹੁਣ ਧੀਆਂ ਪੁੱਤ ਜਵਾਨ ਨੇ ਤੇ ਅੱਗ ਦੀ ਉਮਰ ਹੈ ਸਮਝਾ ਦਿਆ ਕਰ ਪਿਆਰ ਨਾਲ ਤੂੰ ... Read More »

Udass Wakht Ch Mai Apni Dairy N Likhi/ ਉਦਾਸ ਵਕਤ ‘ਚ ਮੈਂ ਅਪਣੀ ਡਾਇਰੀ ਨ ਲਿਖੀ

ਉਦਾਸ ਵਕਤ ‘ਚ ਮੈਂ ਅਪਣੀ ਡਾਇਰੀ ਨ ਲਿਖੀ ਸਫੇਦ ਸਫਿਆਂ ਤੇ ਮੈਂ ਮੈਲੀ ਜ਼ਿੰਦਗੀ ਨ ਲਿਖੀ ਲਿਖੀ ਕਿਤਾਬ ਤੇ ‘ਆਤਮ ਕਥਾ’ ਕਿਹਾ ਉਸ ਨੂੰ ਪਰ ਉਸ ਕਿਤਾਬ ‘ਚ ਵੀ ਅਪਣੀ ਜੀਵਨੀ ਨ ਲਿਖੀ ਮਲੂਕ ਫੁੱਲਾਂ ਨੂੰ ਜਦ ਵੀ ਕਦੇ ਮੈਂ ਖਤ ਲਿਖਿਆ ਤਾਂ ਅਪਣੇ ਤਪਦਿਆਂ ਰਾਹਾਂ ਦੀ ਗਲ ਕਦੀ ਨ ... Read More »

Jism Di Rait Te Ik Lafhz Hai Likhya Hoya/ ਜਿਸਮ ਦੀ ਰੇਤ ਤੇ ਇਕ ਲਫਜ਼ ਹੈ ਲਿਖਿਆ ਹੋਇਆ

ਜਿਸਮ ਦੀ ਰੇਤ ਤੇ ਇਕ ਲਫਜ਼ ਹੈ ਲਿਖਿਆ ਹੋਇਆ ਪੌਣ ਦੇ ਰਹਿਮ ਤੇ ਇਖਾਲਕ ਹੈ ਟਿਕਿਆ ਹੋਇਆ ਅੱਗ ਦਾ ਨਾਮ ਹੀ ਸੁਣਦਾ ਹਾਂ ਤਾਂ ਡਰ ਜਾਂਦਾ ਹਾਂ ਮੈਂ ਜੁ ਪਿੱਤਲ ਹਾਂ ਖਰੇ ਸੋਨਿਓਂ ਵਿਕਿਆ ਹੋਇਆ ਗੱਡੋ ਸੂਲੀ ਕਿ ਜ਼ਰਾ ਦੇਖੀਏ ਇਹ ਈਸਾ ਹੈ ਜਾਂ ਕੋਈ ਹੋਰ ਉਦੇ ਭੇਸ ‘ਚ ਲੁਕਿਆ ... Read More »

Paidh Da Harff/ਪੈੜ ਦਾ ਹਰਫ਼

ਪੈੜ ਦਾ ਹਰਫ਼ ਕਦੋਂ ਥਲ ‘ਤੇ ਲਿਖਣ ਦੇਂਦਾ ਏ ਰੇਤ ਦਾ ਸੇਕ ਕਦੋਂ ਪੈਰ ਟਿਕਣ ਦੇਂਦਾ ਏ ਤੋੜ ਲੈ ਜਾਣਗੇ ਲੋਕੀਂ ਜੇ ਨਾ ਤੋੜੇਗੀ ਹਵਾ ਕੌਣ ਫੁੱਲਾਂ ਨੂੰ ਘੜੀ ਪਹਿਰ ਟਿਕਣ ਦੇਂਦਾ ਏ ਡੋਬ ਲੈਂਦਾ ਏ ਕਲੇਜੇ ਵਿਚ ਖ਼ੰਜਰ ਵਾਂਗੂੰ ਦਰਦ ਸੂਰਜ ਨੂੰ ਕਦੋਂ ਐਵੇਂ ਮਿਟਣ ਦੇਂਦਾ ਏ ਖ਼ਾਕ ਕਰ ... Read More »

Scroll To Top
Skip to toolbar