ਜੀ ਆਇਆਂ ਨੂੰ
You are here: Home >> Tag Archives: punjabi maa boli (page 4)

Tag Archives: punjabi maa boli

Feed Subscription

Dhubh Da Suraj Ha Te Meri Samundhar Badhi Door/ ਡੁੱਬਦਾ ਸੂਰਜ ਹਾਂ ਤੇ ਮੇਰਾ ਸਮੁੰਦਰ ਬੜੀ ਦੂਰ

ਡੁੱਬਦਾ ਸੂਰਜ ਹਾਂ ਤੇ ਮੇਰਾ ਸਮੁੰਦਰ ਬੜੀ ਦੂਰ ਮੈਨੂੰ ਇਹ ਅੰਤ ਨਹੀਂ ਆਪਣੀ ਕਥਾ ਦਾ ਮਨਜ਼ੂਰ ਕੋਈ ਤਰਕੀਬ ਬਣਾ, ਤੋੜ ਦੇ ਕੋਈ ਦਸਤੂਰ ਮਰਨ ਤੋਂ ਪਹਿਲਾਂ ਹਯਾਤੀ ਨੂੰ ਮੈਂ ਮਿਲਣਾ ਏਂ ਜ਼ਰੂਰ ਉਹਦੇ ਅੰਦਰ ਸੀ ਖੁਦਾ ਕਹਿੰਦਾ ਸੀ ਜੋ ਮੈਂ ਹਾਂ ਖੁਦਾ ਉਹ ਤਾਂ ਫੜਿਆ ਨਾ ਗਿਆ ਚਾੜ੍ਹਤਾ ਸੂਲੀ ਮਨਸੂਰ ... Read More »

Mushkal Bahut Je Japda Pathar nu Tordhna /ਮੁਸ਼ਕਲ ਬਹੁਤ ਜੇ ਜਾਪਦਾ ਪੱਥਰ ਨੂੰ ਤੋੜਨਾ

ਮੁਸ਼ਕਲ ਬਹੁਤ ਜੇ ਜਾਪਦਾ ਪੱਥਰ ਨੂੰ ਤੋੜਨਾ ਤੋੜੋ ਬਹੁਤ ਆਸਾਨ ਹੈ ‘ਪਾਤਰ’ ਨੂੰ ਤੋੜਨਾ ਤੋੜਨ ਤੁਰੇ ਤਾਂ ਕੁਝ ਤਾਂ ਸੀ ਆਖਰ ਨੂੰ ਤੋੜਨਾ ਸੰਗਲ ਨਾ ਟੁੱਟੇ ਪੈ ਗਿਆ ਝਾਂਜਰ ਨੂੰ ਤੋੜਨਾ ਏਸੇ ਲਈ ਖੁਦ ਟੁਕੜਿਆਂ ਵਿਚ ਟੁੱਟ ਗਿਆ ਹਾਂ ਮੈਂ ਬੇਰਹਿਮ ਲਗਦਾ ਸੀ ਬਹੁਤ ਇਕ ਘਰ ਨੂੰ ਤੋੜਨਾ Read More »

Na Mainu Chad Ke Jawi Kaddi Tu/ਨ ਮੈਨੂੰ ਛੱਡ ਕੇ ਜਾਵੀਂ ਕਦੀ ਤੂੰ

ਨ ਮੈਨੂੰ ਛੱਡ ਕੇ ਜਾਵੀਂ ਕਦੀ ਤੂੰ ਮੈਂ ਤੈਨੂੰ ਜਾਨ ਵਾਂਗੂ ਰੱਖਣਾ ਹੈ ਪਤਾ ਹੁੰਦਾ ਜਦੋਂ ਇਹ ਆਖਦੇ ਹਾਂ ਕਿ ਲਫਜ਼ਾਂ ਵਿਚ ਕਿਸੇ ਕਦ ਬੱਝਣਾ ਹੈ ਉਦਾਸੀ ਤੇਰੇ ਵਾਅਦੇ ਸੁਣ ਰਹੀ ਹੈ ਤੇ ਫਿਰ ਵੀ ਮੇਰੀ ਖਾਤਰ ਬੁਣ ਰਹੀ ਹੈ ਕੁਝ ਐਸਾ ਜੋ ਮੈਂ ਉਸ ਦਿਨ ਪਹਿਨਣਾ ਹੈ ਜਦੋਂ ਓੜਕ ... Read More »

Tu Mere Dhrakhta Te Vashdi Ghtta Hai/ਤੂੰ ਮੇਰੇ ਦਰਖਤਾਂ ‘ਤੇ ਵਸਦੀ ਘਟਾ ਹੈਂ

ਤੂੰ ਮੇਰੇ ਦਰਖਤਾਂ ‘ਤੇ ਵਸਦੀ ਘਟਾ ਹੈਂ ਤੂੰ ਸਦੀਆਂ ਦੀ ਮੇਰੀ ਤਪਿਸ਼ ਦਾ ਸਿਲਾ ਹੈਂ ਜਿਦੇ ਸਦਕਾ ਮੰਨਦਾਂ ਖੁਦਾਈ ਦਾ ਦਾਅਵਾ ਮੇਰੀ ਜ਼ਿੰਦਗੀ ‘ਚ ਤੂੰ ਉਹ ਮੁਅਜਜ਼ਾ ਹੈਂ ਮੇਰੇ ਬਿਆਬਾਨਾਂ ਦੇ ਵਿਚ ਆਣ ਲੱਥਾ ਤੂੰ ਫੁੱਲਾਂ ਦਾ ਕੋਈ ਜਿਵੇਂ ਕਾਫਿਲਾ ਹੈਂ ਤੇਰੇ ਸੀਨੇ ਲੱਗ ਕੇ ਮੈਂ ਖੁਦ ਨਜ਼ਮ ਹੋਜਾਂ ਮੈਂ ... Read More »

Bhuhe Di Dashkat Toh Darda/ ਬੂਹੇ ਦੀ ਦਸਤਕ ਤੋਂ ਡਰਦਾ

ਬੂਹੇ ਦੀ ਦਸਤਕ ਤੋਂ ਡਰਦਾ ਕਿਸ ਕਿਸ ਦਾ ਕਰਜ਼ਾਈ ਹਾਂ ਮੈਂ ਰੰਗੇ ਹੱਥ ਲੁਕਾਉਂਦਾ ਫਿਰਦਾ ਕਾਤਲ ਕਿਦ੍ਹਾ ਕਸਾਈ ਹਾਂ ਮੈਂ ਆਪਣੇ ਆਪ ਨੂੰ ਬੰਨ੍ਹ ਕੇ ਬੈਠਾ ਸੰਗਲ ਮਾਰ ਸ਼ੁਦਾਈ ਹਾਂ ਮੈਂ ਬਾਹਰੋਂ ਚੁਪ ਹਾਂ ਕਬਰਾਂ ਵਾਂਗੂੰ ਅੰਦਰ ਹਾਲ ਦੁਹਾਈ ਹਾਂ ਮੈਂ ਤਰਜ਼ਾਂ ਦੀ ਥਾਂ ਧੂੰਆਂ ਨਿਕਲੇ ਇਕ ਧੁਖਦੀ ਸ਼ਹਿਨਾਈ ਹਾਂ ... Read More »

Hun Vakat Chaal Aishi Koi Hor Chal Geya Hai / ਹੁਣ ਵਕਤ ਚਾਲ ਐਸੀ ਕੋਈ ਹੋਰ ਚਲ ਗਿਆ ਹੈ

ਹੁਣ ਵਕਤ ਚਾਲ ਐਸੀ ਕੋਈ ਹੋਰ ਚਲ ਗਿਆ ਹੈ ਮੇਰੀ ਨਜ਼ਮ ਤੋਂ ਗ਼ਜ਼ਲ ਤੋਂ ਅੱਗੇ ਨਿਕਲ ਗਿਆ ਹੈ ਸਭ ਲੋਕ ਚੁੱਕੀ ਫਿਰਦੇ ਹੁਣ ਆਪਣੇ ਆਪਣੇ ਲਾਂਬੂ, ਉਹ ਤੇਰੀ ਰੌਸ਼ਨੀ ਦਾ ਸੂਰਜ ਹੀ ਢਲ ਗਿਆ ਹੈ ਮੇਰੀ ਗੱਲ ਹੁਣ ਸੁਣੇਗਾ, ਕੋਈ ਉਗਦਾ ਬੀਜ ਸ਼ਾਇਦ, ਜੰਗਲ ਤਾਂ ਹੁਣ ਹਵਾ ਦੀ ਸਾਜ਼ਿਸ਼ ‘ਚ ... Read More »

Kive Likha Mai Safaid Saffeya Te Nzam Apni Te Harff Kale/ਕਿਵੇਂ ਲਿੱਖਾਂ ਮੈਂ ਸਫੈਦ ਸਫਿਆਂ ‘ਤੇ ਨਜ਼ਮ ਅਪਣੀ ਦੇ ਹਰਫ ਕਾਲੇ

ਕਿਵੇਂ ਲਿੱਖਾਂ ਮੈਂ ਸਫੈਦ ਸਫਿਆਂ ‘ਤੇ ਨਜ਼ਮ ਅਪਣੀ ਦੇ ਹਰਫ ਕਾਲੇ ਸਫੈਦਪੋਸ਼ੋ ਇਹ ਮੇਰੇ ਕਿੱਸੇ ਨਹੀਂ ਤੁਹਾਨੂੰ ਸੁਣਾਉਣ ਵਾਲੇ ਚਿਰਾਗ ਮੇਰੇ, ਜਿਨ੍ਹਾਂ ‘ਚ ਮੇਰੀ ਹੀ ਰੱਤ ਸੜਦੀ ਤੇ ਸੁਆਸ ਬਲਦੇ ਅਜੇ ਨੇ ਮੇਰੇ ਵਜੂਦ ਅੰਦਰ, ਜਗਣਗੇ ਬਾਹਰ, ਤੂੰ ਠਹਿਰ ਹਾਲੇ ਇਹ ਪਹਿਲਾਂ ਤੜਪੇ ਸੀ ਸਾਗਰਾਂ ਵਿਚ ਤੇ ਫਿਰ ਹਵਾਵਾਂ ‘ਚ ... Read More »

/ਲਹੂ ਲੁਹਾਣ ਹਾਂ ਮੈਨੂੰ ਸੰਭਾਲਣਾ ਸ਼ਬਦੋ

ਲਹੂ ਲੁਹਾਣ ਹਾਂ ਮੈਨੂੰ ਸੰਭਾਲਣਾ ਸ਼ਬਦੋ ਨਹੀਂ ਹੈ ਕੋਲ ਕੋਈ ਅੱਜ ਉਠਾਲਣਾ ਸ਼ਬਦੋ ਮੇਰੇ ‘ਤੇ ਡਿਗਿਆ ਏ ਮੇਰੇ ਹੀ ਖ਼ਾਬ ਦਾ ਮਲਬਾ, ਸਿਸਕ ਰਿਹਾ ਹਾਂ ਮੈਂ ਹੇਠੋਂ ਨਿਕਾਲਣਾ ਸ਼ਬਦੋ ਸਬਰ, ਖਿਮਾ ਤੇ ਭਲਕ, ਹੌਂਸਲਾ ਸਚਾਈ ਤੇ ਆਸ, ਹਰੇਕ ਦੀਪ ਮੇਰੇ ਮਨ ‘ਚ ਬਾਲਣਾ ਸ਼ਬਦੋ ਵਿਦਾ ਦਾ ਵਕਤ, ਬੜੀ ਦੂਰ ਘਰ, ... Read More »

Mere Mann Vich Khoff Bahut Ne,Thori Thori Aas vi Hai/ਮੇਰੇ ਮਨ ਵਿਚ ਖੌਫ਼ ਬਹੁਤ ਨੇ, ਥੋੜ੍ਹੀ ਥੋੜ੍ਹੀ ਆਸ ਵੀ ਹੈ

ਮੇਰੇ ਮਨ ਵਿਚ ਖੌਫ਼ ਬਹੁਤ ਨੇ, ਥੋੜ੍ਹੀ ਥੋੜ੍ਹੀ ਆਸ ਵੀ ਹੈ ਕਾਲੀ ਰਾਤ ਹੈ ਪਰ ਇਕ ਨਿੰਮ੍ਹੇ ਦੀਵੇ ਦੀ ਧਰਵਾਸ ਵੀ ਹੈ ਮੇਰੀ ਕਵਿਤਾ ਮੇਰੇ ਮਨ ਦੇ ਹਰ ਮੌਸਮ ਦੀ ਵਿਥਿਆ ਹੈ ਬਹੁਤਾ ਮੇਰਾ, ਥੋੜ੍ਹਾ ਥੋੜ੍ਹਾ ਸਮਿਆਂ ਦਾ ਇਤਿਹਾਸ ਵੀ ਹੈ ਪਾਜ਼ੇਬਾਂ ਤੋਂ ਬੇੜੀਆਂ ਤਕ ਹਰ ਸਾਜ਼ ਤੋਂ ਕਵਿਤਾ ਵਾਕਿਫ਼ ... Read More »

Lagga Hoon Dekho Suraaj Assat Loko/ਲੱਗਾ ਹੋਣ ਦੇਖੋ ਸੂਰਜ ਅਸਤ ਲੋਕੋ

ਲੱਗਾ ਹੋਣ ਦੇਖੋ ਸੂਰਜ ਅਸਤ ਲੋਕੋ ਕਰ ਲਉ ਰੌਸ਼ਨੀ ਦਾ ਬੰਦੋਬਸਤ ਲੋਕੋ ਸਾਡੀ ਜੂਨ ਓਹੀ, ਲੰਘ ਗਏ ਏਥੋਂ ਕਿੰਨੇ ਜਨਵਰੀ ਅਤੇ ਅਗਸਤ ਲੋਕੋ ਜੀਉਂਦੇ ਲੋਕ ਵੀ ਹੁਣ ਤਾਂ ਪਥਰਾਉਣ ਲੱਗੇ ਲਉ ਮੁਬਾਰਕਾਂ ਬੁੱਤ-ਪਰਸਤ ਲੋਕੋ ਓਧਰ ਚੰਦ ਸੂਰਜ ਨਰਦਾਂ ਬਣਨ ਲੱਗੇ ਨਿੱਕੀ ਜਿਹੀ ਸ਼ਤਰੰਜ ਵਿਚ ਮਸਤ ਲੋਕੋ ਕੋਈ ਸਤਰ ਲਿਖਿਓ ਸਾਡੇ ... Read More »

Scroll To Top
Skip to toolbar