ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Umar De Suhne Honge Raste/ਉਮਰ ਦੇ ਸੁੰਨੇ ਹੋਣਗੇ ਰਸਤੇ

Umar De Suhne Honge Raste/ਉਮਰ ਦੇ ਸੁੰਨੇ ਹੋਣਗੇ ਰਸਤੇ

ਉਮਰ ਦੇ ਸੁੰਨੇ ਹੋਣਗੇ ਰਸਤੇ,
ਰਿਸ਼ਤਿਆਂ ਦਾ ਸਿਆਲ ਹੋਵੇਗਾ
ਕੋਈ ਕਵਿਤਾ ਦੀ ਸਤਰ ਹੋਵੇਗੀ,
ਜੇ ਨ ਕੋਈ ਹੋਰ ਨਾਲ ਹੋਵੇਗਾ

ਉਮਰ ਦੀ ਰਾਤ ਅੱਧੀਓਂ ਬੀਤ ਗਈ,
ਦਿਲ ਦਾ ਦਰਵਾਜ਼ਾ ਕਿਸ ਨੇ ਖੜਕਾਇਆ
ਕੌਣ ਹੋਣਾ ਹੈ ਯਾਰ ਇਸ ਵੇਲੇ,
ਐਵੇਂ ਤੇਰਾ ਖ਼ਿਆਲ ਹੋਵੇਗਾ

ਖੌਫ ਦਿਲ ਵਿਚ ਹੈ ਛਾ ਰਿਹਾ ਏਦਾਂ,
ਜਾਪਦਾ ਉਹ ਵੀ ਸ਼ਾਮ ਆਵੇਗੀ
ਜਦ ਅਸਾਂ ਮੁਨਕਰਾਂ ਦੀਆਂ ਤਲੀਆਂ,
ਤੇ ਚਿਰਾਗਾਂ ਦਾ ਥਾਲ ਹੋਵੇਗਾ

ਜ਼ੱਰਾ ਜ਼ੱਰਾ ਜੋ ਆਤਮਾ ‘ਤੇ ਕਿਰੇ,
ਨਾਲ ਦੀ ਨਾਲ ਇਸ ਨੂੰ ਸਾਂਭੀ ਚਲ
ਵਰਨਾ ਮਿੱਟੀ ਅਤੁੱਲਵੀਂ ਹੇਠੋਂ,
ਤੈਥੋਂ ਸਿਰ ਨਾ ਉਠਾਲ ਹੋਵੇਗਾ

ਸਭ ਦੀ ਹੀ ਛਾਂ ਹੈ ਆਪਣੇ ਜੋਗੀ,
ਰੁੱਖ ਵੀ ਹੋਏ ਬੰਦਿਆਂ ਵਰਗੇ
ਕੀ ਪਤਾ ਸੀ ਕਿ ਲੰਮੇ ਸਾਇਆਂ ਦਾ,
ਇਹ ਦੁਪਿਹਰਾਂ ਨੂੰ ਹਾਲ ਹੋਵੇਗਾ

ਸ਼ਾਮ ਹੋ ਸਕਦੀ ਹੈ ਕਿਸੇ ਪਲ ਵੀ,
ਮੈਨੂੰ ਹਰ ਪਲ ਇਹ ਯਾਦ ਰਹਿੰਦਾ ਹੈ
ਮੈਨੂੰ ਤੂੰ ਅਚਨਚੇਤ ਮਾਰੇਂਗਾ,
ਐਵੇਂ ਤੇਰਾ ਖ਼ਿਆਲ ਹੋਵੇਗਾ

ਨਾ ਸਹੀ ਇਨਕਲਾਬ ਨਾ ਹੀ ਸਹੀ,
ਸਭ ਗ਼ਮਾਂ ਦਾ ਇਲਾਜ ਨਾ ਹੀ ਸਹੀ
ਪਰ ਕੋਈ ਹਲ ਜਨਾਬ ਕੋਈ ਜਵਾਬ,
ਕਿ ਸਦਾ ਹੀ ਸਵਾਲ ਹੋਵੇਗਾ

About OXO Team

Profile photo of OXO Team
Click on a tab to select how you'd like to leave your comment

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>

  ਪੰਜਾਬੀ     English ਪੰਜਾਬੀ

Scroll To Top
Skip to toolbar