ਜੀ ਆਇਆਂ ਨੂੰ
You are here: Home >> Culture ਸਭਿਆਚਾਰ >> ਅਖਾਣ (ਟ)

ਅਖਾਣ (ਟ)

  • ਟਕੇ ਸਹਿਆ ਮਹਿੰਗਾ, ਤੇ ਰੁਪੱਯੇ ਸਹਿਆ ਸਸਤਾ – ਜਦੋਂ ਕੋਲ ਪੈਸੇ ਹੋਣ ਤਾਂ ਕਿਸੇ ਸ਼ੈ ਦੀ ਬਹੁਤਾ ਮੁੱਲ ਦੇਣਾ ਵੀ ਸੌਖਾ ਹੁੰਦਾ ਹੈ, ਪਰ ਜਦ ਪੱਲੇ ਪੈਸੇ ਨਾ ਹੋਣ ਤਾਂ ਸਸਤੀ ਚੀਜ਼ ਲੈਣੀ ਵੀ ਔਖੀ ਹੁੰਦੀ ਹੈ।

 

  • ਟਟੂਆ ਖਾ ਗਿਆ ਬਟੂਆ, ਫੇਰ ਵੀ ਟਟੂਏ ਦਾ ਟਟੂਆ – ਟੱਟੂ ਨੂੰ ਭਾਵੇਂ ਕਿੰਨਾ ਖੁਆ ਦੇਈਏ, ਉਹ ਘੋਡ਼ਾ ਨਹੀਂ ਬਣ ਸਕਦਾ। ਭੈਡ਼ੇ ਬੰਦੇ ਉੱਪਰ ਭਾਵੇਂ ਕਿੰਨਾ ਖਰਚ ਕਰ ਦੇਈਏ, ਇਹ ਬਦਲਦਾ ਨਹੀਂ।

 

  • ਟੱਟੂ ਭਾਡ਼ੇ ਕਰਨਾ ਹੈ, ਤਾਂ ਕੁਡ਼ਮਾਂ ਦਾ ਹੀ ਕਰਨਾ ਹੈ ? – ਜਦ ਕੋਈ ਸ਼ੈ ਪੈਸੇ ਦੇ ਕੇ ਹੀ ਲੈਣੀ ਹੈ, ਤਾਂ ਸਾਕ ਸਨਬੰਧੀ ਜਾਂ ਮਿੱਤਰਾਂ ਪਾਸੋਂ ਲੈ ਕੇ ਵਾਧੂ ਹਸਾਨ ਕਿਉਂ ਝੱਲੀਏ ?

 

  • ਟਿੰਡਾਂ ਪੱਥ ਨਾ ਜਾਣਦਾ ਮੇਰਾ ਮੱਘੀਆਂ ਦਾ ਉਸਤਾਦ – ਮਮੂਲੀ ਸੌਖਾ ਕੰਮ ਕਰਨਾ ਜੋਗੇ ਨਾ ਹੋਣਾ ਤੇ ਹੱਥ ਪਾਉਣਾ ਵੱਡੇ ਵੱਡੇ ਕੰਮ ਨੂੰ।

 

  • ਟੁੱਟੇ ਰਾਸ ਨਾ ਆਉਂਦੇ ਗੰਢ ਹੰਢੀਲੇ ਹੋਏ – ਜਦ ਕੋਈ ਚੀਜ਼ ਟੁੱਟ ਜਾਵੇ, ਤਾਂ ਗੰਢ ਲਾਇਆਂ ਹੀ ਉਹ ਪਹਿਲਾਂ ਜਿਹੀ ਸੂਤ ਨਹੀਂ ਬਣਦੀ। ਜੇ ਦੋ ਮਿੱਤਰ ਜਾਂ ਸਾਕ ਆਪੋ ਵਿਚ ਲਡ਼-ਝਗਡ਼ ਪੈਣ ਤੇ ਇਕ ਵੇਰ ਵਿਗਡ਼ ਜਾਣ, ਫੇਰ ਉਹਨਾਂ ਵਿਚ ਪਹਿਲਾਂ ਜਿਹੀ ਮਿੱਤਰਤਾ ਜਾਂ ਪ੍ਰੇਮ ਗੁਡ਼੍ਹ ਮੁਡ਼ ਕਾਇਮ ਨਹੀਂ ਹੁੰਦਾ, ਏਵੇਂ ਗਾਂਢਾ-ਸਾਂਢਾ ਹੀ ਰਹਿੰਦਾ ਹੈ।

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar