ਜੀ ਆਇਆਂ ਨੂੰ
You are here: Home >> Culture ਸਭਿਆਚਾਰ >> ਅਖਾਣ (ਮ)

ਅਖਾਣ (ਮ)

  • ਮੰਗੀ ਸੀ ਹੇਠ ਨੂੰ ਮਿਲ ਗਈ ਉੱਤੇ ਨੂੰ – ਜਦ ਜਤਨ ਤਾਂ ਕਰੀਏ ਕੋਈ ਵਰਤਣਯੋਗ ਸ਼ੈ ਲਈ, ਤੇ ਅੱਗੋਂ ਮਿਲ ਜਾਵੇ ਉਹ ਜਿਸ ਦਾ ਉਲਟਾ ਭਾਰ ਚੁੱਕਣਾ ਪਵੇ ਤੇ ਖੇਚਲ ਝੱਲਣੀ ਪਵੇ, ਤਾਂ ਕਹਿੰਦੇ ਹਨ।

 

  • ਮੱਝ ਫਿਰੇ ਠੱਕੇ ਦੀ ਮਾਰੀ, ਮਾਹੀ ਕਰੇ ਚੁੰਘਣ ਦੀ ਤਿਆਰੀ – ਜਦ ਕੋਈ ਅਗਲੇ ਦੇ ਦੁਖ, ਪੀਡ਼ ਦੀ ਪਰਵਾਹ ਨਾ ਕਰਦਾ ਹੋਇਆ ਉਹਨੂੰ ਆਪਣੀ ਗਰਜ਼ ਲਈ ਵਰਤਣਾ ਚਾਹੇ, ਤਾਂ ਕਹਿੰਦੇ ਹਨ।

 

  • ਮੱਝ ਵੇਚ ਕੇ ਘੋਡ਼ੀ ਲਈ, ਦੁੱਧ ਪੀਣੋਂ ਗਏ ਲਿੱਦ ਸੁੱਟਣੀ ਪਈ – ਜਦ ਕੋਈ ਆਪਣੇ ਵਲੋਂ ਤਾਂ ਚੰਗਾ ਸੋਦਾ ਕਰੇ, ਪਰ ਉਹ ਨਿੱਕਲੇ ਘਾਟੇ-ਵੰਦਾ, ਤਾਂ ਕਹਿੰਦੇ ਹਨ।

 

  • ਮਣਖੱਟੂ ਪੁੱਤ ਨਾ ਜੰਮਦੇ, ਧੀ ਅੰਨ੍ਹੀਂ ਚੰਗੀ – ਵਿਹਲਡ਼ ਤੇ ਘਰ-ਉਜਾਡ਼ੂ ਪੁੱਤ ਤੋਂ ਅੱਕ ਸਡ਼ ਕੇ ਉਹਨੂੰ ਸਮਝਾਉਣ ਲਈ ਇਹ ਅਖਾਣ ਵਰਤਦੇ ਹਨ।

 

  • ਮੰਤਰ ਨਾ ਜਾਣੇ ਠੂੰਹੀਆਂ, ਹੱਥ ਸੱਪੀਂ ਪਾਵੇ – ਜਦ ਕੋਈ ਆਪਣੀ ਵਿਤ ਬਾਹਰੇ ਕਿਸੇ ਔਖੇ ਕੰਮ ਨੂੰ ਹੱਥ ਪਾਉਣ ਨੂੰ ਤਿਆਰ ਹੋ ਪਵੇ, ਤੇ ਫਡ਼੍ਹਾਂ ਮਾਰੇ ਤਾਂ ਕਹਿੰਦੇ ਹਨ।

 

  • ਮਨ ਹਰਾਮੀ ਤੇ ਹੁਜੱਤਾਂ ਢੇਰ – ਜਦ ਕੋਈ ਜਣਾ ਕੋਈ ਕੰਮ ਕਰਨਾ ਚਾਹੇ, ਤਾਂ ਉਹ ਕਈ ਬਹਾਨੇ ਘਡ਼ ਲੈਂਦਾ ਹੈ।

 

  • ਮਨ ਜੀਤੇ ਜਗ ਜੀਤ – ਜਿਹਡ਼ਾ ਆਪਣੇ ਦਿਲ ਨੂੰ, ਦਿਲ ਦੀਆਂ ਖਾਹਿਸ਼ਾਂ ਵਲ-ਵਲਿਆਂ ਨੂੰ, ਆਪਣੇ ਵੱਸ ਵਿਚ ਕਰ ਲਵੇ, ਉਹਦੀ ਹਰ ਮਦਾਨੇ ਜੈ ਹੁੰਦੀ ਹੈ।

 

  • ਮਰਦਾ ਕੀ ਨਾ ਕਰਦਾ ? – ਮਜਬੂਰੀ ਵਿਚ ਫਸਿਆ ਆਦਮੀ ਅਣਭਾਉਂਦੇ ਤੇ ਅਣਸੋਭਦੇ ਕੰਮ ਵੀ ਕਰਨ ਨੂੰ ਤਿਆਰ ਹੋ ਪੈਂਦਾ ਹੈ।

 

  • ਮਰਦਾਂ ਤੇ ਘੋਡ਼ਿਆਂ ਕੰਮ ਪੈਣ ਅਵੱਲੇ ਜਦ ਕਿਸੇ ਜਣੇ ਨੂੰ ਕੋਈ ਔਖਾ ਕੰਮ ਅਚਨ-ਚੇਤ ਆ ਪਵੇ, ਤਾਂ ਉਹਨੂੰ ਹੱਲਾਸ਼ੇਰੀ ਦੇਣ ਲਈ ਵਰਤਦੇ ਹਨ।

 

  • ਮਾਂ ਨਾਲੋਂ ਹੇਜਲੀ, ਉਹ ਫੱਫੇਕੁੱਟਣ – ਜੇ ਕੋਈ ਕਿਸੇ ਨਾਲ ਉਹਦੇ ਘਰਦਿਆਂ ਨਾਲੋਂ ਵੀ ਵਧੇਰੇ ਪਿਆਰ ਹਮਦਰਦੀ ਪ੍ਰਗਟ ਕਰੇ ਤਾਂ ਉਹ ਧੋਖੇਬਾਜ਼ ਹੁੰਦਾ ਹੈ। ਕਿਸੇ ਨੂੰ ਅਜੇਹਾ ਵਰਤਾਉ ਕਰਦਿਆਂ ਵੇਖ ਕੇ ਕਹਿੰਦੇ ਹਨ।

 

  • ਮਾਨ ਨਾ ਮਾਨ ਮੈਂ ਤੇਰਾ ਮਹਿਮਾਨ – ਬਦੋ-ਬਦੀ ਦਾ ਪਰਾਹੁਣਾ ਬਨਣ ਤੇ ਪਿਆਰ, ਅਪੱਣਤ ਜਤਾਉਣ ਵਾਲੇ ਸਬੰਧੀ ਵਰਤਦੇ ਹਨ।

 

  • ਮਾਂ-ਪੁਰ ਧੀ ਪਿਤਾ ਪੁਰ ਘੋਡ਼ਾ, ਬਹੁਤਾ ਨਹੀਂ ਤਾ ਥੋਡ਼੍ਹਾ ਥੋਡ਼੍ਹਾ – ਧੀ ਦਾ ਸੁਭਾ ਮਾਂ ਦੇ ਸੁਭਾ ਉਪਰ ਤੇ ਪੁੱਤ ਦਾ ਸੁਭਾ ਪਿਉ ਦੇ ਸੁਭਾ ਵਰਗਾ ਹੁੰਦਾ ਹੈ।

 

  • ਮਾਂ ਫਿਰੇ ਫੋਸੀ ਫੋਸੀ ਨੂੰ, ਤੇ ਪੁੱਤ ਗੁਹਾਰੇ ਬਖਸ਼ੇ – ਜਦ ਕੋਈ ਗ਼ਰੀਬ ਆਦਮੀ ਵਿਤੋਂ ਵਧ ਕੇ ਦਾਨ ਜਾਂ ਖਰਚ ਕਰਨ ਲੱਗ ਪਵੇ, ਤਾਂ ਕਹਿੰਦੇ ਹਨ।

 

  • ਮਾਡ਼ਾ ਢੱਗਾ ਛੱਤੀ ਰੋਗ – ਜਦ ਕਿਸੇ ਮਾਡ਼ੇ, ਗ਼ਰੀਬ ਦੇ ਸਿਰ ਕੋਈ ਨਾ ਕੋਈ ਦੁੱਖ, ਮੁਸੀਬਤ ਆਈ ਰਹੇ,ਤਾਂ ਵਰਤਦੇ ਹਨ।

 

  • ਮਿਲਦਿਆਂ ਦੇ ਸਾਕ ਤੇ ਵਾਹੁੰਦਿਆਂ ਦੀਆਂ ਭੋਆਂ – ਸਾਕਾਗੀਰੀ ਤਾਂ ਹੀ ਕਾਇਮ ਰਹਿ ਸਕਦੀ ਹੈ, ਸਾਕ ਤਾਂ ਹੀ ਆਪਣੇ ਬਣੇ ਰਹਿ ਸਕਦੇ ਹਨ, ਜੇ ਉਹਨਾਂ ਨੂੰ ਮਿਲਦੇ-ਗਿਲਦੇ ਰਹੀਏ, ਅਤੇ ਜ਼ਮੀਨ ਤਾਂ ਹੀ ਕੰਮ ਦੀ ਤੇ ਆਪਣੀ ਰਹਿ ਸਕਦੀ ਹੈ, ਜੇ ਉਹਨੂੰ ਵਾਹੁੰਦੇ, ਬੀਜਦੇ ਰਹੀਏ।

 

  • ਮੀਆਂ ਬੀਵੀ ਰਾਜ਼ੀ, ਤਾਂ ਕੀ ਕਰੂਗਾ ਕਾਜ਼ੀ ? – ਜਦ ਦੋ ਧਿਰਾਂ ਆਪੋ ਵਿਚ ਘਿਉ-ਖਿਚਡ਼ੀ ਹੋਣ,ਤਾਂ ਤੀਜੇ ਸੁਲ੍ਹਾ-ਕਰਾਉ ਦੀ ਲੋਡ਼ ਨਹੀਂ ਹੁੰਦੀ,ਤੇ ਨਾ ਹੀ ਕੋਈ ਤੀਜਾ ਵਿਚ ਲੱਤ ਡਾਹ ਸਕਦਾ ਹੈ।

 

  • ਮੁੱਦਈ ਸੁਸਤ, ਗਵਾਹ ਚੁਸਤ – ਜਿਸ ਦਾ ਕੰਮ ਹੋਵੇ, ਜਿਸ ਨੂੰ ਗੋਂ ਹੋਵੇ, ਉਹ ਤਾਂ ਢਿੱਲਾ-ਮੱਠਾ ਹੋਵੇ, ਤੇ ਉਹਦੀ ਸਹਾਇਤਾ ਕਰਨ ਵਾਲੇ ਨੱਸਦੇ, ਭੱਜਦੇ ਫਿਰਨ, ਤਾਂ ਕਹਿੰਦੇ ਹਨ।

 

  • ਮੂੰਹੋਂ ਨਿਕਲੀ ਤੁਰਤ ਪਰਾਈ – ਭੇਤ ਜਾਂ ਲੁਕਵੀਂ ਗੱਲ, ਉਨਾਂ ਚਿਰ ਹੀ ਲੁਕੀ ਰਹਿ ਸਕਦੀ ਹੈ, ਜਿਚਰ ਉਹ ਕਿਸੇ ਨੂੰ ਦੱਸੀ ਨਾ ਜਾਵੇ।

 

  • ਮੂਲ ਨਾਲੋਂ ਬਿਆਜ ਪਿਆਰਾ ਹੁੰਦਾ ਹੈ – ਧੀਆਂ ਪੁੱਤਾਂ ਨਾਲੋਂ ਦੋਹਤੇ-ਪੋਤੇ ਵਧੇਰੇ ਪਿਆਰੇ ਲਗਦੇ ਹਨ।

 

  • ਮੈਂ ਵੀ ਰਾਣੀ, ਤੂੰ ਵੀ ਰਾਣੀ, ਤੇ ਕੌਣ ਭਰੇ ਪਾਣੀ ? – ਜਦ ਸੱਭੇ ਆਕਡ਼ ਖਾਂ ਹੋਣ, ਤੇ ਸਾਰਿਆਂ ਲਈ ਜ਼ਰੂਰੀ ਕੰਮ ਕਰਨ ਨੂੰ ਕੋਈ ਵੀ ਤਿਆਰ ਨਾ ਹੋਵੇ, ਤਾਂ ਕਹਿੰਦੇ ਹਨ।

 

  • ਮੋਏ ਬਾਬੇ ਦੀਆਂ ਵੱਡੀਆਂ ਅੱਖਾਂ – ਜਦ ਕੋਈ ਕਿਸੇ ਦੀ ਸਲਾਹੁਤ ਉਹਦੇ ਮਰਨ ਪਿੱਛੋਂ ਕਰੇ, ਜੀਉਂਦੇ ਨੂੰ ਭਾਵੇਂ ਭੰਡਦਾ ਹੀ ਰਿਹਾ ਹੋਵੇ, ਤਾਂ ਕਹਿੰਦੇ ਹਨ।

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar