ਜੀ ਆਇਆਂ ਨੂੰ
You are here: Home >> Kavi ਕਵੀ >> Surjit Patar ਸੁਰਜੀਤ ਪਾਤਰ >> ਇੱਕ ਲਰਜ਼ਦਾ ਨੀਰ ਸੀ

ਇੱਕ ਲਰਜ਼ਦਾ ਨੀਰ ਸੀ

ਇੱਕ ਲਰਜ਼ਦਾ ਨੀਰ ਸੀ,
ਉਹ ਮਰ ਕੇ ਪੱਥਰ ਹੋ ਗਿਆ |
ਦੂਸਰਾ ਇਸ ਹਾਦਸੇ ਤੋਂ,
ਡਰ ਕੇ ਪੱਥਰ ਹੋ ਗਿਆ |
ਤੀਸਰਾ ਇਸ ਹਾਦਸੇ ਨੂੰ ਕਰਨ,
ਲੱਗਿਆ ਸੀ ਬਿਆਨ
ਉਹ ਕਿਸੇ ਪੱਥਰ ਦੇ ਘੂਰਨ ਕਰਕੇ
ਪੱਥਰ ਹੋ ਗਿਆ |
ਇੱਕ ਸ਼ਾਇਰ ਬਚ ਗਿਆ ਸੀ,
ਸੰਵੇਦਨਾ ਸੰਗ ਲਰਜਦਾ
ਏਨੇ ਪੱਥਰ ਉਹ ਗਿਣਤੀ ਕਰਕੇ ,
ਪੱਥਰ ਹੋ ਗਿਆ |

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar