ਉਮ੍ਰਾਂ ਦੇ ਸਰਵਰ
ਸਾਹਾਂ ਦੇ ਪਾਣੀ
ਗੀਤਾ ਵੇ ਚੁਂਜ ਭਰੀਂ.
ਭਲਕੇ ਨਾ ਰਹਨੇ
ਪੀਡ਼੍ਆ ਦੇ ਚਾਨਨ
ਹਾਵਾਂ ਦੇ ਹਂਸ ਸਰੀਂ
ਗੀਤਾ ਵੇ ਚੁਂਜ ਭਰੀਂ.
ਗੀਤਾ ਵੇ ਉਮ੍ਰਾਂ ਦੇ ਸਰਵਰ ਛਲਿਯੇ
ਪਲ੍ਛਿਨ ਭਰ ਸੁਕ ਜਾਂਦੇ
ਸਾਹਵਾਂ ਦੇ ਪਾਨੀ ਪੀ ਲੈ ਵੇ ਅਡ਼੍ਇਯਾ
ਅਨਚਾਹਿਯਾਂ ਫਿਟ ਜਾਂਦੇ
ਭਲਕੇ ਨ ਸਾਨੂਂ ਦਈਂ ਵੇ ਉਲਮਡਾ
ਭਲਕੇ ਨ ਰੋਸ ਕਰੀਂ
ਗੀਤਾ ਵੇ ਚੁਂਜ ਭਰੀਂ.
ਹਾਵਾਂ ਦੇ ਹਂਸ
ਸੁਨੀਂਦੇ ਵੇ ਲੋਭੀ
ਦਿਲ ਮਰਦਾ ਤਾਂ ਗਾਂਦੇ
ਇਹ ਬਿਰਹੋਂ ਰੁਤ ਹਂਜੂ ਚੁਕਦੇ
ਚੁਕਦੇ ਤੇ ਉਡ ਜਾਂਦੇ
ਐਸੇ ਉਡਦੇ ਮਾਰ ਉਡਾਰੀ
ਮੁਡ਼੍ਅ ਨਾ ਆਣ ਘਰੀਂ
ਗੀਤਾ ਵੇ ਚੁਂਜ ਭਰੀਂ.
ਗੀਤਾ ਵੇ ਚੁਂਜ ਭਰੇਂ ਤਾਂ ਮੈਂ ਤੇਰੀ
ਸੋਨੇ ਚੁਂਜ ਮਢ਼੍ਆਵਾਂ
ਮੈਂ ਚਂਦਰੀ ਤੇਰੀ ਬਰਦੀ ਥੀਂਵਾਂ
ਨਾਲ ਥੀਏ ਪਰਛਾਂਵਾਂ
ਹਾਡ਼੍ਆਈ ਵੇ ਨਾ ਤੂਂ ਤਿਰਹਾਯਾ
ਮੇਰੇ ਵਾਂਗ ਮਰੀਂ
ਗੀਤਾ ਵੇ ਚੁਂਜ ਭਰੀਂ.
Tagged with: kavitavaan ਕਵਿਤਾਵਾਂ Literature Literature ਸਾਹਿਤ Poetry Sad Poetry Shiv Kumar Batalvi Shiv Kumar Btalvi ਸ਼ਿਵ ਕੁਮਾਰ ਬਟਾਲਵੀ
Click on a tab to select how you'd like to leave your comment
- WordPress