ਜੀ ਆਇਆਂ ਨੂੰ
You are here: Home >> Culture ਸਭਿਆਚਾਰ >> Lok Geet ਲੋਕ ਗੀਤ >> ਕਿਕੱਣ ਮਿਲਾਂ ਨੀ ਭੈਣੇ ਮੇਰੀਏ

ਕਿਕੱਣ ਮਿਲਾਂ ਨੀ ਭੈਣੇ ਮੇਰੀਏ

ਉੱਚੀ, ਉੱਚੀ ਰੋਡ਼ੀ ਵੀਰਾ ਦੰਮ, ਦੰਮ ਵੇ
ਇਕ ਕੰਗਣ ਰੁਡ਼੍ਹਿਆ ਵੇ ਜਾਵੇ
ਮੇਰਾ ਵੀਰ ਮਿਲਕੇ ਜਾਇਓ ਵੇ-ਹੇ

ਮੈਂ ਕਿੱਕਣ ਮਿਲਾਂ ਨੀ ਭੈਣੇ ਮੇਰੀਏ
ਮੇਰੇ ਸਾਥੀ ਜਾਂਦੇ ਦੂਰ
ਮੇਰੀ ਭੈਣ ਫੇਰ ਮਿਲਾਂਗੇ ਨੀ
ਸਾਥੀਆਂ ਤੇਰਿਆਂ ਨੂੰ ਮੂਹਰਿਓਂ ਮੋਡ਼ਾਂ
ਮੇਰਾ ਵੀਰ ਮਿਲਕੇ ਜਾਇਓ ਵੇ-ਹੇ

ਕਿੱਕਣ ਮਿਲਾਂ ਨੀ ਭੈਣੇ ਮੇਰੀਏ
ਮੇਰੇ ਸਾਥੀ ਲੰਘਗੇ ਦੂਰ
ਮੇਰੀ ਭੈਣ ਫੇਰ ਮਿਲਾਂਗੇ ਨੀ
ਸਾਥੀਆਂ ਤੇਰਿਆਂ ਨੂੰ ਮੂਹਡ਼ੀ ਪੀਰਡ਼ੀ
ਤੈਨੂੰ ਪਲੰਘ ਵਿਛਾਉਣਾ
ਮੇਰਾ ਵੀਰ ਮਿਲਕੇ ਜਾਇਓ ਵੇ-ਹੇ

ਕਿੱਕਣ ਮਿਲਾਂ ਨੀ ਭੈਣੇ ਮੇਰੀਏ
ਮੇਰੇ ਸਾਥੀ ਉੱਠਗੇ ਦੂਰ
ਮੇਰੀ ਭੈਣ ਫੇਰ ਮਿਲਾਂਗੇ ਨੀ
ਸਾਥੀਆਂ ਤੇਰਿਆਂ ਲੱਸੀ ਛੰਨਾ
ਤੈਨੂੰ ਕਟੋਰਾ ਦੁੱਧ ਦਾ
ਮੇਰਾ ਵੀਰ ਮਿਲਕੇ ਜਾਇਓ ਵੇ-ਹੇ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar