ਜੀ ਆਇਆਂ ਨੂੰ
You are here: Home >> Literature ਸਾਹਿਤ >> Gazals ਗਜ਼ਲਾਂ >> ਗਜਲ (ਇਸ਼ਕ)

ਗਜਲ (ਇਸ਼ਕ)

ਮੇਰੇ ਨਾਮੁਰਾਦ ਇਸ਼ਕ ਦਾ ਕਿਹੜਾ ਪੜਾ ਹੈ ਆਇਆ
ਮੈਨੂੰ ਮੇਰੇ ਤੇ ਆਪ ਹੀ ਰਹਿ ਰਹਿ ਕੇ ਤਰਸ ਆਇਆ

ਮੇਰੇ ਦਿਲ ਮਾਸੂਮ ਦਾ ਕੁਝ ਹਾਲ ਇਸ ਤਰਾਂ ਹੈ
ਸੂਲੀ ਤੇ ਬੇਗੁਨਾਹ ਜਿਉਂ ਮਰੀਅਮ ਕਿਸੇ ਦਾ ਜਾਇਆ

ਇਕ ਵਕਤ ਸੀ ਕਿ ਆਪਣੇ , ਲਗਦੇ ਸੀ ਸਭ ਪਰਾਏ
ਇਕ ਵਕਤ ਹੈ ਮੈਂ ਖੁਦ ਲਈ ਅਜ ਆਪ ਹਾਂ ਪਰਾਇਆ

ਮੇਰੇ ਦਿਲ ਦੇ ਦਰਦ ਦਾ ਵੀ ਉਕਾ ਨ ਭੇਤ ਚਲਿਆਂ
ਜਿਉਂ ਜਿਉਂ ਟਕੋਰ ਕੀਤੀ ਵਧਿਆ ਸਗੋਂ ਸਵਾਇਆ

ਮੈਂ ਚਾਹੁੰਦਿਆਂ ਵੀ ਆਪ ਨੂੰ ਰੋਣੋਂ ਨਾ ਰੋਕ ਸਕਿਆ
ਆਪਣਾ ਮੈਂ ਹਾਲ ਆਪ ਨੂੰ ਆਪੇ ਜਦੋਂ ਸੁਣਾਇਆ

ਕਹਿੰਦੇ ਨੇ ਯਾਰ ‘ਸ਼ਿਵ’ ਦੇ ਮੁਦਤ ਹੋਈ ਹੈ ਮਰਿਆਂ
ਪਰ ਰੋਜ਼ ਆ ਕੇ ਮਿਲਦੈ ਅਜ ਤੀਕ ਉਸ ਦਾ ਸਾਇਆ !

ਸ਼ਿਵ ਕੁਮਾਰ ਬਟਾਲਵੀ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar