ਜੀ ਆਇਆਂ ਨੂੰ
You are here: Home >> Culture ਸਭਿਆਚਾਰ >> ਘੋੜੀ ਸੋਂਹਦੀ ਕਾਠੀਆਂ ਦੇ ਨਾਲ

ਘੋੜੀ ਸੋਂਹਦੀ ਕਾਠੀਆਂ ਦੇ ਨਾਲ

ਘੋੜੀ ਸੋਂਹਦੀ ਕਾਠੀਆਂ ਦੇ ਨਾਲ, ਕਾਠੀ ਡੇਢ ਤੇ ਹਜ਼ਾਰ।
ਉਮਰਾਵਾਂ ਦੀ ਤੇਰੀ ਚਾਲ, ਮੈਂ ਬਲਿਹਾਰੀ, ਵੇ ਮਾਂ ਦਿਆਂ ਸੁਰਜਣਾ।

ਵਿੱਚ ਵਿੱਚ ਬਾਗਾਂ ਦੇ ਤੁਸੀਂ ਆਓ, ਚੋਟ ਨਗਾਰਿਆਂ ‘ਤੇ ਲਾਓ।
ਖਾਣਾ ਰਾਜਿਆਂ ਦਾ ਖਾਓ, ਮੈਂ ਬਲਿਹਾਰੀ, ਵੇ ਮਾਂ ਦਿਆਂ ਸੁਰਜਣਾ।

ਛੈਲ ਨਵਾਬਾਂ ਦੇ ਘਰ ਢੁੱਕਣਾ, ਸਰਦਾਰਾਂ ਦੇ ਘਰ ਢੁੱਕਣਾ।
ਉਮਰਾਵਾਂ ਦੀ ਤੇਰੀ ਚਾਲ, ਵਿੱਚ ਸਰਦਾਰਾਂ ਦੇ ਤੇਰਾ ਬੈਠਣਾ।

ਚੀਰਾਂ ਤੇਰਾ ਵੇ ਮੱਲਾ ਸੋਹਣਾ, ਬਣਦਾ ਕਲਗੀਆਂ ਦੇ ਨਾਲ।
ਕਲਗੀ ਡੇਢ ਤੇ ਹਜ਼ਾਰ, ਮੈਂ ਬਲਿਹਾਰੀ, ਵੇ ਮਾਂ ਦਿਆਂ ਸੁਰਜਣਾ।

ਕੈਂਠਾ ਤੇਰਾ ਵੇ ਮੱਲਾ ਸੋਹਣਾ, ਬਣਦਾ ਜੁਗਨੀਆਂ ਦੇ ਨਾਲ।
ਜੁਗਨੀ ਡੇਢ ਤੇ ਹਜ਼ਾਰ, ਮੈਂ ਬਲਿਹਾਰੀ, ਵੇ ਮਾਂ ਦਿਆਂ ਸੁਰਜਣਾ।

ਜਾਮਾ ਤੇਰਾ ਵੇ ਮੱਲਾ ਸੋਹਣਾ, ਬਣਦਾ ਤਣੀਆਂ ਦੇ ਨਾਲ।
ਤਣੀ ਡੇਢ ਤੇ ਹਜ਼ਾਰ, ਮੈਂ ਬਲਿਹਾਰੀ, ਵੇ ਮਾਂ ਦਿਆਂ ਸੁਰਜਣਾ।

ਜੁੱਤੀ ਤੇਰੀ ਵੇ ਮੱਲਾ ਸੋਹਣੀ, ਵਾਹਵਾ ਜੜੀ ਤਿੱਲੇ ਨਾਲ।
ਕੇਹੀ ਸੋਹਣੀ ਤੇਰੀ ਚਾਲ, ਮੈਂ ਬਲਿਹਾਰੀ, ਵੇ ਮਾਂ ਦਿਆਂ ਸੁਰਜਣਾ।

ਸੁਰਜਣਾ ਵਿੱਚ ਬਾਗਾਂ ਦੇ ਤੁਸੀਂ ਆਓ, ਚੋਟ ਨਗਾਰਿਆਂ ‘ਤੇ ਲਾਓ।
ਪੁੱਤ ਸਰਦਾਰਾਂ ਦੇ ਅਖਵਾਓ, ਮੈਂ ਬਲਿਹਾਰੀ, ਵੇ ਮਾਂ ਦਿਆਂ ਸੁਰਜਣਾ।

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar