ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ
ਮੈਂ ਤਾਂ ਨਹੀ ਰਹਾਂਗਾ ਮੇਰੇ ਗੀਤ ਰਹਿਣਗੇ ਪਾਣੀ ਨੇ ਮੇਰੇ ਗੀਤ ਮੈਂ ਪਾਣੀ ਤੇ ਲੀਕ ਹਾਂ
ਜਿਸ ਨਾਲੋਂ ਮੈਨੂੰ ਚੀਰ ਕੇ ਵੰਝਲੀ ਬਣਾ ਲਿਆ ਵੰਝਲੀ ਦੇ ਰੂਪ ਵਿਚ ਮੈਂ ਉਸ ਜੰਗਲ ਦੀ ਚੀਕ ਹਾਂ
ਅੱਗ ਦਾ ਸਫਾ ਹੈ ਉਸ ‘ਤੇ ਮੈਂ ਫੁੱਲਾਂ ਦੀ ਸਤਰ ਹਾਂ ਅਹੁ ਬਹਿਸ ਕਰ ਰਹੇ ਨੇ ਗਲਤ ਹਾਂ ਕਿ ਠੀਕ ਹਾਂ
Click on a tab to select how you'd like to leave your comment
- WordPress