ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> ਮੈਂ ਇੱਕ ਦਿਨ ਫੇਰ ਆਉਣਾ ਹੈ

ਮੈਂ ਇੱਕ ਦਿਨ ਫੇਰ ਆਉਣਾ ਹੈ

ਓ ਖੁਸ਼ਦਿਲ ਸੋਹਣੀਓ ਰੂਹੋ,
ਰੁਮਝੁਮ ਰੁਮਕਦੇ ਖੂਹੋ,
ਮੇਰੇ ਪਿੰਡ ਦੀਉ ਜੂਹੋ,
ਤੁਸੀਂ ਹਰਗਿਜ਼ ਨਾ ਕੁਮਲਾਇਉ,
ਮੈਂ ਇੱਕ ਦਿਨ ਫੇਰ ਆਉਣਾ ਹੈ…
ਮੈਂ ਇੱਕ ਦਿਨ ਫੇਰ ਆਉਣਾ ਹੈ…

ਨੀ ਕਿੱਕਰੋ ਟਾਹਲੀਉ ਡੇਕੋ,
ਨੀ ਨਿੰਮੋ, ਸਾਫ਼ਦਿਲ ਨੇਕੋ,
‘ਤੇ ਪਿੱਪਲ਼ੋ, ਬਾਬਿਉ ਵੇਖੋ,
ਤੁਸੀਂ ਧੋਖਾ ਨਾ ਦੇ ਜਾਇਉ,
ਤੁਸੀਂ ਧੋਖਾ ਨਾ ਦੇ ਜਾਇਉ,
ਮੈਂ ਛਾਵੇਂ ਬਹਿਣ ਆਉਣਾ ਹੈ,
ਮੈਂ ਇੱਕ ਦਿਨ ਫੇਰ ਆਉਣਾ ਹੈ…
ਮੈਂ ਇੱਕ ਦਿਨ ਫੇਰ ਆਉਣਾ ਹੈ…

ਇਹਨਾਂ ਹਾੜਾਂ ‘ਤੇ ਚੇਤਾਂ ਨੂੰ,
ਲੁਕੇ ਕੁਦਰਤ ਦੇ ਭੇਤਾਂ ਨੂੰ,
ਇਹਨਾਂ ਰਮਣੀਕ ਖੇਤਾਂ ਨੂੰ,
ਮੇਰਾ ਪ੍ਰਣਾਮ ਪਹੁੰਚਾਇਉ,
ਮੈਂ ਇੱਕ ਦਿਨ ਫੇਰ ਆਉਣਾ ਹੈ…
ਮੈਂ ਇੱਕ ਦਿਨ ਫੇਰ ਆਉਣਾ ਹੈ…

ਜੋ ਚੱਕ ਘੁੰਮੇ ਘੁਮਾਰਾਂ ਦਾ,
ਤਪੇ ਲੋਹਾ ਲੁਹਾਰਾਂ ਦਾ,
ਮੇਰਾ ਸੰਦੇਸ਼ ਪਿਆਰਾਂ ਦਾ,
ਉਹਨਾਂ ਤੀਕਰ ਵੀ ਪਹੁੰਚਾਇਉ,
ਹਨਾਂ ਤੀਕਰ ਵੀ ਪਹੁੰਚਾਇਉ,
ਮੈਂ ਇੱਕ ਦਿਨ ਫੇਰ ਆਉਣਾ ਹੈ…
ਮੈਂ ਇੱਕ ਦਿਨ ਫੇਰ ਆਉਣਾ ਹੈ…

ਕਿਸੇ ਵੰਝਲੀ ਦਿਉ ਛੇਕੋ,
ਮੇਰੇ ਮਿਰਜ਼ੇ ਦੀਉ ਹੇਕੋ,
ਮੇਰੇ ਸੀਨੇ ਦਿਉ ਸੇਕੋ,
ਕਿਤੇ ਮੱਠੇ ਨਾ ਪੈ ਜਾਇਉ,
ਮੈਂ ਇੱਕ ਦਿਨ ਫੇਰ ਆਉਣਾ ਹੈ…
ਮੈਂ ਇੱਕ ਦਿਨ ਫੇਰ ਆਉਣਾ ਹੈ…

ਇਹਨਾਂ ਦੋ-ਚਾਰ ਸਾਲਾਂ ਵਿੱਚ,
ਕਿ ਬੱਸ ਆਉਂਦੇ ਸਿਆਲ਼ਾਂ ਵਿੱਚ,
ਕਿ ਜਾਂ ਸ਼ਾਇਦ ਖਿਆਲਾਂ ਵਿੱਚ,
ਤੁਸੀਂ ਦਿਲ ਤੋਂ ਨਾ ਵਿਸਰਾਇਉ,
ਤੁਸੀਂ ਦਿਲ ਤੋਂ ਨਾ ਵਿਸਰਾਇਉ,
ਮੈਂ ਇੱਕ ਦਿਨ ਫੇਰ ਆਉਣਾ ਹੈ…
ਮੈਂ ਇੱਕ ਦਿਨ ਫੇਰ ਆਉਣਾ ਹੈ…

ਸਮੁੰਦਰ ਭਾਫ ਬਣ ਉੱਡਦਾ,
ਬਰਫ਼ ਬਣ ਪਰਬਤੀਂ ਚੜ੍ਹਦਾ,
ਇਹ ਨਦੀਆਂ ਬਣ ਕੇ ਫਿਰ ਮੁੜਦਾ,
ਮੇਰਾ ਇਕਰਾਰ ਪਰਤਾਇਉ,
ਮੈਂ ਇੱਕ ਦਿਨ ਫੇਰ ਆਉਣਾ ਹੈ…
ਮੈਂ ਇੱਕ ਦਿਨ ਫੇਰ ਆਉਣਾ ਹੈ…

ਮੈਂ ਇੱਕ ਦਿਨ ਫੇਰ ਆਉਣਾ ਹੈ…
ਮੈਂ ਇੱਕ ਦਿਨ ਫੇਰ ਆਉਣਾ ਹੈ…

http://www.youtube.com/watch?v=jCT-0z1EzfA

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar