ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> ਮੇਰੀ ਮੌਤ ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ

ਮੇਰੀ ਮੌਤ ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ

ਮੇਰੀ ਮੌਤ ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ।
ਮੇਰੇ ਲਹੂ ਦਾ ਕੇਸਰ ਰੇਤੇ ਚ ਨਾ ਰਲਾਇਓ।

ਮੇਰੀ ਵੀ ਜਿੰਦਗੀ ਕੀ? ਬਸ ਬੂਰ ਸਰਕੜੇ ਦਾ
ਆਹਾਂ ਦਾ ਸੇਕ ਕਾਫ਼ੀ, ਤੀਲੀ ਬੇਸ਼ਕ ਨਾ ਲਾਇਓ।

ਹੋਣਾ ਨਹੀਂ ਮੈ ਚਾਹੁੰਦਾ ਸੜ ਕੇ ਸਵਾਹ ਇਕੇਰਾਂ,
ਜਦ ਜਦ ਢਲੇਗਾ ਸੂਰਜ ਕਣ ਕਣ ਮੇਰਾ ਜਲਾਇਓ।

ਵਲਗਣ ਚ ਕੈਦ ਹੋਣਾ ਸਾਡੇ ਨਹੀਂ ਮੁਆਫ਼ਕ,
ਯਾਰਾਂ ਦੇ ਵਾਂਗ ਅਰਥੀ ਸੜਕਾਂ ਤੇ ਹੀ ਜਲਾਇਓ।

ਜੀਵਨ ਤੋਂ ਮੌਤ ਤਾਈਂ ਆਉਂਦੇ ਬੜੇ ਚੁਰਾਹੇ
ਜਿਸ ਦਾ ਹੈ ਪੰਧ ਬਿਖੜਾ ਓਸੇ ਹੀ ਰਾਹ ਲਿਜਾਇਓ।

ਮੇਰੀ ਮੌਤ ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ।
ਮੇਰੇ ਲਹੂ ਦਾ ਕੇਸਰ ਰੇਤੇ ਚ ਨਾ ਰਲਾਇਓ।

 – ਸੰਤ ਰਾਮ ਉਦਾਸੀ

 

Meenu Singh – “MERI SOCH NU BCHAEYO”

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar