ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 117(ਹੀਰ ਦਾ ਉੱਤਰ ਭਰਾ ਨੂੰ)

ਹੀਰ ਵਾਰਿਸ ਸ਼ਾਹ: ਬੰਦ 117(ਹੀਰ ਦਾ ਉੱਤਰ ਭਰਾ ਨੂੰ)

ਅਖੀਂ ਲੱਗੀਆਂ ਮੁੜਨ ਨਾ ਵੀਰ ਮੇਰੇ ਬੀਬੀ ਵਾਰ ਘੱਤੀ ਬਲਹਾਰੀਆਂ ਵੇ
ਵਹਿਨ ਪਏ ਦਰਿਆ ਨਾ ਕਦੀ ਮੁੜਦੇ ਵੱਡੇ ਲਾ ਰਹੇ ਜ਼ੋਰ ਜ਼ਾਰੀਆਂ ਵੇ
ਲਹੂ ਨਿਕਲਨੋ ਰਹੇ ਨਾ ਮੂਲ ਵੀਰਾ ਜਿੱਥੇ ਲੱਗੀਆਂ ਤੇਜ਼ ਕਟਾਰੀਆਂ ਵੇ
ਲੱਗੇ ਦਸਤ ਇੱਕ ਵਾਰ ਨਾ ਬੰਦ ਕੀਜਨ ਵੈਦ ਲਿਖਦੇ ਵੈਦਗੀਆਂ ਸਾਰੀਆਂ ਵੇ
ਸਿਰ ਦਿੱਤਿਆਂ ਬਾਝ ਨਾ ਇਸ਼ਕ ਪੁੱਗੇ ਏਹ ਨਹੀਂ ਸੁਖਾਲੀਆਂ ਯਾਰੀਆਂ ਵੇ
ਵਾਰਸ ਸ਼ਾਹ ਮੀਆਂ ਭਾਈ ਵਰਜਦੇ ਨੇ ਦੇਖੋ ਇਸ਼ਕ ਬਣਾਈਆਂ ਖੁਆਰੀਆਂ ਵੇ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar