ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 157(ਚੂਚਕ ਘੋੜੇ ਚੜ੍ਹ ਕੇ ਬੇਲੇ ਨੂੰ)

ਹੀਰ ਵਾਰਿਸ ਸ਼ਾਹ: ਬੰਦ 157(ਚੂਚਕ ਘੋੜੇ ਚੜ੍ਹ ਕੇ ਬੇਲੇ ਨੂੰ)

ਪਰ੍ਹੇ ਵਿੱਚ ਬੇਜ਼ੈਰਤੀ ਕੁੱਲ ਹੋਈ ਚੋਭ ਵਿੱਚ ਕਲੇਜੜੇ ਦੇ ਚਸਕਦੀ ਏ
ਬੇਸ਼ਰਮ ਹੈ ਟਪ ਕੇ ਸਿਰੇ ਚੜ੍ਹਦਾ ਭਲੇ ਆਦਮੀ ਦੀ ਜਾਨ ਧਸਕਦੀ ਏ
ਚੂਚਕ ਘੋੜੇ ਤੇ ਤੁਰਤ ਅਸਵਾਰ ਹੋਇਆ ਹੱਥ ਸਾਂਗ ਜਿਉਂ ਬਿਜਲੀ ਲਿਸ਼ਕਦੀ ਏ
ਸੁੰਬ ਘੋੜੇ ਦੇ ਕਾੜ ਹੀ ਕਾੜ ਵੱਜਣ ਸੁਣਦਿਆਂ ਹੀਰ ਰਾਂਝੇ ਤੋਂ ਖਿਸਕਦੀ ਏ
ਉੱਠ ਰਾਂਝਣਾ ਵੇ ਬਾਬਲ ਆਂਵਦਾ ਈ ਨਾਲੇ ਗੱਲ ਕਰਦੀ ਨਾਲੇ ਰਿਸ਼ਕਦੀ ਏ
ਮੈਨੂੰ ਛੱਡ ਸਹੇਲੀਆਂ ਨੱਸ ਗਈਆਂ ਮਕਰ ਨਾਲ ਹੌਲੀ ਹੌਲੀ ਬੁਸਕਦੀ ਏ
ਵਾਰਸ ਸ਼ਾਹ ਜਿਉਂ ਮੋਰਚੇ ਬੈਠ ਬਿੱਲੀ ਸਾਹ ਘੁਟ ਜਾਂਦੀ ਨਾਹੀਂ ਕੁਸਕਦੀ ਏ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar