ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 164(ਹੀਰ ਨੂੰ ਚਿੱਠੀ ਦਾ ਉੱਤਰ)

ਹੀਰ ਵਾਰਿਸ ਸ਼ਾਹ: ਬੰਦ 164(ਹੀਰ ਨੂੰ ਚਿੱਠੀ ਦਾ ਉੱਤਰ)

ਭਰਜਾਈਆਂ ਰਾਂਝੇ ਦੀਆਂ ਤੰਗ ਹੋ ਕੇ ਖ਼ਤ ਹੀਰ ਸਿਆਲ ਨੂੰ ਲਿਖਿਆ ਈ
ਸਾਥੋਂ ਛੈਲ ਸੂ ਅੱਧ ਵੰਡਾਏ ਸੁੱਤੀ ਲੋਕ ਯਾਰੀਆਂ ਕਿਧਰੋਂ ਸਿਖਿਆ ਈ
ਦੇਵਰ ਚੰਨ ਸਾਡਾ ਸਾਥੋਂ ਰੁੱਸ ਆਇਆ ਬੋਲ ਬੋਲ ਕੇ ਖਰਾ ਤ੍ਰਿਖਿਆ ਈ
ਸਾਡਾ ਲਾਲ ਮੋੜੋ ਸਾਨੂੰ ਖੈਰ ਘੱਤੋ ਜਾਨੋ ਕਮਲੀਆਂ ਨੂੰ ਪਾਈ ਭਿਖਿਆ ਈ
ਕੁੜੀਏ ਸਾਂਭ ਨਾਹੀਂ ਮਾਲ ਰਾਂਝਿਆਂ ਦਾ ਕਰ ਸਾਰਦਾ ਦੀਦੜਾ ਤ੍ਰਿਖਿਆ ਈ
ਝੁਟ ਕੀਤਿਆਂ ਲਾਲ ਨਾ ਹਥ ਆਵਨ ਸੋਈ ਮਿਲੇ ਜੋ ਤੋੜ ਦਾ ਲਿਖਿਆ ਈ
ਕੋਈ ਢੂੰਡਦੋ ਖਡੇਰੜਾ ਕੰਮ ਜੋਗਾ ਅਜੇ ਇਹ ਨਾ ਯਾਰੀਆਂ ਸਿਖਿਆ ਈ
ਵਾਰਸ ਸ਼ਾਹ ਲੈ ਚਿੱਠੀਆਂ ਦੌੜਿਆਈ ਕੰਮ ਕਾਸਦਾ ਦਾ ਮੀਆਂ ਸਿਖਿਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar