ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 167(ਹੀਰ ਨੇ ਉੱਤਰ ਲਿਖਣਾ)

ਹੀਰ ਵਾਰਿਸ ਸ਼ਾਹ: ਬੰਦ 167(ਹੀਰ ਨੇ ਉੱਤਰ ਲਿਖਣਾ)

ਹੀਰ ਪੁੱਛ ਕੇ ਮਾਹੀੜੇ ਆਪਣੇ ਤੋਂ ਲਿਖਵਾ ਜਵਾਬ ਚਾ ਟੋਰਿਆ ਈ
ਤੁਸਾਂ ਲਿਖਿਆ ਸੋ ਅਸਾਂ ਵਾਚਿਆ ਏ ਸਾਨੂੰ ਵਾਚਦਿਆਂ ਈ ਲੱਗਾ ਝੋਰਿਆ ਈ
ਅਸੀਂ ਧੀਦੋਂ ਨੂੰ ਚਾ ਮਹੀਂਵਾਲ ਕੀਤਾ ਕਦੀ ਤੋੜਨਾ ਤੇ ਨਹੀਂ ਤੋੜਿਆ ਈ
ਕਦੀ ਪਾਨ ਨਾ ਵਲ ਥੇ ਫੇਰ ਪਹੁੰਚੇ ਸ਼ੀਸ਼ਾ ਚੂਰ ਹੋਇਆ ਕਿਸ ਜੋੜਿਆ ਈ
ਗੰਗਾ ਹੱਡੀਆਂ ਮੁੜਦੀਆਂ ਨਹੀਂ ਗਈਆਂ ਵਕਤ ਗਏ ਨੂੰ ਫੇਰ ਕਿਸ ਮੋੜਿਆ ਈ
ਹੱਥੋਂ ਛੁਟੜੇ ਵਾਹਰੀਂ ਨਹੀਂ ਮਿਲਦੇ ਵਾਰਸ ਛੱਡਨਾ ਤੇ ਨਾਹੀਂ ਛੋੜਿਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar