ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 172(ਹੀਰ ਦਾ ਉੱਤਰ)

ਹੀਰ ਵਾਰਿਸ ਸ਼ਾਹ: ਬੰਦ 172(ਹੀਰ ਦਾ ਉੱਤਰ)

ਤੁਸੀਂ ਏਸ ਦੇ ਖਿਆਲ ਨਾ ਪਵੋ ਅੜੀਉ ਨਹੀਂ ਖੱਟੀ ਕੁੱਝ ਏਸ ਬਪਾਰ ਉਤੋਂ
ਨੀ ਮੈਂ ਜਿਊਂਦੀ ਏਸ ਬਿਨ ਰਹਾਂ ਕੀਕੂੰ ਘੋਲ ਘੋਲ ਘੱਤੀ ਰਾਂਝੇ ਯਾਰ ਉੱਤੋਂ
ਝੱਲਾਂ ਬੇਲਿਆਂ ਵਿੱਚ ਇਹ ਫਿਰੇ ਭੌਂਦਾ ਸਿਰ ਵੇਚਦਾ ਮੈਂ ਗੁਨਾਹਗਾਰ ਉੱਤੋਂ
ਮੇਰੇ ਵਾਸਤੇ ਕਾਰ ਕਮਾਂਵਦਾ ਹੈ ਮੇਰੀ ਜਿੰਦ ਘੋਲੀ ਇਹਦੀ ਕਾਰ ਉੱਤੋਂ
ਤਦੋਂ ਭਾਬੀਆਂ ਸਾਕ ਨਾ ਬਣਦੀਆਂ ਸਨ ਜਦੋਂ ਸੁਟਿਆ ਪਕੜ ਪਹਾੜ ਉੱਤੋਂ
ਘਰੋਂ ਭਾਈਆਂ ਚਾ ਜਵਾਬ ਦਿੱਤਾ ਏਨ੍ਹਾਂ ਭੋਏਂ ਦੀਆਂ ਪੱਟੀਆਂ ਚਾਰ ਉੱਤੋਂ
ਨਾਉਮੀਦ ਹੋ ਵਤਨ ਨੂੰ ਛੱਡ ਟੁਰਿਆ ਮੋਤੀ ਤੁਰੇ ਜਿਉਂ ਪਟ ਦੀ ਤਾਰ ਉੱਤੋਂ
ਬਿਨਾ ਮਿਹਨਤਾਂ ਮਿਸਕਲੇ ਲੱਖ ਫੇਰੋ ਨਹੀਂ ਮੋਰਚਾ ਜਾਏ ਤਲਵਾਰ ਉੱਤੋਂ
ਇਹ ਮਿਹਣਾ ਲਹੇ ਗਾ ਕਦੇ ਨਾਹੀਂ ਏਸ ਸਿਆਲਾਂ ਦੀ ਸੱਥ ਸਲਵਾੜ ਉੱਤੋਂ
ਨੱਢੀ ਆਖਸਨ ਝਘੜਦੀ ਨਾਲ ਲੋਕਾਂ ਏਸ ਸੋਹਣੇ ਭੰਬੜੇ ਯਾਰ ਉੱਤੋਂ
ਵਾਰਸ ਸ਼ਾਹ ਸਮਝਾ ਤੂੰ ਭਾਬੀਆਂ ਨੂੰ ਹੁਣ ਮੁੜੇ ਨਾਲ ਲਖ ਹਜ਼ਾਰ ਉੱਤੋਂ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar