ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 179. ਹੀਰ ਨੇ ਰਾਂਝੇ ਨਾਲ ਸਲਾਹ ਕਰਨੀ

ਹੀਰ ਵਾਰਿਸ ਸ਼ਾਹ: ਬੰਦ 179. ਹੀਰ ਨੇ ਰਾਂਝੇ ਨਾਲ ਸਲਾਹ ਕਰਨੀ

ਹੀਰ ਆਖਦੀ ਰਾਂਝਿਆ ਕਹਿਰ ਹੋਇਆ ਏਥੋਂ ਉੱਠ ਕੇ ਚੱਲ ਜੇ ਚੱਲਨਾ ਈ
ਦੋਨੋਂ ਉੱਠ ਕੇ ਲੰਮੜੇ ਰਾਹ ਪੇਈਏ ਕੋਈ ਅਸਾਂ ਨੇ ਦੇਸ ਨਾ ਮੱਲਣਾ ਈ
ਜਦੋਂ ਝੁੱਗੜੇ ਵੜੀ ਮੈਂ ਖੇੜਿਆਂ ਦੇ ਕਿਸੇ ਅਸਾਂ ਨੂੰ ਮੋੜ ਨਾ ਘੱਲਣਾ ਈ
ਮਾਂ ਬਾਪ ਨੇ ਜਦੋਂ ਵਿਆਹ ਟੋਰੀ ਕੋਈ ਅਸਾਂ ਦਾ ਵੱਸ ਨਾ ਚੱਲਣਾ ਈ
ਅਸੀਂ ਇਸ਼ਕੇ ਦੇ ਆਨ ਮੈਦਾਨ ਰੁਧੇ ਬੁਰਾ ਸੂਰਮੇ ਨੂੰ ਰਣੋਂ ਹੱਲਣਾ ਈ
ਵਾਰਸ ਸ਼ਾਹ ਜੇ ਅਨਕ ਫਰਾਕ ਛੁੱਟੇ ਇਹ ਕਟਕ ਫਿਰ ਆਖ ਕਿਸ ਝੱਲਣਾ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar