ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 185(ਰਾਂਝੇ ਦਾ ਹੀਰ ਕੋਲ ਆਉਣਾ)

ਹੀਰ ਵਾਰਿਸ ਸ਼ਾਹ: ਬੰਦ 185(ਰਾਂਝੇ ਦਾ ਹੀਰ ਕੋਲ ਆਉਣਾ)

ਰਾਤੀਂ ਵਿੱਚ ਰਲਾਇਕੇ ਮਾਹੀੜੇ ਨੂੰ ਕੁੜੀਆਂ ਹੀਰ ਦੇ ਪਾਸ ਲੈ ਆਈਆਂ ਨੀ
ਹੀਰ ਆਖਿਆ ਜਾਂਦੇ ਨੂੰ ਬਿਸਮਿੱਲਾ ਅੱਜ ਦੌਲਤਾਂ ਮੈਂ ਘਰੀਂ ਪਾਈਆਂ ਨੀ
ਲੋਕਾਂ ਆਖਿਆ ਹੀਰ ਦਾ ਵਿਆਹ ਹੁੰਦਾ ਅਸੀਂ ਦੇਖਣੇ ਆਈਆਂ ਮਾਈਆਂ ਨੀ
ਸੂਰਜ ਚੜ੍ਹੇਗਾ ਮਜ਼ਰਬੋ ਜਿਵੇਂ ਕਿਆਮਤ ਤੌਬਾ ਤਰਕ ਕਰ ਕੁਲ ਬੁਰਾਈਆਂ ਨੀ
ਜਿਨ੍ਹਾਂ ਮੱਝੀਂ ਦਾ ਚਾਕ ਸਾਂ ਸਣੇ ਨੱਢੀ ਸੋਈ ਖੇੜਿਆਂ ਦੇ ਹੱਥ ਆਈਆਂ ਨੀ
ਓਸੇ ਵਕਤ ਜਵਾਬ ਹੈ ਮਾਲਕਾਂ ਨੂੰ ਹਿਕ ਧਾੜਵੀਆਂ ਜਾਂ ਅੱਗੇ ਲਾਈਆਂ ਨੀ
ਇਹ ਸਹੇਲੀਆਂ ਸਾਕ ਤੇ ਸੈਨ ਤੇਰੇ ਸਭੇ ਮਾਸੀਆਂ ਫੁਫੀਆਂ ਤਾਈਆਂ ਨੀ
ਤੁਸਾਂ ਵੌਹਟੀਆਂ ਬਨਣ ਦੀ ਨੀਤ ਬੱਧੀ ਲੀਕਾਂ ਹੱਦ ਤੇ ਪੁੱਜ ਕੇ ਲਾਈਆਂ ਨ
ਅਸਾਂ ਕੇਹੀ ਹੁਣ ਆਸ ਹੈ ਨੱਢੀਏ ਨੀ ਜਿੱਥੇ ਖੇੜਿਆਂ ਜ਼ਰਾਂ ਵਿਖਆਈਆਂ ਨੀ
ਵਾਰਸ ਸ਼ਾਹ ਇੱਲਾਹ ਨੂੰ ਸੌਂਪ ਹੀਰੇ ਸਾਨੂੰ ਛੱਡ ਕੇ ਹੋਧਰ ਲਾਈਆਂ ਨੀ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar