ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 225(ਉਹੀ ਚਲਦਾ)

ਹੀਰ ਵਾਰਿਸ ਸ਼ਾਹ: ਬੰਦ 225(ਉਹੀ ਚਲਦਾ)

ਯਾਰੋ ਜੱਟ ਦਾ ਕੌਲ ਮਨਜ਼ੂਰ ਨਾਹੀਂ ਗੋਜ਼ ਸ਼ੁਤਰ ਹੈ ਕੌਲ ਰੁਸਤਾਈਆਂ ਦਾ
ਪੱਤਾਂ ਹੋਣ ਇੱਕੀ ਜਿਸ ਜੱਟ ਤਾਈ ਸੋਈ ਅਸਲ ਭਰਾ ਹੈ ਭਾਈਆਂ ਦਾ
ਜਦੋਂ ਬਹਿਣ ਅਰੂੜੀ ਤੇ ਅਕਲ ਆਵੇ ਜਿਵੇਂ ਖੋਤੜਾ ਹੋਵੇ ਗੁਸਾਈਆਂ ਦਾ
ਸਿਰੋਂ ਲਾਹ ਕੇ ਚੁਤੜਾਂ ਹੇਠ ਦਿੰਦੇ ਮਜ਼ਾ ਆਵਨੇ ਤਦੋਂ ਸਫਾਈਆਂ ਦਾ
ਜੱਟੀ ਜੱਟ ਦੇ ਸਾਂਗ ਤੇ ਹੋਣ ਰਾਜ਼ੀ ਫੜੇ ਮੁਜ਼ਲ ਤੇ ਵੇਸ ਗੇਲਾਈਆਂ ਦਾ
ਧੀਆਂ ਦੇਣੀਆਂ ਕਰਨ ਮੁਸਾਫਰਾਂ ਨੂੰ ਵੇਚਣ ਹੋਰਧਰੇ ਮਾਲ ਜਵਾਈਆਂ ਦਾ
ਵਾਰਸ ਸ਼ਾਹ ਨਾ ਮੁਹਤਬਰ ਜਾਣਨਾ ਜੇ ਕੌਲ ਜੱਟ ਸੰਸਾਰ ਕਸਾਈਆਂ ਦਾ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar