ਨਾਥ ਖੋਲ ਅੱਖੀਂ ਕਿਹਾ ਰਾਂਝਣੇ ਨੂੰ ਬੱਚਾ ਜਾ ਤੇਰਾ ਕੰਮ ਹੋਇਆ ਈ
ਫਲ ਆਣ ਲੱਗਾ ਓਸ ਬੂਟੜੇ ਨੂੰ ਜਿਹੜਾ ਵਿੱਚ ਦਰਗਾਹ ਦੇ ਬੋਇਆ ਈ
ਹੀਰ ਬਖਸ਼ ਦਿੱਤੀ ਸੱਚੇ ਰੱਬ ਤੈਨੂੰ ਮੋਤੀ ਲਾਅਲ ਦੇ ਨਾਲ ਪਰੋਇਆ ਈ
ਚੜ੍ਹ ਦੌੜ ਕੇ ਜਿੱਤ ਲੈ ਖੇੜਿਆਂ ਨੂੰ ਬੱਚਾ ਸਉਣ ਤੈਨੂੰ ਭਲਾ ਹੋਇਆ ਈ
ਖੁਸ਼ੀ ਦੇ ਕੇ ਕਰੋ ਵਿਦਾ ਮੈਨੂੰ ਹੱਥ ਬੰਨ੍ਹ ਕੇ ਆਨ ਖਲੋਇਆ ਈ
ਵਾਰਸ ਸ਼ਾਹ ਜਾਂ ਨਾਥ ਨੇ ਵਿਦਾ ਕੀਤਾ ਟਿਲਿਉਂ ਉੱਤਰਦਾ ਪੱਤਰਾ ਹੋਇਆ ਈ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 286(ਨਾਥ ਦਾ ਉੱਤਰ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress