ਨੈਣਾਂ ਹੀਰ ਦਿਆਂ ਦੇਖ ਕੇ ਆਹ ਭਰਦਾ ਵਾਂਗ ਆਸ਼ਕਾਂ ਅੱਖੀਆਂ ਮੀਟਦਾ ਈ
ਜਿਵੇਂ ਖਸਮ ਕੁਪੱਤੜਾ ਰੰਨ ਭੰਡੇ ਕੀਤੀ ਗੱਲ ਨੂੰ ਪਿਆ ਘਸੀਟਦਾ ਈ
ਰੰਨਾਂ ਗੁੰਡੀਆਂ ਵਾਂਗ ਫਰਫੇਜ ਕਰਦਾ ਤੋੜਨ ਹਾਰੜਾ ਲੱਗੜੀ ਪ੍ਰੀਤ ਦਾ ਈ
ਘਤ ਘਗਰੀ ਬਹੇ ਇਹ ਵੱਡਾ ਠੇਠਰ ਇਹ ਉਸਤਾਦੜਾ ਕਿਸੇ ਮਸੀਤ ਦਾ ਈ
ਚੂੰਢੀ ਵੱਖੀਆਂ ਦੇ ਵਿੱਚ ਵੱਢ ਲੈਂਦਾ ਪਿੱਛੋਂ ਆਪਣੀ ਵਾਰ ਮੁੜ ਚੀਤ ਦਾ ਈ
ਇੱਕੇ ਖੈਰ ਹੱਥਾਂ ਨਹੀਂ ਇਹ ਰਾਵਲ ਇੱਕੇ ਚੇਲੜਾ ਕਿਸੇ ਪਲੀਤ ਦਾ ਈ
ਨਾ ਇਹ ਜਿੰਨ ਨਾ ਭੂਤ ਨਾ ਰਿਛ ਬਾਂਦਰ ਨਾ ਇਹ ਚੇਲੜਾ ਕਿਸੇ ਅਤੀਤ ਦਾ ਈ
ਵਾਰਸ ਸ਼ਾਹ ਪ੍ਰੇਮ ਦੀ ਜ਼ੀਲ ਨਿਆਰੀ ਨਿਆਰਾ ਅੰਤਰਾ ਇਸ਼ਕ ਦੇ ਗੀਤ ਦਾ ਈ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 346(ਸਹਿਤੀ ਦਾ ਉੱਤਰ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress