ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 390(ਉੱਤਰ ਹੀਰ)

ਹੀਰ ਵਾਰਿਸ ਸ਼ਾਹ: ਬੰਦ 390(ਉੱਤਰ ਹੀਰ)

ਹੀਰ ਆਖਦੀ ਜੋਗੀਆ ਝੂਠ ਆਖੇਂ ਕੌਣ ਰੁਠੜੇ ਯਾਰ ਮਿਲਾਂਉਂਦਾ ਈ
ਏਹਾ ਕੋਈ ਨਾ ਮਿਲਿਆ ਮੈਂ ਢੂੰਡ ਥੱਕੀ ਜਿਹੜਾ ਗਿਆਂ ਨੂੰ ਮੋੜ ਲਿਆਉਂਦਾ ਈ
ਸਾਡੇ ਚੰਮ ਦੀਆਂ ਜੁੱਤੀਆਂ ਕਰੇ ਕੋਈ ਜਿਹੜਾ ਜਿਊ ਦਾ ਰੋਗ ਗਵਾਉਂਦਾ ਈ
ਭਲਾ ਦੱਸ ਖਾਂ ਚਿਰੀਂ ਵਿਛੁਨਿਆਂ ਨੂੰ ਕਦੋਂ ਰੱਬ ਸੱਚਾ ਘਰੀਂ ਲਿਆਂਉਂਦਾ ਈ
ਭਲਾ ਮੋਏ ਤੇ ਵਿਛੜੇ ਕੌਣ ਮੇਲੇ ਐਵੇਂ ਜਿਊੜਾ ਲੋਕ ਵਲਾਂਉਂਦਾ ਈ
ਇੱਕ ਬਾਜ਼ ਥੋਂ ਕਾਉਂ ਨੇ ਕੂੰਜ ਖੋਹੀ ਵੇਖਾਂ ਚੁਪ ਹੈ ਕਿ ਕੁਰਲਾਉਂਦਾ ਈ
ਇਕਸ ਜੱਟ ਦੇ ਖੇਤ ਨੂੰ ਅੱਗ ਲੱਗੀ ਵੇਖਾਂ ਆਨ ਕੇ ਕਦੋਂ ਬੁਝਾਉਂਦਾ ਈ
ਦਿਆਂ ਚੂਰੀਆਂ ਘਿਉ ਦੇ ਬਾਲ ਦੀਵੇ ਵਾਰਸ ਸ਼ਾਹ ਜੇ ਸੁਣਾਂ ਮੈਂ ਆਉਂਦਾ ਈ

ਹੀਰ ਆਖਦੀ ਜੋਗੀਆ ਝੂਠ ਆਖੇਂ (ਬਰਕਤ ਸਿਧੂ )/ Heer Aakhdi Jogia Jhoot BoleN (Barkat Sidhu)

ਹੀਰ ਆਖਦੀ ਜੋਗੀਆ ਝੂਠ ਆਖੇਂ (ਜਸਬੀਰ ਜੱਸੀ )/ Heer Aakhdi Jogia Jhoot BoleN (Jasbir Jassi)

http://www.youtube.com/watch?v=YmKp3SFVjtI

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar