ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 478(ਸਹਿਤੀ ਨੇ ਜੋਗੀ ਲਈ ਭੇਟਾ ਲਿਜਾਣੀ)

ਹੀਰ ਵਾਰਿਸ ਸ਼ਾਹ: ਬੰਦ 478(ਸਹਿਤੀ ਨੇ ਜੋਗੀ ਲਈ ਭੇਟਾ ਲਿਜਾਣੀ)

ਸਹਿਤੀ ਖੰਡ ਮਲਾਈ ਦਾ ਥਾਲ ਭਰਿਆ ਜਾ ਕਪੜੇ ਵਿੱਚ ਲੁਕਾਇਆ ਈ
ਜੇਹਾ ਵਿੱਚ ਨਮਾਜ਼ ਵਿਸਵਾਸ ਜ਼ੈਬੋਂ ਅਜ਼ਾਜ਼ੀਲ ਬਣਾ ਲੈ ਆਇਆ ਈ
ਉਤੇ ਪੰਜ ਰੁਪਏ ਸੂ ਰੋਕ ਰੱਖੇ ਜਾ ਫਕੀਰ ਥੇ ਫੇਰੜਾ ਪਾਇਆ ਈ
ਜਦੋਂ ਆਵੰਦੀ ਜੋਗੀ ਨੇ ਉਹ ਡਿੱਠੀ ਪਿਛਾਂ ਆਪਣਾ ਮੁਖ ਭਵਾਹਿਆ ਈ
ਅਸਾਂ ਰੂਹਾਂ ਬਹਿਸ਼ਤੀਆਂ ਬੈਠੀਆਂ ਨੂੰ ਤਾਉ ਦੋਜ਼ਖੇ ਦਾ ਕੇਹਾ ਆਇਆ ਈ
ਤਲਬ ਮੀਂਹ ਦੀ ਵਗਿਆ ਆਣ ਝੱਬੜ ਯਾਰੋ ਆਖਰੀ ਦੌਰ ਹੁਣ ਆਇਆ ਈ
ਸਹਿਤੀ ਬੰਨ੍ਹ ਕੇ ਹੱਥ ਸਲਾਮ ਕੀਤਾ ਅੱਗੋਂ ਮੂਲ ਜਵਾਬ ਨਾ ਆਇਆ ਈ
ਆਮਲ ਚੋਰ ਤੇ ਚੌਧਰੀ ਜੱਟ ਹਾਕਮ ਵਾਰਸ ਸ਼ਾਹ ਨੂੰ ਰੱਬ ਦਖਾਇਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar