ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 480(ਉੱਤਰ ਸਹਿਤੀ)

ਹੀਰ ਵਾਰਿਸ ਸ਼ਾਹ: ਬੰਦ 480(ਉੱਤਰ ਸਹਿਤੀ)

ਸਹਿਤੀ ਆਖਿਆ ਪੇਟ ਨੇ ਖੁਆਰ ਕੀਤਾ ਕਣਕ ਖਾ ਬਹਿਸ਼ਤ ਥੀਂ ਕੱਢਿਆ ਈ
ਆਈ ਮੇਲ ਤਾਂ ਜੰਨਤੋਂ ਮਿਲੇ ਧੱਕੇ ਰੱਸਾ ਆਸ ਉਮੀਦ ਦਾ ਵੱਢਿਆ ਈ
ਆਖ ਰਹੇ ਫਰੇਸ਼ਤੇ ਕਣਕ ਦਾਣਾ ਨਾਹੀਂ ਖਾਵਣਾ ਹੁਕਮ ਕਰ ਛੱਡਿਆ ਈ
’ਵਲਾ ਤਕਰਬਾ ਹਾਜ਼ੇਹਿਸ਼ ਸ਼ਜਾਰਤਾ’ ਨਾਲੇ ਸੱਪ ਤੇ ਮੋਰ ਨੂੰ ਕੱਢਿਆ ਈ
ਇਹ ਸਮਝ ਸ਼ੈਤਾਨ ਭੀ ਮਰਦ ਹੋਇਆ ਨਾਉਂ ਰੰਨਾਂ ਦਾ ਬੁਰਾ ਕਰ ਛੱਡਿਆ ਈ
ਗੋਂ ਆਦਮੇ ਹਵਾ ਨੂੰ ਖਵਾਰ ਕੀਤਾ ਸਾਥ ਓਸ ਦਾ ਏਸ ਨਾ ਛੱਡਿਆ ਈ
ਫੇੜਨ ਮਰਦ ਤੇ ਸੌਂਪਦੇ ਤਰੀਮਤਾਂ ਨੂੰ ਮੂੰਹ ਝੂਠ ਦਾ ਕਾਸ ਨੂੰ ਟੱਡਿਆ ਈ
ਮਰਦ ਚੋਰ ਤੇ ਠੱਗ ਜਵਾਰੀਏ ਨੇ ਸਾਕ ਬਦੀ ਦਾ ਨਰਾਂ ਨੇ ਲੱਦਿਆ ਈ
ਫਰਕਾਨ ਵਿੱਚ ‘ਫਨਕਰੂ’ ਰੱਬ ਕਿਹਾ ਜਦੋਂ ਵਹੀ ਰਸੂਲ ਨੇ ਸੱਦਿਆ ਈ
ਵਾਰਸ ਸ਼ਾਹ ਇਹ ਤਰੀਮਤਾਂ ਖਾਣ ਰਹਿਮਤ ਪੈਦਾ ਜਿਨ੍ਹਾਂ ਜਹਾਨ ਕਰ ਛੱਡਿਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar