ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 498(ਉਹੀ)

ਹੀਰ ਵਾਰਿਸ ਸ਼ਾਹ: ਬੰਦ 498(ਉਹੀ)

ਫਿਰੇਂ ਜ਼ੁਅਮ ਦੀ ਭਰੀ ਤੇ ਸਾਣ ਚੜ੍ਹੀ ਆ ਟਲੀਂ ਨੀ ਮੁੰਡੀਏ ਵਾਸਤਾ ਈ
ਮਰਦ ਮਾਰ ਮਰਖਣੇ ਜੰਗ ਬਾਜ਼ੇ ਮਾਨ ਮੱਤੀਏ ਗੁੰਡੀਏ ਵਾਸਤਾ ਈ
ਬਖਸ਼ੀ ਸਭ ਗੁਨਾਹ ਤਕਸੀਰ ਤੇਰੀ ਲਿਆ ਹੀਰ ਨੀ ਨੁੰਦੀਏ ਵਾਸਤਾ ਈ
ਵਾਰਸ ਸ਼ਾਹ ਸਮਝਾ ਜਟੇਟੜੀ ਨੂੰ ਲਾਹ ਦਿਲੇ ਦੀ ਘੁੰਢੀਏ ਵਾਸਤਾ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar