ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 500(ਉੱਤਰ ਰਾਂਝਾ)

ਹੀਰ ਵਾਰਿਸ ਸ਼ਾਹ: ਬੰਦ 500(ਉੱਤਰ ਰਾਂਝਾ)

ਲਿਆ ਹੀਰ ਸਿਆਲ ਜੋ ਦੀਦ ਕਰੀਏ ਆ ਜਾ ਵੋ ਦਿਲਬਰਾ ਵਾਸਤਾ ਈ
ਜਾਇਕੇ ਆਖ ਰਾਂਝਾ ਤੈਨੂੰ ਅਰਜ਼ ਕਰਦਾ ਘੁੰਢ ਲਾਹ ਵੋ ਦਿਲਬਰਾ ਵਾਸਤਾ ਈ
ਸਾਨੂੰ ਮਿਹਰ ਦੇ ਨਾਲ ਦਿਖਾ ਸੂਰਤ ਝਾਕ ਲਾਹ ਵੋ ਦਿਲਬਰਾ ਵਾਸਤਾ ਮੈਂ ਈ
ਜ਼ੁਲਫ ਨਾਗ ਵਾਂਗੂੰ ਚੱਕਰ ਘਤ ਬੈਠੀ ਗਲੋਂ ਲਾਹ ਵੋ ਦਿਲਬਰਾ ਵਾਸਤਾ ਈ
ਦਿੰਹ ਰਾਤ ਨਾ ਜੋਗੀ ਨੂੰ ਟਿਕਣ ਦੇਂਦੀ ਤੇਰੀ ਚਾਹ ਵੋ ਦਿਲਬਰਾ ਵਾਸਤਾ ਈ
ਲੋੜ੍ਹੇ ਲੁਟਿਆਂ ਨੈਨਾਂ ਦੀ ਝਾਕ ਦੇ ਕੇ ਲੋੜ੍ਹ ਜਾ ਵੋ ਦਿਲਬਰਾ ਵਾਸਤਾ ਈ
ਗਲ ਪਲੂੜਾ ਇਸ਼ਕ ਦਿਆਂ ਕੁਠਿਆਂ ਦੇ ਮੂੰਹ ਘਾਹ ਵੋ ਦਿਲਬਰਾ ਵਾਸਤਾ ਈ
ਸਦਕਾ ਸੈਦੇ ਦੇ ਨਵੇਂ ਪਿਆਰ ਵਾਲਾ ਮਿਲ ਜਾ ਵੋ ਦਿਲਬਰਾ ਵਾਸਤਾ ਈ
ਵਾਰਸ ਸ਼ਾਹ ਨਿਆਜ਼ ਦਾ ਫਰਜ਼ ਭਾਰਾ ਸਿਰੋਂ ਲਾ ਵੋ ਦਿਲਬਰਾ ਵਾਸਤਾ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar