ਹੀਰ ਖੋਹ ਖੇੜੇ ਚਲੇ ਵਾਹੋ ਦਾਹੀ ਰਾਂਝਾ ਰਹਿਆ ਮੂੰਹ ਗੁੰਝ ਹੈਰਾਨ ਯਾਰੋ
ਉੱਡ ਜਾਏ ਕਿ ਨਿੱਘਰੇ ਗਰਮ ਹੋਵੇ ਵੇਹਲ ਦੇਸ ਨਾ ਜ਼ਮੀਂ ਅਸਮਾਨ ਯਾਰੋ
ਖੇਪ ਮਾਰ ਲਏ ਖੇਤੜੇ ਸੜੇ ਬੋਹਲ ਹੱਕ ਅਮਲੀਆਂ ਦੇ ਰੁੜ੍ਹ ਜਾਣ ਯਾਰੋ
ਡੋਰਾਂ ਦੇਖ ਕੇ ਮੀਰ ਸ਼ਿਕਾਰ ਰੋਵਨ ਹੱਥੋਂ ਜਿਨ੍ਹਾਂ ਦਿਉਂ ਬਾਜ਼ ਉਡ ਜਾਣ ਯਾਰੋ
ਉਹਨਾਂ ਹੋਸ਼ ਤੇ ਅਕਲ ਨਾ ਥਾਉਂ ਰਹਿੰਦਾ ਸਿਰੀਂ ਜਿਨ੍ਹਾਂ ਦੇ ਪਵਣ ਦਵਾਣ ਯਾਰੋ
ਹੀਰ ਲਾਹ ਕੇ ਘੁੰਢ ਹਰਾਨ ਹੋਈ ਸਤੀ ਖਚਾਵੇ ਵਿੱਚ ਮੈਦਾਨ ਯਾਰੋ
ਤਿੱਖਾ ਦੀਦੜਾ ਵਾਂਗ ਮਹਾਸਤੀ ਦੇ ਮੱਲ ਖੜੀ ਸੀ ਇਸ਼ਕ ਮੈਦਾਨ ਯਾਰੋ
ਵਿੱਚ ਓਢਣੀ ਸਹਿਮ ਦੇ ਨਾਲ ਛਪੀ ਜਿਵੇਂ ਵਿੱਚ ਕਿਰਬਾਨ ਕਮਾਨ ਯਾਰੋ
ਖੂੰਡੇ ਅਤੇ ਚੌਗਾਨ ਲੈ ਦੇਸ ਨੱਠਾ ਦੇਖਾਂ ਕਿਹੜੇ ਫੁੰਡ ਲੈ ਜਾਣ ਯਾਰੋ
ਚੁਪ ਸ਼ੱਲ ਹੋ ਬੋਲਣੋ ਰਹੀ ਜੱਟੀ ਬਿਨਾ ਰੂਹ ਦੇ ਜਿਵੇਂ ਇਨਸਾਨ ਯਾਰੋ
ਵਾਰਸ ਸ਼ਾਹ ਦੋਵੇਂ ਪਰੇਸ਼ਾਨ ਹੋਏ ਜਿਵੇਂ ਪੜ੍ਹਿਆ ਲਾਹੌਲ ਸ਼ੈਤਾਨ ਯਾਰੋ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 606(ਖ਼ੇੜੇ ਹੀਰ ਨੂੰ ਲੈ ਕੇ ਤੁਰ ਪਏ)
Tagged with: Heer Heer Waris Shah Heer ਹੀਰ kavitavaan ਕਵਿਤਾਵਾਂ Literature Literature ਸਾਹਿਤ Mahaan rachnavanਮਹਾਨ ਰਚਨਾਵਾਂ Poetry Waris Shah Waris Shah ਵਾਰਿਸ ਸ਼ਾਹ ਹੀਰ ਵਾਰਿਸ ਸ਼ਾਹ
Click on a tab to select how you'd like to leave your comment
- WordPress