ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 631 (ਸ਼ਾਇਰ ਦਾ ਕਥਨ)

ਹੀਰ ਵਾਰਿਸ ਸ਼ਾਹ: ਬੰਦ 631 (ਸ਼ਾਇਰ ਦਾ ਕਥਨ)

ਹੀਰ ਰੂਹ ਤੇ ਚਾਕ ਕਲਬੂਤ ਜਾਣੋ ਬਾਲਨਾਥ ਏਹ ਪੀਰ ਬਣਾਇਆ ਈ
ਪੰਜ ਪੀਰ ਹਵਾਸ ਇਹ ਪੰਜ ਤੇਰੇ ਜਿਨ੍ਹਾਂ ਥਾਪਣਾ ਤੁਧ ਨੂੰ ਲਾਇਆ ਈ
ਕਾਜ਼ੀ ਹੱਕ ਝਬੇਲ ਨੇ ਅਮਲ ਤੇਰੇ ਇਆਲ ਮੁਨਕਰ ਨਕੀਰ ਠਹਿਰਾਇਆ ਈ
ਕੋਠਾ ਗੋਰ ਅਜ਼ਰਾਈਲ ਹੈ ਇਹ ਖੇੜਾ ਜਿਹੜਾ ਲੈਂਦੋ ਹੀ ਰੂਹ ਨੂੰ ਧਾਇਆ ਈ
ਕੈਦੋਂ ਲੰਙਾ ਸ਼ੈਤਾਨ ਮਲਊਨ ਜਾਣੋ ਜਿਸ ਨੇ ਵਿੱਚ ਦੀਵਾਨ ਫੜਾਇਆ ਈ
ਸਈਆਂ ਹੀਰ ਦੀਆਂ ਰੰਨ ਘਰ ਬਾਰ ਤੇਰਾ ਜਿੰਨ੍ਹਾਂ ਨਾਲ ਪੈਵੰਦ ਬਣਾਇਆ ਈ
ਵਾਂਗ ਹੀਰ ਦੇ ਬੰਨ੍ਹ ਲੈ ਜਾਣ ਤੈਨੂੰ ਕਿਸੇ ਨਾਲ ਨਾ ਸਾਥ ਲਦਾਇਆ ਈ
ਜਿਹੜਾ ਬੋਲਦਾ ਨਾਤਕਾ ਵੰਝਲੀ ਹੈ ਜਿਸ ਹੋਸ਼ ਦਾ ਰਾਗ ਸੁਣਾਇਆ ਈ
ਸਹਿਤੀ ਮੌਤ ਤੇ ਜਿਸਮ ਹੈ ਯਾਰ ਰਾਂਝਾ ਇਨ੍ਹਾਂ ਦੋਹਾਂ ਨੇ ਭੇੜ ਮਚਾਇਆ ਈ
ਸ਼ਹਿਵਤ ਭਾਬੀ ਤੇ ਭੁਖ ਰਬੇਲ ਬਾਂਦੀ ਜਿਨ੍ਹਾਂ ਜੰਨਤੋਂ ਮਾਰ ਕਢਾਇਆ ਈ
ਜੋਗੀ ਹੈ ਔਰਤ ਕੰਨ ਪਾੜ ਜਿਸ ਨੇ ਸਭ ਅੰਗ ਭਬੂਤ ਰਮਾਇਆ ਈ
ਦੁਨੀਆਂ ਜਾਣ ਐਵੇਂ ਜਿਵੇਂ ਝੰਗ ਪੇਕੇ ਗੋਰ ਕਾਲੜਾ ਬਾਗ ਬਣਾਇਆ ਈ
ਤ੍ਰਿੰਜਨ ਇਹ ਬਦ ਅਮਲੀਆਂ ਤੇਰੀਆਂ ਨੇ ਕਢ ਕਬਰ ਥੀਂ ਦੋਜ਼ਖੇ ਪਾਇਆ ਈ
ਉਹ ਮਸੀਤ ਹੈ ਮਾਂਉ ਦੇ ਸ਼ਿਕਮ ਬੰਦੇ ਜਿਸ ਵਿੱਚ ਸ਼ਬ ਰੋਜ਼ ਲੰਘਾਇਆ ਈ
ਅਦਲੀ ਰਾਜਾ ਏਹ ਨੇਕ ਨੇ ਅਮਲ ਤੇਰੇ ਜਿਸ ਹੀਰ ਈਮਾਨ ਦਵਾਇਆ ਈ
ਵਾਰਸ ਸ਼ਾਹ ਮੀਆਂ ਬੇੜੀ ਪਾਰ ਤੇਰੀ ਕਲਮਾ ਪਾਕ ਜ਼ਬਾਨ ਤੋ ਆਇਆ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar