ਅਖੀਂ ਲੱਗੀਆਂ ਮੁੜਨ ਨਾ ਵੀਰ ਮੇਰੇ ਬੀਬੀ ਵਾਰ ਘੱਤੀ ਬਲਹਾਰੀਆਂ ਵੇ
ਵਹਿਨ ਪਏ ਦਰਿਆ ਨਾ ਕਦੀ ਮੁੜਦੇ ਵੱਡੇ ਲਾ ਰਹੇ ਜ਼ੋਰ ਜ਼ਾਰੀਆਂ ਵੇ
ਲਹੂ ਨਿਕਲਨੋ ਰਹੇ ਨਾ ਮੂਲ ਵੀਰਾ ਜਿੱਥੇ ਲੱਗੀਆਂ ਤੇਜ਼ ਕਟਾਰੀਆਂ ਵੇ
ਲੱਗੇ ਦਸਤ ਇੱਕ ਵਾਰ ਨਾ ਬੰਦ ਕੀਜਨ ਵੈਦ ਲਿਖਦੇ ਵੈਦਗੀਆਂ ਸਾਰੀਆਂ ਵੇ
ਸਿਰ ਦਿੱਤਿਆਂ ਬਾਝ ਨਾ ਇਸ਼ਕ ਪੁੱਗੇ ਏਹ ਨਹੀਂ ਸੁਖਾਲੀਆਂ ਯਾਰੀਆਂ ਵੇ
ਵਾਰਸ ਸ਼ਾਹ ਮੀਆਂ ਭਾਈ ਵਰਜਦੇ ਨੇ ਦੇਖੋ ਇਸ਼ਕ ਬਣਾਈਆਂ ਖੁਆਰੀਆਂ ਵੇ