ਜਸ ਜੀਉਣਾ, ਅਪਜਸ ਮਰਨਾ – ਬਦਨਾਮੀ ਭਰੀ ਜਿੰਦਗੀ ਨਾਲੋਂ ਮੌਤ ਚੰਗੀ – ਅਸਲੀ ਅਰਥਾਂ ਵਿਚ ਜੀਉਂਦਾ ਉਹੋ ਹੈ ਜਿਸ ਨੂੰ ਲੋਕ ਸਲਾਹੁੰਦੇ ਹੋਣ। ਬਦਨਾਮ ਹੋਇਆ ਬੰਦਾ ਮੋਇਆਂ ਬਰਾਬਰ ਹੈ। ਜਾਗਦਿਆਂ ਦੀਆਂ ਕੱਟੀਆਂ, ਤੇ ਸੁੱਤਿਆਂ ਦੇ ਕੱਟੇ – ਜਿਹਡ਼ੇ ਆਦਮੀ ਹੁਸ਼ਿਆਰ ਤੇ ਸੋਘੇ ਰਹਿੰਦੇ ਹਨ, ਆਪਣੇ ਕਾਰ-ਵਿਹਾਰ ਦਾ ਆਪ ਧਿਆਨ ... Read More »
Monthly Archives: September 2011
ਅਖਾਣ (ਅ)
ਅਸ਼ਰਫੀਆਂ ਦੀ ਲੁੱਟ ਤੇ ਕੋਲਿਆਂ ਉਤੇ ਮੁਹਰ – ਘਟੀਆ ਚੀਜ਼ਾਂ ਨੂੰ ਸੰਭਾਲ ਸੰਭਾਲ ਕੇ ਰੱਖਣਾ ਤੇ ਵਧੀਆ ਕੀਮਤੀ ਸ਼ੈਆਂ ਦੀ ਪਰਵਾਹ ਸੰਭਾਲ ਨਾ ਕਰਨੀ। ਅਕਲ ਦਾ ਅੰਨ੍ਹਾਂ, ਪਰ ਗੰਢ ਦਾ ਪੂਰਾ – ਜਿਹਡ਼ਾ ਧਨਾਢ ਹੋਵੇ ਤੇ ਨਾਲ ਹੀ ਮੂਰਖ ਹੋਵੇ, ਉਸ ਬਾਰੇ ਵਰਤਦੇ ਹਨ। ਅੱਖ ਅੱਡੀ ਹੀ ਰਹਿ ... Read More »
ਅਖਾਣ (ੲ)
ਇਕ ਅਨਾਰ ਤੇ ਸੌ ਬਿਮਾਰ – ਜਦ ਚੀਜ਼ ਥੋਡ਼੍ਹੀ ਹੋਵੇ ਤੇ ਉਸ ਦੇ ਲੋਡ਼ਵੰਦ ਬਹੁਤ ਵਧੇਰੇ ਹੋਣ ਤਾਂ ਕਹਿੰਦੇ ਹਨ। ਇਕ ਬਿੰਬੂ ਕੇ ਪਿੰਡ ਭੁੱਸਿਆਂ ਦਾ – ਜਦ ਚੀਜ਼ ਥੋਡ਼੍ਹੀ ਹੋਵੇ ਤੇ ਉਸ ਦੇ ਲੋਡ਼ਵੰਦ ਬਹੁਤ ਵਧੇਰੇ ਹੋਣ ਤਾਂ ਕਹਿੰਦੇ ਹਨ। ਇਕ ਬੋਟੀ ਤੇ ਸੌ ਕੁੱਤਾ – ਜਦ ... Read More »
ਅਖਾਣ (ਸ)
ਸਸਤਾ ਰੋਵੇ ਵਾਰ ਵਾਰ, ਮਹਿੰਗਾ ਰੋਵੇ ਇਕ ਵਾਰ – ਸਸਤੀ ਸ਼ੈ ਛੇਤੀ ਖਰਾਬ ਹੋ ਜਾਂਦੀ ਹੈ ਅਤੇ ਘਡ਼ੀ ਮੁਡ਼ੀ ਨਵੀਂ ਖਰੀਦਣੀ ਪੈਂਦੀ ਹੈ, ਪਰ ਮਹਿੰਗੀ ਵਧੀਆ ਸ਼ੈ ਇਕ ਵੇਰਾਂ ਦੀ ਖਰੀਦੀ ਹੋਈ ਕਿੰਨਾਂ ਚਿਰ ਲੰਘਾ ਦੇਂਦੀ ਹੈ। ਸਹੁੰ ਦੇਈਏ ਜੀ ਦੀ, ਨਾ ਪੁੱਤ ਦੀ ਨਾ ਧੀ ਦੀ – ਆਦਮੀ ... Read More »
ਅਖਾਣ (ਹ)
ਹੱਸਣੇ ਘਰ ਵੱਸਣੇ – ਹੱਸਦੇ ਖੇਡਦੇ ਦੇ ਖਿਡ਼ੇ ਮੱਥੇ ਰਹਿਣ ਵਾਲੇ ਸਦਾ ਸੁਖੀ ਹੁੰਦੇ ਹਨ। ਹਸਾਏ ਦਾ ਨਾਂ ਨਹੀਂ, ਰੁਆਏ ਦਾ ਨਾਂ – ਜਿਹਡ਼ੇ ਸੁੱਖ ਦਿੱਤੇ ਹਨ ਉਹ ਭੁੱਲ ਗਏ, ਅਤੇ ਜੇ ਕਦੀ ਕੋਈ ਤਕਲੀਫ ਦਿੱਤੀ ਗਈ, ਉਹ ਚੇਤੇ ਰਹਿ ਗਈ। ਹੱਥਾਂ ਨਾਲ ਦਿੱਤੀਆਂ ਦੰਦਾਂ ਨਾਲ ਖੋਲ੍ਹਣੀਆਂ ਪੈਂਦੀਆਂ ... Read More »
ਅਖਾਣ (ਕ)
ਕੱਖਾਂ ਦੀ ਕੁੱਲੀ, ਦੰਦ ਖੰਡ ਦਾ ਪਾਡ਼ਛਾ – ਜਦੋਂ ਕਿਸੇ ਘਟੀਆ ਸਸਤੀ ਚੀਜ਼ ਦੀ ਸਜਾਵਟ ਬਡ਼ੀ ਵਧੀਆ ਕੀਮਤੀ ਸ਼ੈ ਨਾਲ ਕੀਤੀ ਹੋਈ ਹੋਵੇ, ਤਾਂ ਕਹਿੰਦੇ ਹਨ। ਕੱਖਾਂ ਦੀ ਬੇਡ਼ੀ ਤੇ ਬਾਂਦਰ ਮੱਲਾਹ – ਜਦ ਬਹੁਤ ਔਖਾ ਤੇ ਸਿਆਣਿਆਂ ਦੇ ਕਰਨ ਵਾਲਾ ਕੰਮ ਕਿਸੇ ਮੂਰਖ ਤੇ ਅਣਜਾਣ ਬੰਦੇ ਦੇ ਸਪੁਰਦ ... Read More »
ਅਖਾਣ (ਖ)
ਖੰਡ, ਖੰਡ ਆਖਿਆਂ ਮੂੰਹ ਮਿੱਠਾ ਨਹੀਂ ਹੋ ਜਾਂਦਾ – ਨਿਰੀਆਂ ਪੂਰੀਆਂ ਗੱਲਾਂ ਤੇ ਮੂੰਹ ਜ਼ਬਾਨੀ ਦੇ ਲਾਰਿਆਂ ਨਾਲ ਕਿਸੇ ਦੀ ਨਿਸ਼ਾ ਨਹੀਂ ਹੋ ਸਕਦੀ। ਰੋਟੀ ਰੋਟੀ ਆਖਿਆਂ ਢਿੱਡ ਨਹੀਂ ਭਰਦਾ ਤੇ ਭੁੱਖ ਨਹੀਂ ਲਹਿੰਦੀ। ਖਾਈ ਭਲੀ ਕਿ ਮਾਈ ? ਖਾਈ ਭਲੀ ਕਿ ਜਾਈ ? – ਜਿਹਡ਼ਾ ਖਾਣ-ਪੀਣ ਨੂੰ ਦੇਵੇ ਉਹਨੂੰ ਮਾਂ, ਧੀਆਂ, ਪੁੱਤਾਂ ... Read More »
ਅਖਾਣ (ਗ)
ਗ਼ਰੀਬ ਦੀ ਜੋਰੂ, ਜਣੇ ਖਣੇ ਦੀ ਭਾਬੀ – ਮਾਡ਼ੇ ਮਨੁੱਖ ਦੀ ਚੀਜ਼ ਨੂੰ ਹਰ ਕੋਈ ਧੱਕੇ ਨਾਲ ਵਰਤਣ ਦੀ ਕੋਸ਼ਿਸ਼ ਕਰਦਾ ਹੈ। ਗ਼ਰੀਬ ਰੱਖੇ ਰੋਜ਼ੇ, ਦਿਨ ਵੱਡੇ ਆਏ – ਜਦ ਕੋਈ ਬੰਦਾ ਅਜੇਹਾ ਕੰਮ ਅਰੰਭ ਕਰੇ ਜਿਹਡ਼ਾ ਹੋਰ ਬਥੇਰੇ ਕਰਦੇ ਹੋਣ, ਪਰ ਉਹਨੂੰ ਹੋਰਨਾਂ ਨਾਲੋਂ ਵਧੇਰੇ ਔਖਿਆਈ ਦਾ ਟਾਕਰਾ ... Read More »
ਅਖਾਣ (ਘ)
ਘਰ ਸਭ ਤੋਂ ਭਾਵੇਂ ਪੂਰਬ ਭਾਵੇਂ ਪੱਛਮ – ਜੋ ਸੁਖ ਛੱਜੂ ਦੇ ਚਬਾਰੇ, ਨਾ ਬਲਖ ਨਾ ਬੁਖਾਰੇ, ਜੋ ਸੁਖ, ਅਨੰਦ ਘਰ ਵਿਚ ਮਿਲ ਸਕਦਾ ਹੈ, ਉਹ ਬਾਹਰ ਨਹੀਂ ਮਿਲਦਾ। ਘਰ ਖਾਣ ਨੂੰ ਨਹੀਂ, ਮਾਂ ਪਰੀਹਣ ਗਈ – ਘਰ ਵਿਚ ਤਾਂ ਆਪਣੇ ਖਾਣ ਜੋਗਾ ਵੀ ਨਹੀਂ ਤੇ ਕਹਿੰਦਾ ਹੈ ਮੇਰੀ ਮਾਂ ਪਿੰਡ ... Read More »
ਅਖਾਣ (ਚ)
ਚੱਕੀ ਦਾ ਪੀਠਾ ਚੰਗਾ, ਤੇ ਦੰਦਾਂ ਦਾ ਪੀਠਾ ਮੰਦਾ – ਮਿਹਨਤ ਕਰ ਕੇ ਕਮਾਇਆ ਮੰਗ ਮੰਗ ਕੇ ਲਏ ਨਾਲੋਂ ਚੰਗਾ ਹੈ, ਮੰਗਣ ਨਾਲੋਂ ਮਜੂਰੀ ਚੰਗੀ। ਚੰਗੀ ਕਰ ਬਹਾਲੀ ਪੇਡ਼ੇ ਲਏ ਚੁਰਾ – ਜਦ ਕਿਸੇ ਨੂੰ ਚੰਗਾ ਸਮਝ ਕੇ ਜੁੰਮੇਵਾਰੀ ਵਾਲੇ ਥਾਂ ਬਹਾ ਦੇਈਏ ਅਤੇ ਉਹ ਅੱਗੋਂ ਬੇਈਮਾਨੀ ਕਰ ਕੇ ... Read More »