ਜੋਗੀ ਹੋ ਲਾਚਾਰ ਜਾਂ ਮਿਹਰ ਕੀਤੀ ਤਦੋਂ ਚੇਲਿਆਂ ਬੋਲੀਆਂ ਮਾਰੀਆਂ ਨੀ
ਜੀਭਾਂ ਸਾਣ ਚੜ੍ਹਾਇਕੇ ਗਿਰਦ ਹੋਏ ਜਿਵੇਂ ਤਿੱਖੀਆਂ ਤੇਜ਼ ਕਟਾਰੀਆਂ ਨੀ
ਦੇਖ ਸੁਹਣਾ ਰੂਪ ਜਟੇਟੜੇ ਦਾ ਜੋਗ ਦੇਣ ਦੀਆਂ ਕਰਨ ਤਿਆਰੀਆਂ ਨੀ
ਠਰਕ ਮੁੰਡਿਆਂ ਦੇ ਲੱਗੇ ਜੋਗੀਆਂ ਨੂੰ ਮੱਤਾਂ ਜਿਨ੍ਹਾਂ ਦੀਆਂ ਰੱਬ ਨੇ ਮਾਰੀਆਂ ਨੀ
ਜੋਗ ਦੇਣ ਨਾ ਮੂਲ ਨਮਾਣਿਆਂ ਨੂੰ ਜਿਨ੍ਹਾਂ ਕੀਤੀਆਂ ਮਿਹਨਤਾਂ ਭਾਰੀਆਂ ਨੀ
ਵਾਰਸ ਸ਼ਾਹ ਖੁਸ਼ਾਮਦ ਏ ਸੁਹਣਿਆਂ ਦੀ ਗੱਲਾਂ ਹੱਕ ਦੀਆਂ ਨਾ ਨਿਰਵਾਰੀਆਂ ਨੀ