Topbar Left
  • About
  • Contact Us ਸੰਪਰਕ

Login
Sign up

ਪੰਜਾਬੀ ਮਾਂ ਬੋਲੀ

Punjabi Maa Boli پنجابی ما بولی

Punjabi Maa Boli Sites
Home
Shop
Music
Movies
Books
Pictures
Dictionary
Radio
  • ਪੰਜਾਬPunjab
    • Geography ਭੂਗੋਲ
    • History ਇਤਿਹਾਸ
    • Punjabi People ਪੰਜਾਬੀ ਲੋਕ
    • Religion ਧਰਮ
  • ਪੰਜਾਬੀ ਭਾਸ਼ਾPunjabi Language
    • Punjabi Alphabet ਗੁਰਮੁਖੀ ਵਰਣਮਾਲਾ
    • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ
  • ਸੱਭਿਆਚਾਰCulture
    • Boliaan ਬੋਲੀਆਂ
    • Ghodiaan ਘੋੜੀਆਂ
    • Suhaag ਸੁਹਾਗ
    • Lok Geet ਲੋਕ ਗੀਤ
    • Maiya ਮਾਹੀਆ
    • Tappe ਟੱਪੇ
    • Chhand ਛੰਦ
  • ਸਾਹਿਤLiterature
    • Kavitavaan ਕਵਿਤਾਵਾਂ
    • Gazals ਗਜ਼ਲਾਂ
    • Stories ਕਹਾਣੀਆਂ
    • Punjabi Kafian ਪੰਜਾਬੀ ਕਾਫ਼ੀਆਂ
    • Essays ਲੇਖ
  • ਸ਼ਾਇਰੀShayari
  • ਮੁਹਾਵਰੇIdiom
  • ਬੁਝਾਰਤਾBujartan
  • ਸ਼ੁਗਲFun
    • Jokes ਚੁਟਕਲੇ
    • Funny poetry ਹਾਸ ਕਾਵਿ
  • ਸੰਦTools

ਕਾਫ਼ੀਆਂ ਗੁਰੂ ਅਰਜਨ ਦੇਵ ਜੀ/Kafian-Guru Arjan Dev Ji

ਕਾਫ਼ੀਆਂ ਗੁਰੂ ਅਰਜਨ ਦੇਵ ਜੀ/Kafian-Guru Arjan Dev Ji

ਰਾਗ ਆਸਾ

੧. ਮੈ ਬੰਦਾ ਬੈ ਖਰੀਦੁ

ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥ ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ਰਹਾਉ॥ ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥ ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥ ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥ ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥ ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥੩੯੬॥ (ਬੈ ਖਰੀਦ=ਮੁੱਲ ਦੇ ਕੇ ਖ਼ਰੀਦਿਆ ਹੋਇਆ, ਜੀਉ=ਜਿੰਦ, ਪਿੰਡੁ=ਸਰੀਰ, ਧਣੀ=ਮਾਲਕ, ਅਨ=ਹੋਰ, ਤੁਠਾ=ਪ੍ਰਸੰਨ ਹੋਇਆ, ਬੰਧਾ=ਬੰਧ,ਬੰਨ੍ਹ, ਧਰ=ਆਸਰਾ)

੨. ਸਰਬ ਸੁਖਾ ਮੈ ਭਾਲਿਆ

ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ਰਹਾਉ॥ ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥ ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥ ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥ ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥੩੯੬॥ (ਤੁਠਾ=ਪ੍ਰਸੰਨ ਹੋਇਆ ਹੋਇਆ, ਚਸਾ=ਪਲ ਦਾ ਤੀਜਾ ਹਿੱਸਾ, ਭਾਗਠੁ=ਭਾਗਾਂ ਵਾਲਾ, ਬਿਬੇਕ ਸਤ ਸਰੁ=ਬਿਬੇਕ ਦਾ ਸਰੋਵਰ, ਸਤ ਦਾ ਸਰੋਵਰ)

੩. ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ

ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ਰਹਾਉ॥ ਬਿੰਦਕ ਗਾਲ੍ਹਿ੍ਹ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥ ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥੩੯੭॥ (ਭੋਰੀ=ਰਤਾ ਕੁ, ਹਉ=ਮੈਂ, ਵੰਞਾ=ਜਾਂਦੀ ਹਾਂ, ਘਣਾ=ਬਹੁਤ, ਕੀਮ=ਕੀਮਤ, ਨੈਣ ਪਸੰਦੋ=ਅੱਖਾਂ ਨੂੰ ਚੰਗਾ ਲੱਗਣ ਵਾਲਾ, ਪੇਖਿ=ਵੇਖ ਕੇ, ਮੁਸਤਾਕ=ਆਸ਼ਿਕ,ਮੋਹਿਤ, ਹਭਾ ਹੂੰ=ਸਭਨਾਂ ਤੋਂ, ਜਾਹਰਾ=ਪ੍ਰਤੱਖ)

੪. ਲਾਖ ਭਗਤ ਆਰਾਧਹਿ

ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥ ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ਰਹਾਉ॥ ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਮਰਨ੍ਹਿ ਵਿਸੂਰਿ ਵਿਸੂਰਿ ॥੨॥ ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨ੍ਹ੍ਹਾ ਨਾਮੁ ਤਿਨਾੜਾ ਹਾਲੁ ਕਉਣੁ ॥੩॥ ਜੈਸੇ ਪਸੁ ਹਰ੍ਹਿਆਉ ਤੈਸਾ ਸੰਸਾਰੁ ਸਭ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥੩੯੭॥ (ਬਿਖਈ=ਵਿਕਾਰੀ, ਜੀਉ=ਜੀਵ, ਪੇਖਹਿ=ਸੰਤ ਵੇਖਦੇ ਹਨ, ਬਿਹੂਨੜਿਆ=ਸੱਖਣੇ, ਵਿਸੂਰਿ=ਝੂਰ ਕੇ, ਭਾਇ=ਭਾਵ ਵਿਚ, ਤਿਨਾੜਾ=ਉਹਨਾਂ ਦਾ, ਹਰ੍ਹਿਆਉ=ਖੁੱਲ੍ਹਾ ਰਹਿ ਕੇ ਹਰੀਆਂ ਖੇਤੀਆਂ ਚੁਗਣ ਵਾਲਾ)

੫. ਹਭੇ ਥੋਕ ਵਿਸਾਰਿ

ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥ ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ਰਹਾਉ॥ ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥ ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥ ਤਿਨ੍ਹ੍ਹਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥੩੯੭॥ (ਹਭੇ=ਸਾਰੇ, ਥੋਕ=ਪਦਾਰਥ, ਮੂੰ=ਮੈਨੂੰ, ਢਹੰਦੋ=ਨਾਸ ਹੁੰਦਾ, ਮੂਲਿ=ਬਿਲਕੁਲ, ਰਾਸਿ ਕਰਿ=ਠੀਕ ਕਰ, ਪਰਸਾਦਿ=ਕਿਰਪਾ ਨਾਲ)

੬. ਜਿਨ੍ਹ੍ਹਾ ਨ ਵਿਸਰੈ ਨਾਮੁ

ਜਿਨ੍ਹ੍ਹਾ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥ ਮਨੁ ਤਨੁ ਹੋਇ ਨਿਹਾਲੁ ਤੁਮ੍ਹ੍ਹ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ਰਹਾਉ॥ ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨ੍ਹ੍ਹ ਖੇ ॥ ਜਿਨ੍ਹ੍ਹ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥ ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥ ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥ ਦਿਨਸੁ ਰੈਣਿ ਆਰਾਧਿ ਸਮ੍ਹ੍ਹਾਲੇ ਸਾਹ ਸਾਹ ॥ ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥੩੯੭॥ (ਸੇ=ਉਹ ਬੰਦੇ, ਕਿਨੇਹਿਆ=ਕਿਹੋ ਜਿਹੇ, ਨਿਹਾਲੁ=ਪ੍ਰਸੰਨ, ਭੇਟਿਆ=ਸੰਗਤਿ ਕੀਤਿਆਂ, ਜਨ ਪਰਸਾਦਿ=ਸੇਵਕ ਦੀ ਕਿਰਪਾ ਨਾਲ,ਤਿੰਨ੍ਹ ਖੇ=ਉਹਨਾਂ ਨੇ, ਵੁਠਾ=ਆ ਵੱਸਿਆ, ਸਮ੍ਹਾਲੇ=ਹਿਰਦੇ ਵਿਚ ਵਸਾਈ ਰੱਖੇ, ਲੋਚਾ=ਤਾਂਘ)

੭. ਪੂਰਿ ਰਹਿਆ ਸ੍ਰਬ ਠਾਇ

ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥ ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ਰਹਾਉ॥ ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥ ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥ ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥ ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥ ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥੩੯੮॥ (ਪੂਰਿ ਰਹਿਆ=ਵਿਆਪਕ ਹੈ, ਸ੍ਰਬ ਠਾਇ=ਹਰੇਕ ਥਾਂ, ਸੋਇ=ਉਹ ਪਰਮਾਤਮਾ, ਛਤੁ=ਛੱਤ੍ਰ, ਸਾਰੀਐ=ਸਾਰ ਲੈਂਦਾ ਹੈ, ਵੁਠਾ=ਆ ਵੱਸਿਆ, ਵਿਸਾਰੀਐ=ਵਿਸਾਰੇ, ਆਪਣ ਭਾਣਿਆ=ਆਪਣੀ ਰਜ਼ਾ ਅਨੁਸਾਰ, ਨ ਝੂਰੀਐ= ਚਿੰਤਾ-ਫ਼ਿਕਰ ਨਹੀਂ ਕਰੀਦਾ, ਲੋਚਾ=ਤਾਂਘ)

੮. ਕਿਆ ਸੋਵਹਿ ਨਾਮੁ ਵਿਸਾਰਿ

ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥ ਕਿਤੀ ਇਤੁ ਦਰੀਆਇ ਵੰਞਨ੍ਹਿ ਵਹਦਿਆ ॥੧॥ ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ਰਹਾਉ॥ ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥ ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥ ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥ ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥੩੯੮॥ (ਗਹਿਲਿਆ=ਬੇ-ਪਰਵਾਹ,ਕਿਤੀਂ=ਕਿਤਨੇ ਹੀ, ਇਤੁ=ਇਸ ਵਿਚ, ਦਰੀਆਇ=ਸੰਸਾਰ-ਦਰਿਆ ਵਿਚ,ਵੰਞਨ੍ਹਿ=ਜਾ ਰਹੇ ਹਨ, ਵਹਦਿਆ=ਰੁੜ੍ਹਦੇ, ਬੋਹਿਥੜਾ=ਸੋਹਣਾ ਜਹਾਜ਼, ਰੁੰਨਿਆ=ਦੁਖੀ ਹੁੰਦੇ ਹਨ, ਮਰਦਨ=ਵਟਣਾ ਆਦਿਕ, ਮਾਲਣਾ=ਮਲਦੇ ਹਨ, ਛਾਰੁ=ਸੁਆਹ, ਸਰਪਰ=ਜ਼ਰੂਰ, ਬਿਖਮੁ= ਬਿਖੜਾ,ਔਖਾ)

੯. ਕੋਇ ਨ ਕਿਸ ਹੀ ਸੰਗਿ

ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥ ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮ੍ਹ੍ਹਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ਰਹਾਉ॥ ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੁ ॥ ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੁ ॥੨॥ ਜੇਤੇ ਮਾਇਆ ਰੰਗ ਤੇਤ ਪਛਾਵਿਆ ॥ ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥ ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥ ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥੩੯੮॥ (ਗਰਬੀਐ=ਮਾਣ ਕਰੀਏ, ਤਰਬੀਐ=ਤਰ ਸਕੀਦਾ ਹੈ, ਜੰਜਾਲੁ=ਮੋਹ ਵਿਚ ਫਸਾਣ ਵਾਲਾ, ਗਨੁ=ਗਿਣ, ਧਨੋ=ਧਨ, ਰੰਗ=ਤਮਾਸ਼ੇ, ਤੇਤੇ=ਉਹ ਸਾਰੇ, ਪਛਾਵਿਆ=ਪਰਛਾਵੇਂ ਵਾਂਗ)

੧੦. ਜਿਸੁ ਸਿਮਰਤ ਦੁਖੁ ਜਾਇ

ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥ ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥ ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥ ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ਰਹਾਉ॥ ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥ ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥ ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥ ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥ ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥ ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥੩੯੮॥ (ਸਹਜ ਸੁਖੁ=ਆਤਮਕ ਅਡੋਲਤਾ ਦਾ ਆਨੰਦ, ਰੈਣਿ=ਰਾਤ, ਕਰ=ਹੱਥ, ਜਨ ਧੂਰਾ=ਪ੍ਰਭੂ ਦੇ ਸੇਵਕਾਂ ਦੀ ਚਰਨ-ਧੂੜ, ਸਿਧਿ=ਸਫਲਤਾ)

੧੧. ਗੋਬਿੰਦੁ ਗੁਣੀ ਨਿਧਾਨੁ

ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥ ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥ ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ਰਹਾਉ॥ ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥ ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥ ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥ ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥ ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥੩੯੯॥ (ਗੁਣੀ ਨਿਧਾਨੁ=ਗੁਣਾਂ ਦਾ ਖ਼ਜ਼ਾਨਾ, ਜਾਣੀਐ=ਜਾਣਿਆ ਜਾਂਦਾ ਹੈ, ਅਨਦਿਨੁ=ਹਰ ਰੋਜ਼, ਸੁਹਾਵਾ=ਸੋਹਣਾ, ਜਾਵਈ= ਜਾਵਏ,ਜਾਂਦਾ ਹੈ, ਭਾਵਈ=ਭਾਵਏ,ਭਾਵੈ)

੧੨. ਆਵਹੁ ਮੀਤ ਇਕਤ੍ਰ ਹੋਇ

ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥ ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥ ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥ ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ਰਹਾਉ॥ ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥ ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥ ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥ ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥ ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥੩੯੯॥ (ਰਸ ਕਸ=ਹਰੇਕ ਕਿਸਮ ਦੇ ਸੁਆਦਲੇ ਪਦਾਰਥ, ਭੁੰਚਹ=ਅਸੀਂ ਖਾਈਏ, ਮੁੰਚਹ=ਦੂਰ ਕਰ ਲਈਏ, ਤਤੁ=ਅਸਲੀਅਤ, ਖੀਨ= ਕਮਜ਼ੋਰ, ਤਸਕਰਾ=ਚੋਰ, ਜਾਰਹੁ=ਸਾੜ ਦਿਉ, ਕੇਲ=ਆਨੰਦ, ਬਿਖਲੀ=ਵਿਭਚਾਰਨ, ਬਿਖਲੀ ਪਤਿ=ਦੁਰਾਚਾਰੀ ਮਨੁੱਖ, ਰਸਾਇਣ= ਸਾਰੇ ਰਸਾਂ ਦਾ ਘਰ, ਅਮਲ=ਨਸ਼ਾ)

੧੩. ਉਦਮੁ ਕੀਆ ਕਰਾਇਆ

ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥ ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ਰਹਾਉ॥ ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥ ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥ ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥ ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥ ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥੩੯੯॥ (ਬਿਦਾਰਿਆ=ਨਾਸ ਕਰ ਦਿੱਤਾ ਹੈ, ਕਰੁ=ਹੱਥ, ਗਹਿ= ਫੜ ਕੇ, ਅਮਿਤਾ=ਬੇਅੰਤ)

੧੪. ਜਾ ਕਾ ਠਾਕੁਰੁ ਤੁਹੀ ਪ੍ਰਭ

ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥ ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ਰਹਾਉ॥ ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥ ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥ ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥ ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥੩੯੯॥ (ਸੁਹੇਲਾ=ਸੌਖਾ, ਸਦ=ਸਦਾ, ਚਾਕਰ=ਸੇਵਕ, ਭਾਰਾ= ਵੱਡੇ ਜਿਗਰੇ ਵਾਲਾ, ਸਗਲ ਬਿਧਿ=ਸਾਰੇ ਢੰਗਾਂ ਨਾਲ, ਅਉਰੁ=ਹੋਰ, ਮਹਲੁ=ਪ੍ਰਭੂ ਦਾ ਟਿਕਾਣਾ, ਦੁਤਰੁ=ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਪਰਵਾਨਾ=ਕਬੂਲ, ਵਜਹੁ=ਵਜ਼ੀਫ਼ਾ,ਤਨਖ਼ਾਹ)

੧੫. ਜਾ ਪ੍ਰਭ ਕੀ ਹਉ ਚੇਰੁਲੀ

ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥ ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ਰਹਾਉ॥ ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥ ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥ ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥੪੦੦॥ (ਚੇਰੁਲੀ=ਨਿਮਾਣੀ ਜਿਹੀ ਦਾਸੀ, ਕਾਂਢੀਐ=ਆਖਿਆ ਜਾਂਦਾ ਹੈ, ਥੋਰਾ ਅਰੁ ਮੂਚਾ=ਥੋੜਾ ਅਤੇ ਬਹੁਤਾ, ਧਨੋ=ਧਨੁ, ਗਨੀਆ=ਗਿਣਦੀ ਹਾਂ, ਅਨੰਦ ਮੈ=ਆਨੰਦ-ਸਰੂਪ, ਮਾਣਕ=ਮੋਤੀ, ਧਾਈ=ਧ੍ਰਾਪੀ,ਰੱਜੀ ਹੋਈ,ਤ੍ਰਿਪਤ, ਮੀਰਾ=ਪਾਤਿਸ਼ਾਹ, ਸਗਲੀ=ਸਾਰੀ, ਸੀਗਾਰੇ=ਸੁੰਦਰ ਬਣਾਂਦਾ ਹੈ, ਬਸੇਰਾ=ਵਾਸ)

੧੬. ਸੰਤਾ ਕੀ ਹੋਇ ਦਾਸਰੀ

ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ਰਹਾਉ॥ ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥੪੦੦॥ (ਦਾਸਰੀ=ਨਿਮਾਣੀ ਜਿਹੀ ਦਾਸੀ, ਆਚਾਰਾ=ਕਰਤੱਬ, ਨ ਪਿਖੁ=ਨਾਹ ਵੇਖ, ਨਾਹ ਸਮਝ, ਮਜੀਠੈ=ਮਜੀਠ ਨਾਲ,ਮਜੀਠ ਵਰਗੇ ਪੱਕੇ ਰੰਗ ਨਾਲ, ਤੰਬੋਲਾ= ਪਾਨ ਦਾ ਬੀੜਾ ,ਭੇਟੈ=ਮਿਲਦਾ ਹੈ, ਭਾਣੀ=ਪਸੰਦ ਆਈ ਹੈ)

੧੭. ਡੀਗਨ ਡੋਲਾ ਤਊ ਲਉ

ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥ ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨ੍ਹ੍ਹਾ ਤੇ ਓਇ ਹਮ ਤੇ ਛੂਟੇ ॥੧॥ਰਹਾਉ॥ ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥ ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥ ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥੪੦੦॥ (ਡੀਗਨ=ਡਿੱਗਣਾ, ਡੋਲਾ=ਡੋਲ ਜਾਣਾ, ਤਊ ਲਉ=ਉਤਨਾ ਚਿਰ ਤਕ ਹੀ, ਭਰਮਾ=ਦੌੜ-ਭੱਜਾਂ, ਬਿਖਾਦੀ=ਝਗੜਾਲੂ, ਹੂਟੇ=ਹੁੱਟ ਗਏ,ਥੱਕ ਗਏ)

੧੮. ਸੂਖ ਸਹਜ ਆਨਦੁ ਘਣਾ

ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ਰਹਾਉ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥੪੦੧॥ (ਸਹਜ=ਆਤਮਕ ਅਡੋਲਤਾ, ਘਣਾ=ਬਹੁਤ, ਗਰਹ=੯ ਗ੍ਰਹ, ਨਿਵਾਰੇ=ਦੂਰ ਕਰ ਦਿੱਤੇ, ਵਿਟਹੁ=ਤੋਂ, ਸੁਆਉ=ਸੁਆਰਥ, ਰਸਨਾ=ਜੀਭ, ਬੀਆ=ਦੂਜਾ,ਓਪਰਾ, ਥੀਆ=ਹੋਇਆ)

ਰਾਗ ਸੂਹੀ

੧੯. ਜੇ ਭੁਲੀ ਜੇ ਚੁਕੀ

ਜੇ ਭੁਲੀ ਜੇ ਚੁਕੀ ਸਾਈ ਭੀ ਤਹਿੰਜੀ ਕਾਢੀਆ ॥ ਜਿਨ੍ਹ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥ ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ਰਹਾਉ॥ ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥ ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥ ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥ ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥ ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥ ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹਿ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥ ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥੭੬੧॥ (ਤਹਿੰਜੀ=ਤੇਰੀ, ਕਾਢੀਆ=ਅਖਵਾਂਦੀ ਹਾ, ਦੂਜਾਣੇ=ਕਿਸੇ ਹੋਰ ਨਾਲ, ਝੂਰਿ ਮਰਹੁ=ਉਹ ਬੇਸ਼ੱਕ ਝੂਰ ਮਰਨ, ਸੇ=ਉਹ, ਵਾਢੀਆ=ਪਰਦੇਸਣਾਂ, ਪਾਸਰਾ=ਸੋਹਣਾ ਪਾਸਾ, ਮਹਿੰਜਾ=ਮੇਰਾ, ਸੈਣੁ=ਸਨਬੰਧੀ, ਤੁਠਾ=ਪ੍ਰਸੰਨ ਹੋਇਆ, ਦਾਤੜੀ=ਸੋਹਣੀ ਦਾਤਿ, ਜਲਾਈ=ਜੁਲਾਈਂ,ਮੈਂ ਤੋਰਾਂ, ਮੰਞਹੁ= ਮੇਰੇ ਨਾਲੋਂ, ਵਧਾਣੀਆਂ=ਵਧੀਆ, ਹਿਕ ਭੋਰੀ=ਇਕ ਰਤਾ ਭਰ ਹੀ, ਕਿਲਵਿਖ=ਪਾਪ, ਵੰਞਨ੍ਹਿ=ਚਲੇ ਜਾਂਦੇ ਹਨ)

੨੦. ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ਰਹਾਉ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥੭੬੧॥ (ਹੋਛੀਆ=ਹੋਛੀਆਂ,ਥੋਥੀਆਂ, ਬਾਦਿ=ਝਗੜੇ ਵਿਚ, ਸਰਪਰ=ਜ਼ਰੂਰ, ਰੁੰਨਿਆ=ਰੋਂਦੇ ਹਨ, ਮੂਲਿ=ਬਿਲਕੁਲ, ਵਿਛੁੰਨਿਆ=ਵਿਛੁੜੇ ਹੋਏ, ਸੋਧਤ=ਵਿਚਾਰ ਕਰਦਿਆਂ, ਵਾਦਿ=ਵਿਅਰਥ)
Published on : 27th April 2018

Post navigation

Previous
Next

Leave a Reply Cancel reply

Your email address will not be published. Required fields are marked *

Search

ਨਵੀਆਂ ਬੋਲੀਆਂ

  • ਕਿੱਕਲੀ ਕਲੀਰ ਦੀ/Kikli Cleer Di
  • ਕੱਠੀਆ ਹੋ ਕੇ ਆਈਆ/Kathiya ho ke Aayiya
  • ਗਿੱਧਾ ਗਿੱਧਾ ਕਰੇਂ ਮੇਲਣੇ/Giddha Giddha Kare Melne
  • Dil Khave Hichkole/ਦਿਲ ਖਾਵੇ ਹਿਚਕੋਲੇ
  • ਮੁੰਡਿਆਂ ਦੀ ਅੱਖ ਕੁੜੀਆਂ ਵਿੱਚ ਰਹਿੰਦੀ/Mundiya di Aakh Kudiya Wich Rehde

ਨਵੀਆਂ ਘੋੜੀਆਂ

  • ਮੱਥੇ ‘ਤੇ ਚਮਕਣ ਵਾਲ, ਮੇਰੇ ਬੰਨੜੇ ਦੇ/Mathe te Chamkan Bal, Mere Banere De
  • ਮੈਂ ਬਲਿਹਾਰੀ ਵੇ ਮਾਂ ਦਿਆ ਸੁਰਜਣਾ/Mein Balihari ve Maa Diya Surjana
  • ਸਤਿਗੁਰਾਂ ਕਾਜ ਸਵਾਰਿਆ ਈ/Satguru Kaj Sawariya e
  • ਮਹਿਲਾਂ ਵਿਚੋਂ ਉਤਰੀ ਸ਼ਿਮਲਾਪਤੀ/Mehla Vicho Utri Shimlapati

ਪੰਜਾਬ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਓ, ਜੇਕਰ ਤੁਹਾਨੂੰ ਇਹ ਪੇਜ ਚੰਗਾ ਲੱਗੇ, ਤਾਂ ਇਸਨੂੰ ਜ਼ਰੂਰ ਸ਼ੇਅਰ ਕਰੋ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਮਾਂ ਬੋਲੀ ਤੋਂ ਟੁੱਟ ਨਾ ਜਾਣ। ਮਾਂ ਬੋਲੀ ਨੂੰ ਬਚਾਉਣ ਲਈ ਸਾਡੀ ਸਾਂਝ ਹੀ ਸਭ ਤੋਂ ਵੱਡੀ ਤਾਕਤ ਹੈ!

ਪੇਜ ਨੂੰ ਸ਼ੇਅਰ ਕਰੋ

ਸਾਡੇ ਬਾਰੇ

  • About
  • Our Misson ਸਾਡਾ ਮਿਸ਼ਨ
  • Awards ਅਵਾਰਡ
  • Volunteer ਵਾਲੰਟੀਅਰ
  • Help ਸਹਾਇਤਾ
  • Terms and Conditions ਸ਼ਰਤਾਂ

ਅਸੀਂ ਸੋਸ਼ਲ ਮੀਡੀਆ ‘ਤੇ ਹਾਂ

ਵੈਬਸਾਈਟਾਂ

  • HOME
  • Music ਸੰਗੀਤ
  • Movies ਫਿਲਮਾਂ
  • Books ਕਿਤਾਬਾਂ
  • Pictures ਤਸਵੀਰਾਂ
  • Dictionary ਸ਼ਬਦਕੋਸ਼
  • Radio ਰੇਡੀਓ

ਪੰਜਾਬ ਬਾਰੇ

  • Punjab ਪੰਜਾਬ
  • History ਇਤਿਹਾਸ
  • Geography ਭੂਗੋਲ
  • Religion ਧਰਮ
  • Punjabi Language ਪੰਜਾਬੀ ਭਾਸ਼ਾ
  • Punjabi Alphabet ਗੁਰਮੁਖੀ ਵਰਣਮਾਲਾ
  • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ

ਮੁੱਖ ਵਰਕੇ

  • Ghodiaan ਘੋੜੀਆਂ
  • Suhaag ਸੁਹਾਗ
  • Lok Geet ਲੋਕ ਗੀਤ
  • Fun ਸ਼ੁਗਲ
  • Culture ਸੱਭਿਆਚਾਰ
  • Punjabi Month ਦੇਸੀ ਮਹੀਨੇ
  • Nanakshahi Calendar ਨਾਨਕਸ਼ਾਹੀ ਕਲੰਡਰ

©2025 ਪੰਜਾਬੀ ਮਾਂ ਬੋਲੀ. All rights reserved.

Designed by OXO Solutions®