ਗਏ ਉਮਰ ਤੇ ਵਕਤ ਫਿਰ ਨਹੀਂ ਮੁੜਦੇ ਗਏ ਕਰਮ ਤੇ ਭਾਗ ਨਾ ਆਂਵਦੇ ਨੀ
ਗਈ ਗੱਲ ਜ਼ਬਾਨ ਥੀਂ ਤੀਰ ਛੁੱਟਾ ਗਏ ਰੂਹ ਕਲਬੂਤ ਨਾ ਆਂਵਦੇ ਨੀ
ਗਈ ਜਾਨ ਜਹਾਨ ਥੀਂ ਛੱਡ ਜੁੱਸਾ ਗਏ ਹੋਰ ਸਿਆਣ ਫਰਮਾਂਵਦੇ ਨੀ
ਮੁੜ ਏਤਨੇ ਫੇਰ ਜੇ ਆਂਵਦੇ ਨਹੀਂ ਰਾਂਝੇ ਯਾਰ ਹੋਰੀਂ ਮੁੜ ਆਂਵਦੇ ਨੀ
ਵਾਰਸ ਸ਼ਾਹ ਮੀਆਂ ਸਾਨੂੰ ਕੌਣ ਸੱਦੇ ਭਾਈ ਭਾਬੀਆਂ ਹੁਨਰ ਚਲਾਂਵਦੇ ਨੀ