ਕਾਜ਼ੀ ਬਨ੍ਹ ਨਕਾਹ ਤੇ ਘਤ ਡੋਲੀ ਨਾਲ ਖੇੜਿਆਂ ਦੇ ਦਿੱਤੀ ਟੋਰ ਮੀਆਂ
ਤੇਵਰ ਬਿਉਰਾਂ ਨਾਲ ਜੜਾਊ ਗਹਿਣੇ ਦੰਮ ਦੌਲਤਾਂ ਨਿਅਮਤਾਂ ਹੋਰ ਮੀਆਂ
ਟਮਕ ਮਹੀਂ ਤੇ ਘੋੜੇ ਉੱਠ ਦਿੱਤੇ ਗਹਿਨਾ ਪੱਤਰਾ ਢੱਗੜਾ ਢੋਰ ਮੀਆਂ
ਹੀਰ ਖੇੜਿਆਂ ਨਾਲ ਨਾਲ ਟੁਰੇ ਮੂਲੇ ਪਿਆ ਪਿੰਡ ਦੇ ਵਿੱਚ ਹੈ ਸ਼ੋਰ ਮੀਆਂ
ਖੇੜੇ ਘਿਨ ਕੇ ਹੀਰ ਨੂੰ ਰਵਾਂ ਹੋਏ ਜਿਉਂ ਮਾਲ ਨੂੰ ਲੈ ਵਗੇ ਚੋਰ ਮੀਆਂ