ਅਨੀ ਸੋਹਣੀਏ ਛੈਲ ਮਲੂਕ ਕੁੜੀਏ ਸਾਥੋਂ ਏਤਨਾ ਝੇੜ ਨਾ ਝਿੜੀ ਦਾ ਨੀ
ਸਈਆਂ ਤਿੰਨ ਸੌ ਸੱਠ ਬਲਕੀਸ ਰਾਨੀ ਇਹ ਲੈ ਚੀਚ ਛੱਲਾ ਇਸ ਦੀ ਪਿੜੀ ਦਾ ਨੀ
ਚੜ੍ਹਿਆ ਸਾਵਨ ਤੇ ਬਾਗ ਬਹਾਰ ਹੋਈ ਦਭ ਕਾਹ ਸਰਕੜਾ ਖਿੜੀ ਦਾ ਨੀ
ਟੰਗੀਂ ਪਾ ਢੰਗਾ ਦੋਹਨੀਂ ਪੂਰ ਕੱਢੀ ਇਹ ਲੈ ਦੁੱਧ ਅਨਯਧੜੀ ਚਿੜੀਦਾ ਨੀ
ਦੁੱਧ ਲਿਆ ਗੋਹੀਰੇ ਦਾ ਚੋ ਕੁੜੀਏ ਇਹ ਲੈ ਪੀ ਜੇ ਬਾਪ ਨਾ ਲੜੀ ਦਾ ਨੀ
ਸੂਹੀਆਂ ਸਾਵੀਆਂ ਨਾਲ ਬਹਾਰ ਤੇਰੀ ਮੁਸ਼ਕ ਆਂਵਦਾ ਲੌਂਗਾਂ ਦੀ ਧੜੀ ਦਾ ਨੀ
ਖੰਡ ਪੁੜੀ ਦੀ ਦੱਛਨਾ ਦਿਆਂ ਤੈਨੂੰ ਤੁੱਕਾ ਲਾਵੀਏ ਵਿਚਲੀ ਧੜੀ ਦਾ ਨੀ
ਚਾਲ ਚਲੇਂ ਮੁਰਗਾਈਆਂ ਤੇ ਤਰੇਂ ਤਾਰੀ ਬੋਲਿਆਂ ਫੁਲ ਗੁਲਾਬ ਦਾ ਝੜੀ ਦਾ ਨੀ
ਕੋਟ ਨਦੀ ਵਿੱਚ ਲੈ ਸਣੇ ਲੌਂਗ ਮੰਜਾ ਤੇਰੇ ਸੌਣ ਨੂੰ ਕੌਣ ਲੌ ਵੜੀ ਦਾ ਨੀ
ਇੱਕ ਗੱਲ ਭੁੱਲੀ ਮੇਰੇ ਯਾਦ ਆਈ ਰੋਟ ਸੁਖਿਆ ਪੀਰ ਦਾ ਧੜੀ ਦਾ ਲੀ
ਬਾਝ ਬਲਦਾਂ ਦੇ ਖੂਹ ਭਜਾ ਦਿੱਤਾ ਅੱਡਾ ਖੜਕਦਾ ਕਾਠ ਦੀ ਕੜੀ ਦਾ ਨੀ
ਝਬ ਨਹਾ ਲੈ ਬੁੱਕ ਭਰ ਛੈਲ ਕੁੜੀਏ ਚਾਉ ਖੂਹ ਦਾ ਨਾਲ ਲੈ ਖੜੀ ਦਾ ਨੀ
ਹੋਰ ਕੌਣ ਹੈ ਨੀ ਜਿਹੜੀ ਮੁਨਸ ਮੰਗੇ ਅਸਾਂ ਮੁਨਸ ਲੱਧਾ ਜੋੜ ਜੁੜੀ ਦਾ ਨੀ
ਅਸਾਂ ਭਾਲ ਕੇ ਸਾਰੋ ਜਹਾਨ ਆਂਦਾ ਜਿਹੜਾ ਸਾੜਿਆਂ ਮੂਲ ਨਾ ਸੜੀਦਾ ਨੀ
ਇੱਕ ਚਾਕ ਦੀ ਭੈਨ ਤੇ ਤੁਸੀਂ ਸੱਭੇ ਚਲੋ ਨਾਲ ਮੇਰੇ ਜੋੜ ਜੁੜੀ ਦਾ ਨੀ
ਵਾਰਸ ਸ਼ਾਹ ਘੇਰਾ ਕਾਹਨੂੰ ਘਤਿਉ ਜੇ ਜੇਹਾ ਚੰਨ ਪਰਵਾਰ ਵਿੱਚ ਵੜੀਦਾ ਨੀ