ਰਾਜੇ ਹੁਕਮ ਕੀਤਾ ਚੜ੍ਹੀ ਫੌਜ ਬਾਂਕੀ ਆ ਰਾਹ ਵਿੱਚ ਘੇਰਿਆ ਖੇੜਿਆਂ ਨੂੰ
ਤੁਸੀਂ ਹੋ ਸਿੱਧੇ ਚਲੋ ਪਾਸ ਰਾਜੇ ਛੱਡ ਦਿਉ ਖਾਂ ਛਲ ਦਰੇੜਿਆਂ ਨੂੰ
ਰਾਜੇ ਆਖਿਆ ਚੋਰ ਨਾ ਜਾਣ ਪਾਵੇ ਚਲੋ ਛੱਡ ਦੇਵੋ ਝਗੜਿਆਂ ਝੇੜਿਆਂ ਨੂੰ
ਪਕੜ ਵਿੱਚ ਹਜ਼ੂਰ ਦੇ ਲਿਆਉ ਹਾਜ਼ਰ ਰਾਹਜ਼ਨਾਂ ਤੇ ਖੋਹੜੂ ਬੇੜ੍ਹਿਆਂ ਨੂੰ
ਬੰਨ੍ਹ ਖੜਾਂਗੇ ਇੱਕੇ ਤਾਂ ਚਲੋ ਆਪੇ ਨਹੀਂ ਜਾਣਦੇ ਅਸੀਂ ਬਖੇੜਿਆਂ ਨੂੰ
ਵਾਰਸ ਸ਼ਾਹ ਚੰਦ ਸੂਰਜਾਂ ਗ੍ਰਹਿਣ ਲੱਗੇ ਉਹ ਭੀ ਫੜੇ ਨੇ ਆਪਣੇ ਫੇੜਿਆਂ ਨੂੰ