ਲੈਣ ਜੋਗੀ ਨੂੰ ਧੁੰਬਲਾ ਹੋ ਚਲੋ ਗੱਲ ਬਣਾਇ ਸਵਾਰੀਏ ਨੀ
ਸੱਭੇ ਬੋਲੀਆਂ ਜਾ ਨਮਸਕਾਰ ਜੋਗੀ ਕਿਉਂ ਨੀ ਸਾਈਂ ਸਵਾਰੀਏ ਪਿਆਰੀਏ ਨੀ
ਵੱਡੀ ਮਿਹਰ ਹੋਈ ਏਸ ਦੇਸ ਉਤੇ ਵਿਹੜੇ ਹੀਰ ਦੇ ਨੂੰ ਚੱਲ ਤਾਰੀਏ ਨੀ
ਨਗਰ ਮੰਗ ਅਤੀਤ ਨੇ ਅਜੇ ਖਾਣਾ ਬਾਤਾਂ ਸ਼ੌਕ ਦੀਆਂ ਚਾ ਵਸਾਰੀਏ ਨੀ
ਮੇਲੇ ਕੁੰਭ ਦੇ ਹਮੀਂ ਅਤੀਤ ਚੱਲੇ ਨਗਰ ਜਾਇਕੇ ਭੀਖ ਚਤਾਰੀਏ ਨੀ
ਵਾਰਸ ਸ਼ਾਹ ਤੁਮਹੀਂ ਘਰੋਂ ਖਾਇ ਆਈਆਂ ਚਾਵੜਾਂ ਲਉ ਗੁਟਕਾਰੀਏ ਨੀ