ਰੱਬ ਝੂਠ ਨਾ ਕਰੇ ਜੇ ਹੋਏ ਰਾਂਝਾ ਤਾਂ ਮੈਂ ਚੌੜ ਹੋਈ ਮੈਨੂੰ ਪੱਟਿਆ ਸੂ
ਅੱਗੇ ਅੱਗ ਫਰਾਕ ਦੀ ਸਾੜ ਸੁੱਟੀ ਸੜੀ ਬਲੀ ਨੂੰ ਮੋੜ ਕੇ ਫੱਟਿਆ ਸੂ
ਨਾਲੇ ਰੰਨ ਗਈ ਨਾਲੇ ਕੰਨ ਪਾਟੇ ਆਖ ਇਸ਼ਕ ਥੀਂ ਨਫਾ ਕੀ ਖੱਟਿਆ ਸੂ
ਮੇਰੇ ਵਾਸਤੇ ਦੁਖੜੇ ਫਿਰੇ ਜਰਦਾ ਲੋਹਾ ਤਾ ਕੇ ਜੀਭੇ ਨਾਲ ਚੱਟਿਆ ਸੂ
ਬੁੱਕਲ ਵਿੱਚ ਚੋਰੀ ਚੋਰੀ ਹੀਰ ਰੋਵੇ ਘੜਾ ਨੀਰ ਦਾ ਚਾ ਪਲੱਟਿਆ ਸੂ
ਹੋਇਆ ਚਾਕ ਮਲੀ ਪਿੰਡੇ ਖਾਕ ਰਾਂਝੇ ਲਾਹ ਨੰਗ ਨਾਮੂਸ ਨੂੰ ਸੱਟਿਆ ਸੂ
ਵਾਰਸ ਸ਼ਾਹ ਇਸ ਇਸ਼ਕ ਦੇ ਵਣਜ ਵਿੱਚੋਂ ਜਫਾ ਜਾਲ ਕੀ ਖੱਟਿਆ ਵੱਟਿਆ ਸੂ