ਤੁਸੀਂ ਅਕਲ ਦੇ ਕੋਟ ਇਆਲ ਹੁੰਦੇ ਲੁਕਮਾਨ ਹਕੀਮ ਦਸਤੂਰ ਹੈ ਜੀ
ਬਾਜ਼ ਭੌਰ ਬਗਲਾ ਲੋਹਾ ਲੌਂਗ ਕਾਲੂ ਸ਼ਾਹੀਂ ਸ਼ੀਹਣੇ ਨਾਲ ਕਸਤੂਰ ਹੈ ਜੀ
ਲੋਹਾ ਪਸ਼ਮ ਪਿਸਤਾ ਡੱਬਾ ਮੌਤ ਸੂਰਤ ਕਾਲੂ ਅਜ਼ਰਾਈਲ ਮਨਜ਼ੂਰ ਹੈ ਜੀ
ਪੰਜੇ ਬਾਜ਼ ਜੇਹੇ ਲਕ ਵਾਂਗ ਚੀਤੇ ਪਹੁੰਚਾ ਵੱਜਿਆਂ ਮਰਗ ਸਬ ਦੂਰ ਹੈ ਜੀ
ਚਕ ਸ਼ੀਂਹ ਵਾਂਗੂੰ ਗੱਜ ਮੀਂਹ ਵਾਂਗੂੰ ਜਿਸ ਨੂੰ ਦੰਦ ਮਾਰਨ ਹੱਡ ਚੂਰ ਹੈ ਜੀ
ਕਿਸੇ ਪਾਸ ਨਾ ਖੋਲਣਾ ਭੇਤ ਭਾਈ ਜੋ ਕੁੱਝ ਆਖਿਉ ਸਭ ਮਨਜ਼ੂਰ ਹੈ ਜੀ
ਆ ਪਿਆ ਪਰਦੇਸ ਵਿੱਚ ਕੰਮ ਮੇਰਾ ਲਈ ਹੀਰ ਇੱਕੇ ਸਿਰ ਦੂਰ ਹੈ ਜੀ
ਵਾਰਸ ਸ਼ਾਹ ਹੁਣ ਬਣੀ ਹੈ ਬਹੁਤ ਭਾਰੀ ਔਖੀ ਅੱਗੇ ਬੁਝਦਾ ਕਹਿਰ ਕਲੂਰ ਹੈ ਜੀ