ਭੱਤੇ ਬੇਲਿਆਂ ਵਿੱਚ ਲੈ ਜਾਏ ਜੱਟੀ ਪੀਂਘਾਂ ਪੀਂਘਦੀ ਨਾਲ ਪਿਆਰੀਆਂ ਦੇ
ਇਹ ਪ੍ਰੇਮ ਪਿਆਲੜਾ ਝੋਕਿਉਈ ਨੈਣ ਮਸਤ ਵਿੱਚ ਖੁਮਾਰੀਆਂ ਦੇ
ਵਾਹੇਂ ਵੰਝਲੀ ਤੇ ਫਿਰੇ ਮਗਰ ਲੱਗੀ ਹਾਂਝ ਘਿਨ ਕੇ ਨਾਲ ਕੁਆਰੀਆਂ ਦੇ
ਜਦੋਂ ਵਿਆਹ ਹੋਇਆ ਤਦੋਂ ਵਿਹਰ ਬੈਠੀ ਡੋਲੀ ਚਾੜ੍ਹਿਆ ਨੇ ਨਾਲ ਖੁਆਰੀਆਂ ਦੇ
ਧਾਰਾਂ ਖਾਂਗੜਾਂ ਦੀਆਂ ਝੋਕਾਂ ਹਾਣੀਆਂ ਦੀਆਂ ਮਜ਼ੇ ਖੂਬਾਂ ਦੇ ਘੋਲ ਕੁਆਰੀਆਂ ਦੇ
ਮਸਾਂ ਨੀਂਗਰਾਂ ਦੀਆਂ ਲਾਡ ਨੱਢੀਆਂ ਦੇ ਇਸ਼ਕ ਕੁਆਰੀਆਂ ਦੇ ਮਜ਼ੇ ਯਾਰੀਆਂ ਦੇ
ਜੱਟੀ ਵਿਆਹ ਦਿੱਤੀ ਰਹਿਉਂ ਨਧਿਰਾ ਤੂੰ ਸਖਣੇ ਤੌਂਕ ਪਟਾਰੀਆਂ ਦੇ
ਖੇਡ ਵਾਲੀਆਂ ਸਾਹੁਰੇ ਬਨ੍ਹ ਖੜੀਆਂ ਰੁਲਲ ਛਮਕਾਂ ਹੇਠ ਬੁਖਾਰੀਆਂ ਦੇ
ਬੁੱਢਾ ਹੋਇਕੇ ਚੋਰ ਮਸੀਤ ਵੜਦਾ ਰਲ ਫਿਰਦਾ ਹੈ ਨਾਲ ਮਦਾਰੀਆਂ ਦੇ
ਗੁੰਡੀ ਰੰਨ ਬੁੱਢੀ ਹੋ ਬਣੇ ਹਾਜਣ ਫੇਰੇ ਮੋਰਛਰ ਗਿਰਦ ਪਿਆਰੀਆਂ ਦੇ
ਪਰ੍ਹਾਂ ਜਾ ਜੱਟਾ ਮਾਰ ਸੁਟਣ ਗੇ ਨਹੀਂ ਛੁਪਦੇ ਯਾਰ ਕਵਾਰੀਆਂ ਦੇ
ਕਾਰੀਗਰੀ ਮੌਕੂਫ ਕਰ ਮੀਆਂ ਵਾਰਸ ਤੈਥੇ ਵਲ ਹੈਂ ਪਾਵਨੇ ਤਾਰੀਆਂ ਦੇ