ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Assa Vi Ant Kir Ke Khaad Hona /ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾ

Assa Vi Ant Kir Ke Khaad Hona /ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾ

ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾ
ਕਦੀ ਸਾਂ ਫੁੱਲ ਇਹ ਕਿਸ ਨੂੰ ਯਾਦ ਹੋਣਾ

ਕਿਸੇ ਦਿਸਣਾ, ਕਿਸੇ ਨੇ ਗੁੰਮ ਹੋਣਾ
ਕਿਸੇ ਗੁੰਬਦ, ਕਿਸੇ ਬੁਨਿਆਦ ਹੋਣਾ

ਮੇਰੇ ਨ੍ਹੇਰੇ ਤੇ ਤੇਰੀ ਰੌਸ਼ਨੀ ਦਾ
ਹੈ ਮਨ ਵਿਚ ਉਮਰ ਭਰ ਸੰਵਾਦ ਹੋਣਾ

ਸੁਲਗਦੇ ਲਫਜ਼ ਨੇ ਸੜ ਜਾਣਗੇ ਇਹ
ਨਹੀਂ ਇਹਨਾਂ ਕਦੇ ਫਰਿਆਦ ਹੋਣਾ

ਉਦੋਂ ਸਮਝਣਗੇ ਲੋਕੀਂ ਦਿਲ ਦੀ ਅੱਗ ਨੂੰ
ਸਿਵੇ ਵਿਚ ਜਦ ਇਹਦਾ ਅਨੁਵਾਦ ਹੋਣਾ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar